couponatlas.

Гуру Грантх Сахиб (гурмукхи): Анг 1003

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬੇਦੁ ਪੁਕਾਰੈ ਮੁਖ ਤੇ, ਪੰਡਤ; ਕਾਮਾਮਨ ਕਾ ਮਾਠਾ ॥ ਮੋਨੀ ਹੋਇ ਬੈਠਾ ਇਕਾਂਤੀ; ਹਿਰਦੈ ਕਲਪਨ ਗਾਠਾ ॥ ਹੋਇ ਉਦਾਸੀ. ਗ੍ਰਿਹੁ ਤਜਿ ਚਲਿਓ; ਛੁਟਕੈ ਨਾਹੀ. ਨਾਠਾ ॥੧॥ ਜੀਅ ਕੀ; ਕੈ ਪਹਿ ਬਾਤ ਕਹਾ ॥ ਆਪਿ ਮੁਕਤੁ. ਮੋ ਕਉ ਪ੍ਰਭੁ ਮੇਲੇ; ਐਸੋ ਕਹਾ ਲਹਾ ॥੧॥ ਰਹਾਉ ॥ ਤਪਸੀ ਕਰਿ ਕੈ ਦੇਹੀ ਸਾਧੀ; ਮਨੂਆ ਦਹ ਦਿਸ ਧਾਨਾ ॥ ਬ੍ਰਹਮਚਾਰਿ ਬ੍ਰਹਮਚਜੁ ਕੀਨਾ; ਹਿਰਦੈ ਭਇਆ ਗੁਮਾਨਾ ॥ ਸੰਨਿਆਸੀ ਹੋਇ ਕੈ ਤੀਰਥਿ ਭ੍ਰਮਿਓ; ਉਸੁ ਮਹਿ ਕ੍ਰੋਧੁ ਬਿਗਾਨਾ ॥੨॥ ਘੂੰਘਰ ਬਾਧਿ. ਭਏ ਰਾਮਦਾਸਾ; ਰੋਟੀਅਨ ਕੇ ਓਪਾਵਾ ॥ ਬਰਤ ਨੇਮ ਕਰਮ ਖਟ ਕੀਨੇ; ਬਾਹਰਿ ਭੇਖ ਦਿਖਾਵਾ ॥ ਗੀਤ ਨਾਦ ਮੁਖਿ ਰਾਗ ਅਲਾਪੇ; ਮਨਿ. ਨਹੀ ਹਰਿ ਹਰਿ ਗਾਵਾ ॥੩॥ ਹਰਖ ਸੋਗ ਲੋਭ ਮੋਹ ਰਹਤ ਹਹਿ; ਨਿਰਮਲ ਹਰਿ ਕੇ ਸੰਤਾ ॥ ਤਿਨ ਕੀ ਧੂੜਿ ਪਾਏ ਮਨੁ ਮੇਰਾ; ਜਾ ਦਇਆ ਕਰੇ ਭਗਵੰਤਾ ॥ ਕਹੁ ਨਾਨਕ. ਗੁਰੁ ਪੂਰਾ ਮਿਲਿਆ; ਤਾਂ ਉਤਰੀ ਮਨ ਕੀ ਚਿੰਤਾ ॥੪॥ ਮੇਰਾ ਅੰਤਰਜਾਮੀ ਹਰਿ ਰਾਇਆ ॥ ਸਭੁ ਕਿਛੁ ਜਾਣੈ. ਮੇਰੇ ਜੀਅ ਕਾ ਪ੍ਰੀਤਮੁ; ਬਿਸਰਿ ਗਏ ਬਕਬਾਇਆ ॥੧॥ ਰਹਾਉ ਦੂਜਾ ॥੬॥੧੫॥ ਮਾਰੂ ਮਹਲਾ ੫ ॥ ਕੋਟਿ ਲਾਖ ਸਰਬ ਕੋ ਰਾਜਾ; ਜਿਸੁ ਹਿਰਦੈ ਨਾਮੁ ਤੁਮਾਰਾ ॥ ਜਾ ਕਉ ਨਾਮੁ. ਨ ਦੀਆ, ਮੇਰੈ ਸਤਿਗੁਰਿ; ਸੇ ਮਰਿ ਜਨਮਹਿ ਗਾਵਾਰਾ ॥੧॥ ਮੇਰੇ ਸਤਿਗੁਰ ਹੀ ਪਤਿ ਰਾਖੁ ॥ ਚੀਤਿ ਆਵਹਿ ਤਬ ਹੀ ਪਤਿ ਪੂਰੀ; ਬਿਸਰਤ ਰਲੀਐ ਖਾਕੁ ॥੧॥ ਰਹਾਉ ॥ ਰੂਪ ਰੰਗ ਖੁਸੀਆ ਮਨ ਭੋਗਣ; ਤੇ ਤੇ ਛਿਦ੍ਰ ਵਿਕਾਰਾ ॥ ਹਰਿ ਕਾ ਨਾਮੁ ਨਿਧਾਨੁ ਕਲਿਆਣਾ; ਸੂਖ ਸਹਜੁ ਇਹੁ ਸਾਰਾ ॥੨॥ ਮਾਇਆ ਰੰਗ. ਬਿਰੰਗ ਖਿਨੈ ਮਹਿ; ਜਿਉ ਬਾਦਰ ਕੀ ਛਾਇਆ ॥ ਸੇ ਲਾਲ ਭਏ ਗੂੜੈ ਰੰਗਿ ਰਾਤੇ; ਜਿਨ ਗੁਰ ਮਿਲਿ. ਹਰਿ ਹਰਿ ਗਾਇਆ ॥੩॥ ਊਚ ਮੂਚ ਅਪਾਰ ਸੁਆਮੀ; ਅਗਮ ਦਰਬਾਰਾ ॥ ਨਾਮੋ ਵਡਿਆਈ ਸੋਭਾ; ਨਾਨਕ. ਖਸਮੁ ਪਿਆਰਾ ॥੪॥੭॥੧੬॥ ਮਾਰੂ ਮਹਲਾ ੫ ਘਰੁ ੪ ॥ ੴ ਸਤਿਗੁਰ ਪ੍ਰਸਾਦਿ ॥ ਓਅੰਕਾਰਿ ਉਤਪਾਤੀ ॥ ਕੀਆ ਦਿਨਸੁ ਸਭ ਰਾਤੀ ॥ ਵਣੁ ਤ੍ਰਿਣੁ ਤ੍ਰਿਭਵਣ ਪਾਣੀ ॥ ਚਾਰਿ ਬੇਦ; ਚਾਰੇ ਖਾਣੀ ॥ ਖੰਡ ਦੀਪ ਸਭਿ ਲੋਆ ॥ ਏਕ ਕਵਾਵੈ ਤੇ; ਸਭਿ ਹੋਆ ॥੧॥ ਕਰਣੈਹਾਰਾ ਬੂਝਹੁ ਰੇ ॥ ਸਤਿਗੁਰੁ ਮਿਲੈ, ਤ ਸੂਝੈ ਰੇ ॥੧॥ ਰਹਾਉ ॥ ਤ੍ਰੈ ਗੁਣ ਕੀਆ ਪਸਾਰਾ ॥ ਨਰਕ ਸੁਰਗ ਅਵਤਾਰਾ ॥ ਹਉਮੈ ਆਵੈ ਜਾਈ ॥ ਮਨੁ ਟਿਕਣੁ; ਨ ਪਾਵੈ ਰਾਈ ॥
Источники и права