couponatlas.

Гуру Грантх Сахиб (гурмукхи): Анг 1017

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਾਰੂ ਮਹਲਾ ੫ ਘਰੁ ੩ ਅਸਟਪਦੀਆ ॥ ੴ ਸਤਿਗੁਰ ਪ੍ਰਸਾਦਿ ॥ ਲਖ ਚਉਰਾਸੀਹ ਭ੍ਰਮਤੇ ਭ੍ਰਮਤੇ; ਦੁਲਭ ਜਨਮੁ ਅਬ ਪਾਇਓ ॥੧॥ ਰੇ ਮੂੜੇ; ਤੂ ਹੋਛੈ ਰਸਿ ਲਪਟਾਇਓ ॥ ਅੰਮ੍ਰਿਤੁ ਸੰਗਿ ਬਸਤੁ ਹੈ ਤੇਰੈ; ਬਿਖਿਆ ਸਿਉ ਉਰਝਾਇਓ ॥੧॥ ਰਹਾਉ ॥ ਰਤਨ ਜਵੇਹਰ ਬਨਜਨਿ ਆਇਓ; ਕਾਲਰੁ ਲਾਦਿ ਚਲਾਇਓ ॥੨॥ ਜਿਹ ਘਰ ਮਹਿ ਤੁਧੁ ਰਹਨਾ ਬਸਨਾ; ਸੋ ਘਰੁ ਚੀਤਿ. ਨ ਆਇਓ ॥੩॥ ਅਟਲ ਅਖੰਡ ਪ੍ਰਾਣ ਸੁਖਦਾਈ; ਇਕ ਨਿਮਖ. ਨਹੀ ਤੁਝੁ ਗਾਇਓ ॥੪॥ ਜਹਾ ਜਾਣਾ ਸੋ ਥਾਨੁ ਵਿਸਾਰਿਓ; ਇਕ ਨਿਮਖ. ਨਹੀ ਮਨੁ ਲਾਇਓ ॥੫॥ ਪੁਤ੍ਰ ਕਲਤ੍ਰ ਗ੍ਰਿਹ ਦੇਖਿ ਸਮਗ੍ਰੀ; ਇਸ ਹੀ ਮਹਿ ਉਰਝਾਇਓ ॥੬॥ ਜਿਤੁ ਕੋ ਲਾਇਓ. ਤਿਤ ਹੀ ਲਾਗਾ; ਤੈਸੇ ਕਰਮ ਕਮਾਇਓ ॥੭॥ ਜਉ ਭਇਓ ਕ੍ਰਿਪਾਲੁ ਤਾ ਸਾਧਸੰਗੁ ਪਾਇਆ; ਜਨ ਨਾਨਕ. ਬ੍ਰਹਮੁ ਧਿਆਇਓ ॥੮॥੧॥ ਮਾਰੂ ਮਹਲਾ ੫ ॥ ਕਰਿ ਅਨੁਗ੍ਰਹੁ ਰਾਖਿ ਲੀਨੋ; ਭਇਓ ਸਾਧੂ ਸੰਗੁ ॥ ਹਰਿ ਨਾਮ ਰਸੁ ਰਸਨਾ ਉਚਾਰੈ; ਮਿਸਟ ਗੂੜਾ ਰੰਗੁ ॥੧॥ ਮੇਰੇ ਮਾਨ ਕੋ ਅਸਥਾਨੁ ॥ ਮੀਤ ਸਾਜਨ ਸਖਾ ਬੰਧਪੁ; ਅੰਤਰਜਾਮੀ ਜਾਨੁ ॥੧॥ ਰਹਾਉ ॥ ਸੰਸਾਰ ਸਾਗਰੁ ਜਿਨਿ ਉਪਾਇਓ; ਸਰਣਿ ਪ੍ਰਭ ਕੀ ਗਹੀ ॥ ਗੁਰ ਪ੍ਰਸਾਦੀ ਪ੍ਰਭੁ ਅਰਾਧੇ; ਜਮਕੰਕਰੁ ਕਿਛੁ. ਨ ਕਹੀ ॥੨॥ ਮੋਖ ਮੁਕਤਿ ਦੁਆਰਿ ਜਾ ਕੈ; ਸੰਤ ਰਿਦਾ ਭੰਡਾਰੁ ॥ ਜੀਅ ਜੁਗਤਿ ਸੁਜਾਣੁ ਸੁਆਮੀ; ਸਦਾ ਰਾਖਣਹਾਰੁ ॥੩॥ ਦੂਖ ਦਰਦ ਕਲੇਸ ਬਿਨਸਹਿ; ਜਿਸੁ ਬਸੈ ਮਨ ਮਾਹਿ ॥ ਮਿਰਤੁ ਨਰਕੁ ਅਸਥਾਨ ਬਿਖੜੇ; ਬਿਖੁ. ਨ ਪੋਹੈ ਤਾਹਿ ॥੪॥ ਰਿਧਿ ਸਿਧਿ ਨਵ ਨਿਧਿ ਜਾ ਕੈ; ਅੰਮ੍ਰਿਤਾ ਪਰਵਾਹ ॥ ਆਦਿ ਅੰਤੇ ਮਧਿ ਪੂਰਨ; ਊਚ ਅਗਮ ਅਗਾਹ ॥੫॥ ਸਿਧ ਸਾਧਿਕ ਦੇਵ ਮੁਨਿ ਜਨ; ਬੇਦ ਕਰਹਿ ਉਚਾਰੁ ॥ ਸਿਮਰਿ ਸੁਆਮੀ ਸੁਖ ਸਹਜਿ ਭੁੰਚਹਿ; ਨਹੀ ਅੰਤੁ ਪਾਰਾਵਾਰੁ ॥੬॥ ਅਨਿਕ ਪ੍ਰਾਛਤ. ਮਿਟਹਿ ਖਿਨ ਮਹਿ; ਰਿਦੈ ਜਪਿ ਭਗਵਾਨ ॥ ਪਾਵਨਾ ਤੇ ਮਹਾ ਪਾਵਨ; ਕੋਟਿ ਦਾਨ ਇਸਨਾਨ ॥੭॥ ਬਲ ਬੁਧਿ ਸੁਧਿ ਪਰਾਣ ਸਰਬਸੁ; ਸੰਤਨਾ ਕੀ ਰਾਸਿ ॥ ਬਿਸਰੁ ਨਾਹੀ. ਨਿਮਖ ਮਨ ਤੇ; ਨਾਨਕ ਕੀ ਅਰਦਾਸਿ ॥੮॥੨॥ ਮਾਰੂ ਮਹਲਾ ੫ ॥ ਸਸਤ੍ਰਿ ਤੀਖਣਿ ਕਾਟਿ ਡਾਰਿਓ; ਮਨਿ. ਨ ਕੀਨੋ ਰੋਸੁ ॥ ਕਾਜੁ ਉਆ ਕੋ ਲੇ ਸਵਾਰਿਓ; ਤਿਲੁ. ਨ ਦੀਨੋ ਦੋਸੁ ॥੧॥ ਮਨ ਮੇਰੇ; ਰਾਮ ਰਉ ਨਿਤ ਨੀਤਿ ॥ ਦਇਆਲ ਦੇਵ ਕ੍ਰਿਪਾਲ ਗੋਬਿੰਦ; ਸੁਨਿ ਸੰਤਨਾ ਕੀ ਰੀਤਿ ॥੧॥ ਰਹਾਉ ॥
Источники и права