couponatlas.

Гуру Грантх Сахиб (гурмукхи): Анг 1006

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅਟਲ ਅਖਇਓ ਦੇਵਾ; ਮੋਹਨ ਅਲਖ ਅਪਾਰਾ ॥ ਦਾਨੁ ਪਾਵਉ ਸੰਤਾ ਸੰਗੁ; ਨਾਨਕ ਰੇਨੁ ਦਾਸਾਰਾ ॥੪॥੬॥੨੨॥ ਮਾਰੂ ਮਹਲਾ ੫ ॥ ਤ੍ਰਿਪਤਿ ਆਘਾਏ ਸੰਤਾ ॥ ਗੁਰ ਜਾਨੇ ਜਿਨ ਮੰਤਾ ॥ ਤਾ ਕੀ; ਕਿਛੁ ਕਹਨੁ. ਨ ਜਾਈ ॥ ਜਾ ਕਉ; ਨਾਮ ਬਡਾਈ ॥੧॥ ਲਾਲੁ; ਅਮੋਲਾ ਲਾਲੋ ॥ ਅਗਹ ਅਤੋਲਾ ਨਾਮੋ ॥੧॥ ਰਹਾਉ ॥ ਅਵਿਗਤ ਸਿਉ ਮਾਨਿਆ ਮਾਨੋ ॥ ਗੁਰਮੁਖਿ ਤਤੁ ਗਿਆਨੋ ॥ ਪੇਖਤ ਸਗਲ ਧਿਆਨੋ ॥ ਤਜਿਓ; ਮਨ ਤੇ ਅਭਿਮਾਨੋ ॥੨॥ ਨਿਹਚਲੁ; ਤਿਨ ਕਾ ਠਾਣਾ ॥ ਗੁਰ ਤੇ. ਮਹਲੁ ਪਛਾਣਾ ॥ ਅਨਦਿਨੁ; ਗੁਰ ਮਿਲਿ ਜਾਗੇ ॥ ਹਰਿ ਕੀ ਸੇਵਾ ਲਾਗੇ ॥੩॥ ਪੂਰਨ ਤ੍ਰਿਪਤਿ ਅਘਾਏ ॥ ਸਹਜ ਸਮਾਧਿ ਸੁਭਾਏ ॥ ਹਰਿ ਭੰਡਾਰੁ. ਹਾਥਿ ਆਇਆ ॥ ਨਾਨਕ; ਗੁਰ ਤੇ ਪਾਇਆ ॥੪॥੭॥੨੩॥ ਮਾਰੂ ਮਹਲਾ ੫ ਘਰੁ ੬ ਦੁਪਦੇ ॥ ੴ ਸਤਿਗੁਰ ਪ੍ਰਸਾਦਿ ॥ ਛੋਡਿ ਸਗਲ ਸਿਆਣਪਾ; ਮਿਲਿ ਸਾਧ. ਤਿਆਗਿ ਗੁਮਾਨੁ ॥ ਅਵਰੁ ਸਭੁ ਕਿਛੁ ਮਿਥਿਆ; ਰਸਨਾ ਰਾਮ ਰਾਮ ਵਖਾਨੁ ॥੧॥ ਮੇਰੇ ਮਨ; ਕਰਨ ਸੁਣਿ ਹਰਿ ਨਾਮੁ ॥ ਮਿਟਹਿ ਅਘ ਤੇਰੇ. ਜਨਮ ਜਨਮ ਕੇ; ਕਵਨੁ ਬਪੁਰੋ ਜਾਮੁ ॥੧॥ ਰਹਾਉ ॥ ਦੂਖ ਦੀਨ ਨ ਭਉ ਬਿਆਪੈ; ਮਿਲੈ ਸੁਖ ਬਿਸ੍ਰਾਮੁ ॥ ਗੁਰ ਪ੍ਰਸਾਦਿ ਨਾਨਕੁ ਬਖਾਨੈ; ਹਰਿ ਭਜਨੁ ਤਤੁ ਗਿਆਨੁ ॥੨॥੧॥੨੪॥ ਮਾਰੂ ਮਹਲਾ ੫ ॥ ਜਿਨੀ ਨਾਮੁ ਵਿਸਾਰਿਆ; ਸੇ ਹੋਤ ਦੇਖੇ ਖੇਹ ॥ ਪੁਤ੍ਰ ਮਿਤ੍ਰ ਬਿਲਾਸ ਬਨਿਤਾ; ਤੂਟਤੇ ਏ ਨੇਹ ॥੧॥ ਮੇਰੇ ਮਨ; ਨਾਮੁ ਨਿਤ ਨਿਤ ਲੇਹ ॥ ਜਲਤ ਨਾਹੀ. ਅਗਨਿ ਸਾਗਰ; ਸੂਖੁ ਮਨਿ ਤਨਿ ਦੇਹ ॥੧॥ ਰਹਾਉ ॥ ਬਿਰਖ ਛਾਇਆ ਜੈਸੇ ਬਿਨਸਤ; ਪਵਨ ਝੂਲਤ ਮੇਹ ॥ ਹਰਿ ਭਗਤਿ ਦ੍ਰਿੜੁ ਮਿਲੁ ਸਾਧ ਨਾਨਕ; ਤੇਰੈ ਕਾਮਿ ਆਵਤ ਏਹ ॥੨॥੨॥੨੫॥ ਮਾਰੂ ਮਹਲਾ ੫ ॥ ਪੁਰਖੁ ਪੂਰਨ ਸੁਖਹ ਦਾਤਾ; ਸੰਗਿ ਬਸਤੋ ਨੀਤ ॥ ਮਰੈ ਨ ਆਵੈ. ਨ ਜਾਇ ਬਿਨਸੈ; ਬਿਆਪਤ ਉਸਨ ਨ ਸੀਤ ॥੧॥ ਮੇਰੇ ਮਨ; ਨਾਮ ਸਿਉ ਕਰਿ ਪ੍ਰੀਤਿ ॥ ਚੇਤਿ ਮਨ ਮਹਿ ਹਰਿ ਹਰਿ ਨਿਧਾਨਾ; ਏਹ ਨਿਰਮਲ ਰੀਤਿ ॥੧॥ ਰਹਾਉ ॥ ਕ੍ਰਿਪਾਲ ਦਇਆਲ ਗੋਪਾਲ ਗੋਬਿਦ; ਜੋ ਜਪੈ ਤਿਸੁ ਸੀਧਿ ॥ ਨਵਲ ਨਵਤਨ ਚਤੁਰ ਸੁੰਦਰ; ਮਨੁ ਨਾਨਕ. ਤਿਸੁ ਸੰਗਿ ਬੀਧਿ ॥੨॥੩॥੨੬॥ ਮਾਰੂ ਮਹਲਾ ੫ ॥ ਚਲਤ ਬੈਸਤ ਸੋਵਤ ਜਾਗਤ; ਗੁਰ ਮੰਤ੍ਰੁ ਰਿਦੈ ਚਿਤਾਰਿ ॥ ਚਰਣ ਸਰਣ ਭਜੁ ਸੰਗਿ ਸਾਧੂ; ਭਵ ਸਾਗਰ ਉਤਰਹਿ ਪਾਰਿ ॥੧॥
Источники и права