couponatlas.

Гуру Грантх Сахиб (гурмукхи): Анг 1016

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਲਰ ਖੇਤੀ. ਤਰਵਰ ਕੰਠੇ; ਬਾਗਾ ਪਹਿਰਹਿ. ਕਜਲੁ ਝਰੈ ॥ ਏਹੁ ਸੰਸਾਰੁ. ਤਿਸੈ ਕੀ ਕੋਠੀ; ਜੋ ਪੈਸੈ. ਸੋ ਗਰਬਿ ਜਰੈ ॥੬॥ ਰਯਤਿ ਰਾਜੇ ਕਹਾ ਸਬਾਏ; ਦੁਹੁ ਅੰਤਰਿ ਸੋ ਜਾਸੀ ॥ ਕਹਤ ਨਾਨਕੁ. ਗੁਰ ਸਚੇ ਕੀ ਪਉੜੀ; ਰਹਸੀ ਅਲਖੁ ਨਿਵਾਸੀ ॥੭॥੩॥੧੧॥ ਮਾਰੂ ਮਹਲਾ ੩ ਘਰੁ ੫ ਅਸਟਪਦੀ ॥ ੴ ਸਤਿਗੁਰ ਪ੍ਰਸਾਦਿ ॥ ਜਿਸ ਨੋ. ਪ੍ਰੇਮੁ ਮੰਨਿ ਵਸਾਏ ॥ ਸਾਚੈ ਸਬਦਿ. ਸਹਜਿ ਸੁਭਾਏ ॥ ਏਹਾ ਵੇਦਨ ਸੋਈ ਜਾਣੈ; ਅਵਰੁ ਕਿ ਜਾਣੈ ਕਾਰੀ ਜੀਉ ॥੧॥ ਆਪੇ ਮੇਲੇ; ਆਪਿ ਮਿਲਾਏ ॥ ਆਪਣਾ ਪਿਆਰੁ; ਆਪੇ ਲਾਏ ॥ ਪ੍ਰੇਮ ਕੀ ਸਾਰ. ਸੋਈ ਜਾਣੈ; ਜਿਸ ਨੋ ਨਦਰਿ ਤੁਮਾਰੀ ਜੀਉ ॥੧॥ ਰਹਾਉ ॥ ਦਿਬ ਦ੍ਰਿਸਟਿ ਜਾਗੈ; ਭਰਮੁ ਚੁਕਾਏ ॥ ਗੁਰ ਪਰਸਾਦਿ; ਪਰਮ ਪਦੁ ਪਾਏ ॥ ਸੋ ਜੋਗੀ. ਇਹ ਜੁਗਤਿ ਪਛਾਣੈ; ਗੁਰ ਕੈ ਸਬਦਿ ਬੀਚਾਰੀ ਜੀਉ ॥੨॥ ਸੰਜੋਗੀ; ਧਨ ਪਿਰ ਮੇਲਾ ਹੋਵੈ ॥ ਗੁਰਮਤਿ; ਵਿਚਹੁ ਦੁਰਮਤਿ ਖੋਵੈ ॥ ਰੰਗ ਸਿਉ ਨਿਤ ਰਲੀਆ ਮਾਣੈ; ਅਪਣੇ ਕੰਤ ਪਿਆਰੀ ਜੀਉ ॥੩॥ ਸਤਿਗੁਰ ਬਾਝਹੁ; ਵੈਦੁ. ਨ ਕੋਈ ॥ ਆਪੇ ਆਪਿ; ਨਿਰੰਜਨੁ ਸੋਈ ॥ ਸਤਿਗੁਰ ਮਿਲਿਐ, ਮਰੈ ਮੰਦਾ; ਹੋਵੈ ਗਿਆਨ ਬੀਚਾਰੀ ਜੀਉ ॥੪॥ ਏਹੁ ਸਬਦੁ ਸਾਰੁ; ਜਿਸ ਨੋ ਲਾਏ ॥ ਗੁਰਮੁਖਿ; ਤ੍ਰਿਸਨਾ ਭੁਖ ਗਵਾਏ ॥ ਆਪਣ ਲੀਆ ਕਿਛੂ. ਨ ਪਾਈਐ; ਕਰਿ ਕਿਰਪਾ ਕਲ ਧਾਰੀ ਜੀਉ ॥੫॥ ਅਗਮ ਨਿਗਮੁ; ਸਤਿਗੁਰੂ ਦਿਖਾਇਆ ॥ ਕਰਿ ਕਿਰਪਾ; ਅਪਨੈ ਘਰਿ ਆਇਆ ॥ ਅੰਜਨ ਮਾਹਿ ਨਿਰੰਜਨੁ ਜਾਤਾ; ਜਿਨ ਕਉ ਨਦਰਿ ਤੁਮਾਰੀ ਜੀਉ ॥੬॥ ਗੁਰਮੁਖਿ ਹੋਵੈ; ਸੋ ਤਤੁ ਪਾਏ ॥ ਆਪਣਾ ਆਪੁ; ਵਿਚਹੁ ਗਵਾਏ ॥ ਸਤਿਗੁਰ ਬਾਝਹੁ. ਸਭੁ ਧੰਧੁ ਕਮਾਵੈ; ਵੇਖਹੁ ਮਨਿ ਵੀਚਾਰੀ ਜੀਉ ॥੭॥ ਇਕਿ ਭ੍ਰਮਿ ਭੂਲੇ; ਫਿਰਹਿ ਅਹੰਕਾਰੀ ॥ ਇਕਨਾ ਗੁਰਮੁਖਿ; ਹਉਮੈ ਮਾਰੀ ॥ ਸਚੈ ਸਬਦਿ ਰਤੇ ਬੈਰਾਗੀ; ਹੋਰਿ ਭਰਮਿ ਭੁਲੇ ਗਾਵਾਰੀ ਜੀਉ ॥੮॥ ਗੁਰਮੁਖਿ ਜਿਨੀ ਨਾਮੁ. ਨ ਪਾਇਆ ॥ ਮਨਮੁਖਿ; ਬਿਰਥਾ ਜਨਮੁ ਗਵਾਇਆ ॥ ਅਗੈ ਵਿਣੁ ਨਾਵੈ. ਕੋ ਬੇਲੀ ਨਾਹੀ; ਬੂਝੈ ਗੁਰ ਬੀਚਾਰੀ ਜੀਉ ॥੯॥ ਅੰਮ੍ਰਿਤ ਨਾਮੁ; ਸਦਾ ਸੁਖਦਾਤਾ ॥ ਗੁਰਿ ਪੂਰੈ; ਜੁਗ ਚਾਰੇ ਜਾਤਾ ॥ ਜਿਸੁ ਤੂ ਦੇਵਹਿ ਸੋਈ ਪਾਏ; ਨਾਨਕ. ਤਤੁ ਬੀਚਾਰੀ ਜੀਉ ॥੧੦॥੧॥
Источники и права