couponatlas.

Гуру Грантх Сахиб (гурмукхи): Анг 100

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰੇਨੁ ਸੰਤਨ ਕੀ; ਮੇਰੈ ਮੁਖਿ ਲਾਗੀ ॥ ਦੁਰਮਤਿ ਬਿਨਸੀ; ਕੁਬੁਧਿ ਅਭਾਗੀ ॥ ਸਚ ਘਰਿ ਬੈਸਿ ਰਹੇ. ਗੁਣ ਗਾਏ; ਨਾਨਕ. ਬਿਨਸੇ ਕੂਰਾ ਜੀਉ ॥੪॥੧੧॥੧੮॥ ਮਾਝ ਮਹਲਾ ੫ ॥ ਵਿਸਰੁ ਨਾਹੀ; ਏਵਡ ਦਾਤੇ ॥ ਕਰਿ ਕਿਰਪਾ; ਭਗਤਨ ਸੰਗਿ ਰਾਤੇ ॥ ਦਿਨਸੁ ਰੈਣਿ ਜਿਉ ਤੁਧੁ ਧਿਆਈ; ਏਹੁ ਦਾਨੁ ਮੋਹਿ ਕਰਣਾ ਜੀਉ ॥੧॥ ਮਾਟੀ ਅੰਧੀ; ਸੁਰਤਿ ਸਮਾਈ ॥ ਸਭ ਕਿਛੁ ਦੀਆ; ਭਲੀਆ ਜਾਈ ॥ ਅਨਦ ਬਿਨੋਦ ਚੋਜ ਤਮਾਸੇ; ਤੁਧੁ ਭਾਵੈ ਸੋ ਹੋਣਾ ਜੀਉ ॥੨॥ ਜਿਸ ਦਾ ਦਿਤਾ; ਸਭੁ ਕਿਛੁ ਲੈਣਾ ॥ ਛਤੀਹ ਅੰਮ੍ਰਿਤ; ਭੋਜਨੁ ਖਾਣਾ ॥ ਸੇਜ ਸੁਖਾਲੀ ਸੀਤਲੁ ਪਵਣਾ; ਸਹਜ ਕੇਲ ਰੰਗ ਕਰਣਾ ਜੀਉ ॥੩॥ ਸਾ ਬੁਧਿ ਦੀਜੈ; ਜਿਤੁ ਵਿਸਰਹਿ ਨਾਹੀ ॥ ਸਾ ਮਤਿ ਦੀਜੈ; ਜਿਤੁ ਤੁਧੁ ਧਿਆਈ ॥ ਸਾਸ ਸਾਸ ਤੇਰੇ ਗੁਣ ਗਾਵਾ; ਓਟ ਨਾਨਕ ਗੁਰ ਚਰਣਾ ਜੀਉ ॥੪॥੧੨॥੧੯॥ ਮਾਝ ਮਹਲਾ ੫ ॥ ਸਿਫਤਿ ਸਾਲਾਹਣੁ; ਤੇਰਾ ਹੁਕਮੁ ਰਜਾਈ ॥ ਸੋ ਗਿਆਨੁ ਧਿਆਨੁ; ਜੋ ਤੁਧੁ ਭਾਈ ॥ ਸੋਈ ਜਪੁ. ਜੋ ਪ੍ਰਭ ਜੀਉ ਭਾਵੈ; ਭਾਣੈ ਪੂਰ ਗਿਆਨਾ ਜੀਉ ॥੧॥ ਅੰਮ੍ਰਿਤੁ ਨਾਮੁ ਤੇਰਾ; ਸੋਈ ਗਾਵੈ ॥ ਜੋ ਸਾਹਿਬ; ਤੇਰੈ ਮਨਿ ਭਾਵੈ ॥ ਤੂੰ ਸੰਤਨ ਕਾ. ਸੰਤ ਤੁਮਾਰੇ; ਸੰਤ ਸਾਹਿਬ ਮਨੁ ਮਾਨਾ ਜੀਉ ॥