couponatlas.

Гуру Грантх Сахиб (гурмукхи): Анг 1013

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅੰਤਰਿ ਅਗਨਿ. ਨ ਗੁਰ ਬਿਨੁ ਬੂਝੈ; ਬਾਹਰਿ ਪੂਅਰ ਤਾਪੈ ॥ ਗੁਰ ਸੇਵਾ ਬਿਨੁ. ਭਗਤਿ, ਨ ਹੋਵੀ; ਕਿਉ ਕਰਿ ਚੀਨਸਿ ਆਪੈ ॥ ਨਿੰਦਾ ਕਰਿ, ਕਰਿ, ਨਰਕ ਨਿਵਾਸੀ; ਅੰਤਰਿ ਆਤਮ ਜਾਪੈ ॥ ਅਠਸਠਿ ਤੀਰਥ ਭਰਮਿ ਵਿਗੂਚਹਿ; ਕਿਉ ਮਲੁ ਧੋਪੈ ਪਾਪੈ ॥੩॥ ਛਾਣੀ ਖਾਕੁ ਬਿਭੂਤ ਚੜਾਈ; ਮਾਇਆ ਕਾ ਮਗੁ ਜੋਹੈ ॥ ਅੰਤਰਿ ਬਾਹਰਿ ਏਕੁ. ਨ ਜਾਣੈ; ਸਾਚੁ ਕਹੇ ਤੇ ਛੋਹੈ ॥ ਪਾਠੁ ਪੜੈ, ਮੁਖਿ ਝੂਠੋ ਬੋਲੈ; ਨਿਗੁਰੇ ਕੀ ਮਤਿ ਓਹੈ ॥ ਨਾਮੁ. ਨ ਜਪਈ, ਕਿਉ ਸੁਖੁ ਪਾਵੈ; ਬਿਨੁ ਨਾਵੈ. ਕਿਉ ਸੋਹੈ ॥੪॥ ਮੂੰਡੁ ਮੁਡਾਇ. ਜਟਾ ਸਿਖ ਬਾਧੀ; ਮੋਨਿ ਰਹੈ ਅਭਿਮਾਨਾ ॥ ਮਨੂਆ ਡੋਲੈ. ਦਹ ਦਿਸ ਧਾਵੈ; ਬਿਨੁ ਰਤ ਆਤਮ ਗਿਆਨਾ ॥ ਅੰਮ੍ਰਿਤੁ ਛੋਡਿ ਮਹਾ ਬਿਖੁ ਪੀਵੈ; ਮਾਇਆ ਕਾ ਦੇਵਾਨਾ ॥ ਕਿਰਤੁ. ਨ ਮਿਟਈ, ਹੁਕਮੁ. ਨ ਬੂਝੈ; ਪਸੂਆ ਮਾਹਿ ਸਮਾਨਾ ॥੫॥ ਹਾਥ ਕਮੰਡਲੁ ਕਾਪੜੀਆ; ਮਨਿ ਤ੍ਰਿਸਨਾ ਉਪਜੀ ਭਾਰੀ ॥ ਇਸਤ੍ਰੀ ਤਜਿ ਕਰਿ ਕਾਮਿ ਵਿਆਪਿਆ; ਚਿਤੁ ਲਾਇਆ ਪਰ ਨਾਰੀ ॥ ਸਿਖ ਕਰੇ ਕਰਿ. ਸਬਦੁ, ਨ ਚੀਨੈ; ਲੰਪਟੁ ਹੈ ਬਾਜਾਰੀ ॥ ਅੰਤਰਿ ਬਿਖੁ. ਬਾਹਰਿ ਨਿਭਰਾਤੀ; ਤਾ ਜਮੁ ਕਰੇ ਖੁਆਰੀ ॥੬॥ ਸੋ ਸੰਨਿਆਸੀ. ਜੋ ਸਤਿਗੁਰ ਸੇਵੈ; ਵਿਚਹੁ ਆਪੁ ਗਵਾਏ ॥ ਛਾਦਨ ਭੋਜਨ ਕੀ ਆਸ. ਨ ਕਰਈ; ਅਚਿੰਤੁ ਮਿਲੈ ਸੋ ਪਾਏ ॥ ਬਕੈ ਨ ਬੋਲੈ. ਖਿਮਾ ਧਨੁ ਸੰਗ੍ਰਹੈ; ਤਾਮਸੁ ਨਾਮਿ ਜਲਾਏ ॥ ਧਨੁ ਗਿਰਹੀ ਸੰਨਿਆਸੀ ਜੋਗੀ; ਜਿ ਹਰਿ ਚਰਣੀ ਚਿਤੁ ਲਾਏ ॥੭॥ ਆਸ ਨਿਰਾਸ ਰਹੈ ਸੰਨਿਆਸੀ; ਏਕਸੁ ਸਿਉ ਲਿਵ ਲਾਏ ॥ ਹਰਿ ਰਸੁ ਪੀਵੈ. ਤਾ ਸਾਤਿ ਆਵੈ; ਨਿਜ ਘਰਿ ਤਾੜੀ ਲਾਏ ॥ ਮਨੂਆ. ਨ ਡੋਲੈ, ਗੁਰਮੁਖਿ ਬੂਝੈ; ਧਾਵਤੁ ਵਰਜਿ ਰਹਾਏ ॥ ਗ੍ਰਿਹੁ ਸਰੀਰੁ ਗੁਰਮਤੀ ਖੋਜੇ; ਨਾਮੁ ਪਦਾਰਥੁ ਪਾਏ ॥੮॥ ਬ੍ਰਹਮਾ ਬਿਸਨੁ ਮਹੇਸੁ ਸਰੇਸਟ; ਨਾਮਿ ਰਤੇ ਵੀਚਾਰੀ ॥ ਖਾਣੀ ਬਾਣੀ ਗਗਨ ਪਤਾਲੀ; ਜੰਤਾ ਜੋਤਿ ਤੁਮਾਰੀ ॥ ਸਭਿ ਸੁਖ ਮੁਕਤਿ ਨਾਮ ਧੁਨਿ ਬਾਣੀ; ਸਚੁ ਨਾਮੁ ਉਰ ਧਾਰੀ ॥ ਨਾਮ ਬਿਨਾ. ਨਹੀ ਛੂਟਸਿ ਨਾਨਕ; ਸਾਚੀ ਤਰੁ ਤੂ ਤਾਰੀ ॥੯॥੭॥ ਮਾਰੂ ਮਹਲਾ ੧ ॥ ਮਾਤ ਪਿਤਾ ਸੰਜੋਗਿ ਉਪਾਏ; ਰਕਤੁ ਬਿੰਦੁ ਮਿਲਿ ਪਿੰਡੁ ਕਰੇ ॥ ਅੰਤਰਿ ਗਰਭ ਉਰਧਿ ਲਿਵ ਲਾਗੀ; ਸੋ ਪ੍ਰਭੁ ਸਾਰੇ ਦਾਤਿ ਕਰੇ ॥੧॥ ਸੰਸਾਰੁ ਭਵਜਲੁ; ਕਿਉ ਤਰੈ ॥ ਗੁਰਮੁਖਿ ਨਾਮੁ ਨਿਰੰਜਨੁ ਪਾਈਐ; ਅਫਰਿਓ ਭਾਰੁ ਅਫਾਰੁ ਟਰੈ ॥੧॥ ਰਹਾਉ ॥ ਤੇ ਗੁਣ ਵਿਸਰਿ ਗਏ ਅਪਰਾਧੀ; ਮੈ ਬਉਰਾ. ਕਿਆ ਕਰਉ ਹਰੇ ॥ ਤੂ ਦਾਤਾ ਦਇਆਲੁ ਸਭੈ ਸਿਰਿ; ਅਹਿਨਿਸਿ ਦਾਤਿ ਸਮਾਰਿ ਕਰੇ ॥੨॥ ਚਾਰਿ ਪਦਾਰਥ ਲੈ ਜਗਿ ਜਨਮਿਆ; ਸਿਵ ਸਕਤੀ ਘਰਿ ਵਾਸੁ ਧਰੇ ॥
Источники и права