couponatlas.

Гуру Грантх Сахиб (гурмукхи): Анг 1000

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਾਰੂ ਮਹਲਾ ੫ ॥ ਮਾਨ ਮੋਹ ਅਰੁ ਲੋਭ ਵਿਕਾਰਾ; ਬੀਓ ਚੀਤਿ. ਨ ਘਾਲਿਓ ॥ ਨਾਮ ਰਤਨੁ ਗੁਣਾ ਹਰਿ ਬਣਜੇ; ਲਾਦਿ ਵਖਰੁ ਲੈ ਚਾਲਿਓ ॥੧॥ ਸੇਵਕ ਕੀ; ਓੜਕਿ ਨਿਬਹੀ ਪ੍ਰੀਤਿ ॥ ਜੀਵਤ ਸਾਹਿਬੁ ਸੇਵਿਓ ਅਪਨਾ; ਚਲਤੇ ਰਾਖਿਓ ਚੀਤਿ ॥੧॥ ਰਹਾਉ ॥ ਜੈਸੀ ਆਗਿਆ ਕੀਨੀ ਠਾਕੁਰਿ; ਤਿਸ ਤੇ ਮੁਖੁ. ਨਹੀ ਮੋਰਿਓ ॥ ਸਹਜੁ ਅਨੰਦੁ, ਰਖਿਓ ਗ੍ਰਿਹ ਭੀਤਰਿ; ਉਠਿ. ਉਆਹੂ ਕਉ ਦਉਰਿਓ ॥੨॥ ਆਗਿਆ ਮਹਿ ਭੂਖ. ਸੋਈ ਕਰਿ ਸੂਖਾ; ਸੋਗ ਹਰਖ. ਨਹੀ ਜਾਨਿਓ ॥ ਜੋ ਜੋ ਹੁਕਮੁ ਭਇਓ ਸਾਹਿਬ ਕਾ; ਸੋ ਮਾਥੈ ਲੇ ਮਾਨਿਓ ॥੩॥ ਭਇਓ ਕ੍ਰਿਪਾਲੁ ਠਾਕੁਰੁ ਸੇਵਕ ਕਉ; ਸਵਰੇ ਹਲਤ ਪਲਾਤਾ ॥ ਧੰਨੁ ਸੇਵਕੁ ਸਫਲੁ ਓਹੁ ਆਇਆ; ਜਿਨਿ ਨਾਨਕ ਖਸਮੁ ਪਛਾਤਾ ॥੪॥੫॥ ਮਾਰੂ ਮਹਲਾ ੫ ॥ ਖੁਲਿਆ ਕਰਮੁ ਕ੍ਰਿਪਾ ਭਈ ਠਾਕੁਰ; ਕੀਰਤਨੁ ਹਰਿ ਹਰਿ ਗਾਈ ॥ ਸ੍ਰਮੁ ਥਾਕਾ ਪਾਏ ਬਿਸ੍ਰਾਮਾ; ਮਿਟਿ ਗਈ ਸਗਲੀ ਧਾਈ ॥੧॥ ਅਬ ਮੋਹਿ; ਜੀਵਨ ਪਦਵੀ ਪਾਈ ॥ ਚੀਤਿ ਆਇਓ ਮਨਿ ਪੁਰਖੁ ਬਿਧਾਤਾ; ਸੰਤਨ ਕੀ ਸਰਣਾਈ ॥੧॥ ਰਹਾਉ ॥ ਕਾਮੁ ਕ੍ਰੋਧੁ ਲੋਭੁ ਮੋਹੁ ਨਿਵਾਰੇ; ਨਿਵਰੇ ਸਗਲ ਬੈਰਾਈ ॥ ਸਦ ਹਜੂਰਿ. ਹਾਜਰੁ ਹੈ ਨਾਜਰੁ; ਕਤਹਿ. ਨ ਭਇਓ ਦੂਰਾਈ ॥੨॥ ਸੁਖ ਸੀਤਲ ਸਰਧਾ ਸਭ ਪੂਰੀ; ਹੋਏ ਸੰਤ ਸਹਾਈ ॥ ਪਾਵਨ. ਪਤਿਤ ਕੀਏ ਖਿਨ ਭੀਤਰਿ; ਮਹਿਮਾ ਕਥਨੁ. ਨ ਜਾਈ ॥੩॥ ਨਿਰਭਉ ਭਏ. ਸਗਲ ਭੈ ਖੋਏ; ਗੋਬਿਦ ਚਰਣ ਓਟਾਈ ॥ ਨਾਨਕੁ ਜਸੁ ਗਾਵੈ ਠਾਕੁਰ ਕਾ; ਰੈਣਿ ਦਿਨਸੁ ਲਿਵ ਲਾਈ ॥੪॥੬॥ ਮਾਰੂ ਮਹਲਾ ੫ ॥ ਜੋ ਸਮਰਥੁ ਸਰਬ ਗੁਣ ਨਾਇਕੁ; ਤਿਸ ਕਉ ਕਬਹੁ. ਨ ਗਾਵਸਿ ਰੇ ॥ ਛੋਡਿ ਜਾਇ ਖਿਨ ਭੀਤਰਿ ਤਾ ਕਉ; ਉਆ ਕਉ ਫਿਰਿ ਫਿਰਿ ਧਾਵਸਿ ਰੇ ॥੧॥ ਅਪੁਨੇ ਪ੍ਰਭ ਕਉ; ਕਿਉ. ਨ ਸਮਾਰਸਿ ਰੇ ॥ ਬੈਰੀ ਸੰਗਿ. ਰੰਗ ਰਸਿ ਰਚਿਆ; ਤਿਸੁ ਸਿਉ ਜੀਅਰਾ ਜਾਰਸਿ ਰੇ ॥੧॥ ਰਹਾਉ ॥ ਜਾ ਕੈ ਨਾਮਿ ਸੁਨਿਐ. ਜਮੁ ਛੋਡੈ; ਤਾ ਕੀ ਸਰਣਿ. ਨ ਪਾਵਸਿ ਰੇ ॥ ਕਾਢਿ ਦੇਇ ਸਿਆਲ ਬਪੁਰੇ ਕਉ; ਤਾ ਕੀ ਓਟ ਟਿਕਾਵਸਿ ਰੇ ॥੨॥ ਜਿਸ ਕਾ ਜਾਸੁ ਸੁਨਤ. ਭਵ ਤਰੀਐ; ਤਾ ਸਿਉ ਰੰਗੁ. ਨ ਲਾਵਸਿ ਰੇ ॥ ਥੋਰੀ ਬਾਤ ਅਲਪ ਸੁਪਨੇ ਕੀ; ਬਹੁਰਿ ਬਹੁਰਿ ਅਟਕਾਵਸਿ ਰੇ ॥੩॥ ਭਇਓ ਪ੍ਰਸਾਦੁ ਕ੍ਰਿਪਾ ਨਿਧਿ ਠਾਕੁਰ; ਸੰਤਸੰਗਿ ਪਤਿ ਪਾਈ ॥ ਕਹੁ ਨਾਨਕ. ਤ੍ਰੈ ਗੁਣ ਭ੍ਰਮੁ ਛੂਟਾ; ਜਉ ਪ੍ਰਭ ਭਏ ਸਹਾਈ ॥੪॥੭॥ ਮਾਰੂ ਮਹਲਾ ੫ ॥ ਅੰਤਰਜਾਮੀ ਸਭ ਬਿਧਿ ਜਾਨੈ; ਤਿਸ ਤੇ ਕਹਾ ਦੁਲਾਰਿਓ ॥ ਹਸਤ ਪਾਵ ਝਰੇ ਖਿਨ ਭੀਤਰਿ; ਅਗਨਿ ਸੰਗਿ ਲੈ ਜਾਰਿਓ ॥੧॥
Источники и права