੨॥ ਤੂੰ ਸੰਤਨ ਕੀ; ਕਰਹਿ ਪ੍ਰਤਿਪਾਲਾ ॥ ਸੰਤ ਖੇਲਹਿ; ਤੁਮ ਸੰਗਿ ਗੋਪਾਲਾ ॥ ਅਪੁਨੇ ਸੰਤ ਤੁਧੁ ਖਰੇ ਪਿਆਰੇ; ਤੂ ਸੰਤਨ ਕੇ ਪ੍ਰਾਨਾ ਜੀਉ ॥੩॥ ਉਨ ਸੰਤਨ ਕੈ; ਮੇਰਾ ਮਨੁ ਕੁਰਬਾਨੇ ॥ ਜਿਨ ਤੂੰ ਜਾਤਾ; ਜੋ ਤੁਧੁ ਮਨਿ ਭਾਨੇ ॥ ਤਿਨ ਕੈ ਸੰਗਿ ਸਦਾ ਸੁਖੁ ਪਾਇਆ; ਹਰਿ ਰਸ ਨਾਨਕ. ਤ੍ਰਿਪਤਿ ਅਘਾਨਾ ਜੀਉ ॥੪॥੧੩॥੨੦॥ ਮਾਝ ਮਹਲਾ ੫ ॥ ਤੂੰ ਜਲਨਿਧਿ; ਹਮ ਮੀਨ ਤੁਮਾਰੇ ॥ ਤੇਰਾ ਨਾਮੁ ਬੂੰਦ; ਹਮ ਚਾਤ੍ਰਿਕ ਤਿਖਹਾਰੇ ॥ ਤੁਮਰੀ ਆਸ ਪਿਆਸਾ ਤੁਮਰੀ; ਤੁਮ ਹੀ ਸੰਗਿ ਮਨੁ ਲੀਨਾ ਜੀਉ ॥੧॥ ਜਿਉ ਬਾਰਿਕੁ; ਪੀ ਖੀਰੁ. ਅਘਾਵੈ ॥ ਜਿਉ ਨਿਰਧਨੁ; ਧਨੁ ਦੇਖਿ. ਸੁਖੁ ਪਾਵੈ ॥ ਤ੍ਰਿਖਾਵੰਤ. ਜਲੁ ਪੀਵਤ ਠੰਢਾ; ਤਿਉ ਹਰਿ ਸੰਗਿ. ਇਹੁ ਮਨੁ ਭੀਨਾ ਜੀਉ ॥੨॥ ਜਿਉ ਅੰਧਿਆਰੈ; ਦੀਪਕੁ ਪਰਗਾਸਾ ॥ ਭਰਤਾ ਚਿਤਵਤ; ਪੂਰਨ ਆਸਾ ॥ ਮਿਲਿ ਪ੍ਰੀਤਮ, ਜਿਉ ਹੋਤ ਅਨੰਦਾ; ਤਿਉ ਹਰਿ ਰੰਗਿ, ਮਨੁ ਰੰਗੀਨਾ ਜੀਉ ॥੩॥ ਸੰਤਨ ਮੋ ਕਉ; ਹਰਿ ਮਾਰਗਿ ਪਾਇਆ ॥ ਸਾਧ ਕ੍ਰਿਪਾਲਿ; ਹਰਿ ਸੰਗਿ ਗਿਝਾਇਆ ॥ ਹਰਿ ਹਮਰਾ. ਹਮ ਹਰਿ ਕੇ ਦਾਸੇ; ਨਾਨਕ. ਸਬਦੁ ਗੁਰੂ ਸਚੁ ਦੀਨਾ ਜੀਉ ॥੪॥੧੪॥੨੧॥ ਮਾਝ ਮਹਲਾ ੫ ॥ ਅੰਮ੍ਰਿਤ ਨਾਮੁ; ਸਦਾ ਨਿਰਮਲੀਆ ॥ ਸੁਖਦਾਈ; ਦੂਖ ਬਿਡਾਰਨ ਹਰੀਆ ॥ ਅਵਰਿ ਸਾਦ ਚਖਿ. ਸਗਲੇ ਦੇਖੇ; ਮਨ ਹਰਿ ਰਸੁ. ਸਭ ਤੇ ਮੀਠਾ ਜੀਉ ॥੧॥
Источники и права