couponatlas.

Гуру Грантх Сахиб (гурмукхи): Анг 1008

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਾਰੂ ਮਹਲਾ ੫ ॥ ਵੈਦੋ ਨ ਵਾਈ. ਭੈਣੋ ਨ ਭਾਈ; ਏਕੋ ਸਹਾਈ ਰਾਮੁ ਹੇ ॥੧॥ ਕੀਤਾ ਜਿਸੋ ਹੋਵੈ, ਪਾਪਾਂ ਮਲੋ ਧੋਵੈ; ਸੋ ਸਿਮਰਹੁ. ਪਰਧਾਨੁ ਹੇ ॥੨॥ ਘਟਿ ਘਟੇ ਵਾਸੀ. ਸਰਬ ਨਿਵਾਸੀ; ਅਸਥਿਰੁ ਜਾ ਕਾ ਥਾਨੁ ਹੇ ॥੩॥ ਆਵੈ ਨ ਜਾਵੈ. ਸੰਗੇ ਸਮਾਵੈ; ਪੂਰਨ ਜਾ ਕਾ ਕਾਮੁ ਹੇ ॥੪॥ ਭਗਤ ਜਨਾ ਕਾ ਰਾਖਣਹਾਰਾ ॥ ਸੰਤ ਜੀਵਹਿ; ਜਪਿ ਪ੍ਰਾਨ ਅਧਾਰਾ ॥ ਕਰਨ ਕਾਰਨ ਸਮਰਥੁ ਸੁਆਮੀ; ਨਾਨਕੁ ਤਿਸੁ ਕੁਰਬਾਨੁ ਹੇ ॥੫॥੨॥੩੨॥ ੴ ਸਤਿਗੁਰ ਪ੍ਰਸਾਦਿ ॥ ਮਾਰੂ ਮਹਲਾ ੯ ॥ ਹਰਿ ਕੋ ਨਾਮੁ; ਸਦਾ ਸੁਖਦਾਈ ॥ ਜਾ ਕਉ ਸਿਮਰਿ. ਅਜਾਮਲੁ ਉਧਰਿਓ; ਗਨਿਕਾ ਹੂ ਗਤਿ ਪਾਈ ॥੧॥ ਰਹਾਉ ॥ ਪੰਚਾਲੀ ਕਉ. ਰਾਜ ਸਭਾ ਮਹਿ; ਰਾਮ ਨਾਮ ਸੁਧਿ ਆਈ ॥ ਤਾ ਕੋ ਦੂਖੁ ਹਰਿਓ. ਕਰੁਣਾ ਮੈ; ਅਪਨੀ ਪੈਜ ਬਢਾਈ ॥੧॥ ਜਿਹ ਨਰ ਜਸੁ ਕਿਰਪਾ ਨਿਧਿ ਗਾਇਓ; ਤਾ ਕਉ ਭਇਓ ਸਹਾਈ ॥ ਕਹੁ ਨਾਨਕ. ਮੈ ਇਹੀ ਭਰੋਸੈ; ਗਹੀ ਆਨਿ ਸਰਨਾਈ ॥੨॥੧॥ ਮਾਰੂ ਮਹਲਾ ੯ ॥ ਅਬ ਮੈ; ਕਹਾ ਕਰਉ. ਰੀ ਮਾਈ ॥ ਸਗਲ ਜਨਮੁ. ਬਿਖਿਅਨ ਸਿਉ ਖੋਇਆ; ਸਿਮਰਿਓ ਨਾਹਿ. ਕਨੑਾਈ ॥੧॥ ਰਹਾਉ ॥ ਕਾਲ ਫਾਸ ਜਬ ਗਰ ਮਹਿ ਮੇਲੀ; ਤਿਹ ਸੁਧਿ ਸਭ ਬਿਸਰਾਈ ॥ ਰਾਮ ਨਾਮ ਬਿਨੁ ਯਾ ਸੰਕਟ ਮਹਿ; ਕੋ ਅਬ ਹੋਤ ਸਹਾਈ ॥੧॥ ਜੋ ਸੰਪਤਿ ਅਪਨੀ ਕਰਿ ਮਾਨੀ; ਛਿਨ ਮਹਿ ਭਈ ਪਰਾਈ ॥ ਕਹੁ ਨਾਨਕ. ਯਹ ਸੋਚ ਰਹੀ ਮਨਿ; ਹਰਿ ਜਸੁ ਕਬਹੂ. ਨ ਗਾਈ ॥੨॥੨॥ ਮਾਰੂ ਮਹਲਾ ੯ ॥ ਮਾਈ; ਮੈ ਮਨ ਕੋ ਮਾਨੁ. ਨ ਤਿਆਗਿਓ ॥ ਮਾਇਆ ਕੇ ਮਦਿ ਜਨਮੁ ਸਿਰਾਇਓ; ਰਾਮ ਭਜਨਿ. ਨਹੀ ਲਾਗਿਓ ॥੧॥ ਰਹਾਉ ॥ ਜਮ ਕੋ ਡੰਡੁ ਪਰਿਓ ਸਿਰ ਊਪਰਿ; ਤਬ ਸੋਵਤ ਤੈ ਜਾਗਿਓ ॥ ਕਹਾ ਹੋਤ. ਅਬ ਕੈ ਪਛੁਤਾਏ; ਛੂਟਤ ਨਾਹਿਨ ਭਾਗਿਓ ॥੧॥ ਇਹ ਚਿੰਤਾ ਉਪਜੀ. ਘਟ ਮਹਿ ਜਬ; ਗੁਰ ਚਰਨਨ ਅਨੁਰਾਗਿਓ ॥ ਸੁਫਲੁ ਜਨਮੁ ਨਾਨਕ. ਤਬ ਹੂਆ; ਜਉ ਪ੍ਰਭ ਜਸ ਮਹਿ ਪਾਗਿਓ ॥੨॥੩॥ ਮਾਰੂ ਅਸਟਪਦੀਆ ਮਹਲਾ ੧ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਬੇਦ ਪੁਰਾਣ ਕਥੇ ਸੁਣੇ; ਹਾਰੇ ਮੁਨੀ ਅਨੇਕਾ ॥ ਅਠਸਠਿ ਤੀਰਥ ਬਹੁ ਘਣਾ; ਭ੍ਰਮਿ ਥਾਕੇ ਭੇਖਾ ॥ ਸਾਚੋ ਸਾਹਿਬੁ ਨਿਰਮਲੋ; ਮਨਿ ਮਾਨੈ ਏਕਾ ॥੧॥ ਤੂ ਅਜਰਾਵਰੁ. ਅਮਰੁ ਤੂ; ਸਭ ਚਾਲਣਹਾਰੀ ॥ ਨਾਮੁ ਰਸਾਇਣੁ ਭਾਇ ਲੈ; ਪਰਹਰਿ ਦੁਖੁ ਭਾਰੀ ॥੧॥ ਰਹਾਉ ॥
Источники и права