couponatlas.

Гуру Грантх Сахиб (гурмукхи): Анг 101

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੋ ਜੋ ਪੀਵੈ; ਸੋ ਤ੍ਰਿਪਤਾਵੈ ॥ ਅਮਰੁ ਹੋਵੈ; ਜੋ ਨਾਮ ਰਸੁ ਪਾਵੈ ॥ ਨਾਮ ਨਿਧਾਨ ਤਿਸਹਿ ਪਰਾਪਤਿ; ਜਿਸੁ ਸਬਦੁ ਗੁਰੂ. ਮਨਿ ਵੂਠਾ ਜੀਉ ॥੨॥ ਜਿਨਿ ਹਰਿ ਰਸੁ ਪਾਇਆ; ਸੋ ਤ੍ਰਿਪਤਿ ਅਘਾਨਾ ॥ ਜਿਨਿ ਹਰਿ ਸਾਦੁ ਪਾਇਆ; ਸੋ ਨਾਹਿ ਡੁਲਾਨਾ ॥ ਤਿਸਹਿ ਪਰਾਪਤਿ ਹਰਿ ਹਰਿ ਨਾਮਾ; ਜਿਸੁ ਮਸਤਕਿ ਭਾਗੀਠਾ ਜੀਉ ॥੩॥ ਹਰਿ. ਇਕਸੁ ਹਥਿ ਆਇਆ; ਵਰਸਾਣੇ ਬਹੁਤੇਰੇ ॥ ਤਿਸੁ ਲਗਿ; ਮੁਕਤੁ ਭਏ ਘਣੇਰੇ ॥ ਨਾਮੁ ਨਿਧਾਨਾ ਗੁਰਮੁਖਿ ਪਾਈਐ; ਕਹੁ ਨਾਨਕ. ਵਿਰਲੀ ਡੀਠਾ ਜੀਉ ॥੪॥੧੫॥੨੨॥ ਮਾਝ ਮਹਲਾ ੫ ॥ ਨਿਧਿ ਸਿਧਿ ਰਿਧਿ; ਹਰਿ ਹਰਿ ਹਰਿ ਮੇਰੈ ॥ ਜਨਮੁ ਪਦਾਰਥੁ; ਗਹਿਰ ਗੰਭੀਰੈ ॥ ਲਾਖ ਕੋਟ ਖੁਸੀਆ ਰੰਗ ਰਾਵੈ; ਜੋ. ਗੁਰ ਲਾਗਾ ਪਾਈ ਜੀਉ ॥੧॥ ਦਰਸਨੁ ਪੇਖਤ; ਭਏ ਪੁਨੀਤਾ ॥ ਸਗਲ ਉਧਾਰੇ; ਭਾਈ ਮੀਤਾ ॥ ਅਗਮ ਅਗੋਚਰੁ ਸੁਆਮੀ ਅਪੁਨਾ; ਗੁਰ ਕਿਰਪਾ ਤੇ. ਸਚੁ ਧਿਆਈ ਜੀਉ ॥੨॥ ਜਾ ਕਉ ਖੋਜਹਿ; ਸਰਬ ਉਪਾਏ ॥ ਵਡਭਾਗੀ; ਦਰਸਨੁ ਕੋ ਵਿਰਲਾ ਪਾਏ ॥ ਊਚ ਅਪਾਰ ਅਗੋਚਰ ਥਾਨਾ; ਓਹੁ ਮਹਲੁ. ਗੁਰੂ ਦੇਖਾਈ ਜੀਉ ॥੩॥ ਗਹਿਰ ਗੰਭੀਰ; ਅੰਮ੍ਰਿਤ ਨਾਮੁ ਤੇਰਾ ॥ ਮੁਕਤਿ ਭਇਆ; ਜਿਸੁ ਰਿਦੈ ਵਸੇਰਾ ॥ ਗੁਰਿ. ਬੰਧਨ ਤਿਨ ਕੇ ਸਗਲੇ ਕਾਟੇ; ਜਨ ਨਾਨਕ. ਸਹਜਿ ਸਮਾਈ ਜੀਉ ॥੪॥੧੬॥੨੩॥ ਮਾਝ ਮਹਲਾ ੫ ॥ ਪ੍ਰਭ ਕਿਰਪਾ ਤੇ; ਹਰਿ ਹਰਿ ਧਿਆਵਉ ॥ ਪ੍ਰਭੂ ਦਇਆ ਤੇ; ਮੰਗਲੁ ਗਾਵਉ ॥ ਊਠਤ ਬੈਠਤ ਸੋਵਤ ਜਾਗਤ; ਹਰਿ ਧਿਆਈਐ. ਸਗਲ ਅਵਰਦਾ ਜੀਉ ॥੧॥ ਨਾਮੁ ਅਉਖਧੁ; ਮੋ ਕਉ ਸਾਧੂ ਦੀਆ ॥ ਕਿਲਬਿਖ ਕਾਟੇ; ਨਿਰਮਲੁ ਥੀਆ ॥ ਅਨਦੁ ਭਇਆ ਨਿਕਸੀ ਸਭ ਪੀਰਾ; ਸਗਲ ਬਿਨਾਸੇ ਦਰਦਾ ਜੀਉ ॥੨॥ ਜਿਸ ਕਾ ਅੰਗੁ; ਕਰੇ ਮੇਰਾ ਪਿਆਰਾ ॥ ਸੋ ਮੁਕਤਾ; ਸਾਗਰ ਸੰਸਾਰਾ ॥ ਸਤਿ ਕਰੇ. ਜਿਨਿ ਗੁਰੂ ਪਛਾਤਾ; ਸੋ. ਕਾਹੇ ਕਉ ਡਰਦਾ ਜੀਉ ॥੩॥ ਜਬ ਤੇ; ਸਾਧੂ ਸੰਗਤਿ ਪਾਏ ॥ ਗੁਰ ਭੇਟਤ; ਹਉ ਗਈ ਬਲਾਏ ॥ ਸਾਸਿ ਸਾਸਿ ਹਰਿ ਗਾਵੈ ਨਾਨਕੁ; ਸਤਿਗੁਰ ਢਾਕਿ ਲੀਆ. ਮੇਰਾ ਪੜਦਾ ਜੀਉ ॥੪॥੧੭॥੨੪॥ ਮਾਝ ਮਹਲਾ ੫ ॥ ਓਤਿ ਪੋਤਿ; ਸੇਵਕ ਸੰਗਿ ਰਾਤਾ ॥ ਪ੍ਰਭ ਪ੍ਰਤਿਪਾਲੇ; ਸੇਵਕ ਸੁਖਦਾਤਾ ॥ ਪਾਣੀ ਪਖਾ ਪੀਸਉ ਸੇਵਕ ਕੈ; ਠਾਕੁਰ ਹੀ ਕਾ ਆਹਰੁ ਜੀਉ ॥੧॥ ਕਾਟਿ ਸਿਲਕ; ਪ੍ਰਭਿ ਸੇਵਾ ਲਾਇਆ ॥ ਹੁਕਮੁ ਸਾਹਿਬ ਕਾ; ਸੇਵਕ ਮਨਿ ਭਾਇਆ ॥ ਸੋਈ ਕਮਾਵੈ. ਜੋ ਸਾਹਿਬ ਭਾਵੈ; ਸੇਵਕੁ. ਅੰਤਰਿ ਬਾਹਰਿ ਮਾਹਰੁ ਜੀਉ ॥੨॥ ਤੂੰ ਦਾਨਾ ਠਾਕੁਰੁ; ਸਭ ਬਿਧਿ ਜਾਨਹਿ ॥
Источники и права