couponatlas.

Гуру Грантх Сахиб (гурмукхи): Анг 102

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਠਾਕੁਰ ਕੇ ਸੇਵਕ; ਹਰਿ ਰੰਗ ਮਾਣਹਿ ॥ ਜੋ ਕਿਛੁ ਠਾਕੁਰ ਕਾ. ਸੋ ਸੇਵਕ ਕਾ; ਸੇਵਕੁ. ਠਾਕੁਰ ਹੀ ਸੰਗਿ ਜਾਹਰੁ ਜੀਉ ॥੩॥ ਅਪੁਨੈ ਠਾਕੁਰਿ; ਜੋ ਪਹਿਰਾਇਆ ॥ ਬਹੁਰਿ; ਨ ਲੇਖਾ ਪੁਛਿ ਬੁਲਾਇਆ ॥ ਤਿਸੁ ਸੇਵਕ ਕੈ. ਨਾਨਕ ਕੁਰਬਾਣੀ; ਸੋ ਗਹਿਰ ਗਭੀਰਾ ਗਉਹਰੁ ਜੀਉ ॥੪॥੧੮॥੨੫॥ ਮਾਝ ਮਹਲਾ ੫ ॥ ