couponatlas.

Гуру Грантх Сахиб (гурмукхи): Анг 1011

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰ ਪੂਰੇ ਸਾਬਾਸਿ ਹੈ; ਕਾਟੈ ਮਨ ਪੀਰਾ ॥੨॥ ਲਾਲਾ ਗੋਲਾ ਧਣੀ ਕੋ; ਕਿਆ ਕਹਉ ਵਡਿਆਈਐ ॥ ਭਾਣੈ ਬਖਸੇ ਪੂਰਾ ਧਣੀ; ਸਚੁ ਕਾਰ ਕਮਾਈਐ ॥ ਵਿਛੁੜਿਆ ਕਉ ਮੇਲਿ ਲਏ; ਗੁਰ ਕਉ ਬਲਿ ਜਾਈਐ ॥੩॥ ਲਾਲੇ ਗੋਲੇ. ਮਤਿ ਖਰੀ; ਗੁਰ ਕੀ ਮਤਿ ਨੀਕੀ ॥ ਸਾਚੀ ਸੁਰਤਿ ਸੁਹਾਵਣੀ; ਮਨਮੁਖ ਮਤਿ ਫੀਕੀ ॥ ਮਨੁ ਤਨੁ ਤੇਰਾ. ਤੂ ਪ੍ਰਭੂ; ਸਚੁ ਧੀਰਕ. ਧੁਰ ਕੀ ॥੪॥ ਸਾਚੈ ਬੈਸਣੁ ਉਠਣਾ; ਸਚੁ ਭੋਜਨੁ ਭਾਖਿਆ ॥ ਚਿਤਿ ਸਚੈ. ਵਿਤੋ ਸਚਾ; ਸਾਚਾ ਰਸੁ ਚਾਖਿਆ ॥ ਸਾਚੈ ਘਰਿ ਸਾਚੈ ਰਖੇ; ਗੁਰ ਬਚਨਿ ਸੁਭਾਖਿਆ ॥੫॥ ਮਨਮੁਖ ਕਉ ਆਲਸੁ ਘਣੋ; ਫਾਥੇ ਓਜਾੜੀ ॥ ਫਾਥਾ ਚੁਗੈ. ਨਿਤ ਚੋਗੜੀ; ਲਗਿ ਬੰਧੁ ਵਿਗਾੜੀ ॥ ਗੁਰ ਪਰਸਾਦੀ ਮੁਕਤੁ ਹੋਇ; ਸਾਚੇ ਨਿਜ ਤਾੜੀ ॥੬॥ ਅਨਹਤਿ ਲਾਲਾ ਬੇਧਿਆ; ਪ੍ਰਭ ਹੇਤਿ ਪਿਆਰੀ ॥ ਬਿਨੁ ਸਾਚੇ. ਜੀਉ ਜਲਿ ਬਲਉ; ਝੂਠੇ ਵੇਕਾਰੀ ॥ ਬਾਦਿ ਕਾਰਾ. ਸਭਿ ਛੋਡੀਆ; ਸਾਚੀ ਤਰੁ ਤਾਰੀ ॥੭॥ ਜਿਨੀ ਨਾਮੁ ਵਿਸਾਰਿਆ; ਤਿਨਾ ਠਉਰ. ਨ ਠਾਉ ॥ ਲਾਲੈ ਲਾਲਚੁ ਤਿਆਗਿਆ; ਪਾਇਆ ਹਰਿ ਨਾਉ ॥ ਤੂ ਬਖਸਹਿ. ਤਾ ਮੇਲਿ ਲੈਹਿ; ਨਾਨਕ. ਬਲਿ ਜਾਉ ॥੮॥੪॥ ਮਾਰੂ ਮਹਲਾ ੧ ॥ ਲਾਲੈ. ਗਾਰਬੁ ਛੋਡਿਆ; ਗੁਰ ਕੈ ਭੈ ਸਹਜਿ ਸੁਭਾਈ ॥ ਲਾਲੈ. ਖਸਮੁ ਪਛਾਣਿਆ; ਵਡੀ ਵਡਿਆਈ ॥ ਖਸਮਿ ਮਿਲਿਐ ਸੁਖੁ ਪਾਇਆ; ਕੀਮਤਿ ਕਹਣੁ. ਨ ਜਾਈ ॥੧॥ ਲਾਲਾ ਗੋਲਾ ਖਸਮ ਕਾ; ਖਸਮੈ ਵਡਿਆਈ ॥ ਗੁਰ ਪਰਸਾਦੀ ਉਬਰੇ; ਹਰਿ ਕੀ ਸਰਣਾਈ ॥੧॥ ਰਹਾਉ ॥ ਲਾਲੇ ਨੋ. ਸਿਰਿ ਕਾਰ ਹੈ; ਧੁਰਿ ਖਸਮਿ ਫੁਰਮਾਈ ॥ ਲਾਲੈ ਹੁਕਮੁ ਪਛਾਣਿਆ; ਸਦਾ ਰਹੈ ਰਜਾਈ ॥ ਆਪੇ ਮੀਰਾ ਬਖਸਿ ਲਏ; ਵਡੀ ਵਡਿਆਈ ॥੨॥ ਆਪਿ ਸਚਾ ਸਭੁ ਸਚੁ ਹੈ; ਗੁਰ ਸਬਦਿ ਬੁਝਾਈ ॥ ਤੇਰੀ ਸੇਵਾ ਸੋ ਕਰੇ; ਜਿਸ ਨੋ ਲੈਹਿ ਤੂ ਲਾਈ ॥ ਬਿਨੁ ਸੇਵਾ ਕਿਨੈ. ਨ ਪਾਇਆ; ਦੂਜੈ ਭਰਮਿ ਖੁਆਈ ॥੩॥ ਸੋ. ਕਿਉ ਮਨਹੁ ਵਿਸਾਰੀਐ; ਨਿਤ ਦੇਵੈ ਚੜੈ ਸਵਾਇਆ ॥ ਜੀਉ ਪਿੰਡੁ ਸਭੁ ਤਿਸ ਦਾ; ਸਾਹੁ ਤਿਨੈ ਵਿਚਿ ਪਾਇਆ ॥ ਜਾ ਕ੍ਰਿਪਾ ਕਰੇ ਤਾ ਸੇਵੀਐ; ਸੇਵਿ ਸਚਿ ਸਮਾਇਆ ॥੪॥ ਲਾਲਾ ਸੋ. ਜੀਵਤੁ ਮਰੈ; ਮਰਿ ਵਿਚਹੁ ਆਪੁ ਗਵਾਏ ॥ ਬੰਧਨ ਤੂਟਹਿ. ਮੁਕਤਿ ਹੋਇ; ਤ੍ਰਿਸਨਾ ਅਗਨਿ ਬੁਝਾਏ ॥ ਸਭ ਮਹਿ ਨਾਮੁ ਨਿਧਾਨੁ ਹੈ; ਗੁਰਮੁਖਿ. ਕੋ ਪਾਏ ॥੫॥ ਲਾਲੇ ਵਿਚਿ. ਗੁਣੁ ਕਿਛੁ ਨਹੀ; ਲਾਲਾ ਅਵਗਣਿਆਰੁ ॥ ਤੁਧੁ ਜੇਵਡੁ ਦਾਤਾ ਕੋ ਨਹੀ; ਤੂ ਬਖਸਣਹਾਰੁ ॥ ਤੇਰਾ ਹੁਕਮੁ ਲਾਲਾ ਮੰਨੇ; ਏਹ ਕਰਣੀ ਸਾਰੁ ॥੬॥ ਗੁਰੁ ਸਾਗਰੁ ਅੰਮ੍ਰਿਤ ਸਰੁ; ਜੋ ਇਛੇ ਸੋ ਫਲੁ ਪਾਏ ॥ ਨਾਮੁ ਪਦਾਰਥੁ ਅਮਰੁ ਹੈ; ਹਿਰਦੈ ਮੰਨਿ ਵਸਾਏ ॥
Источники и права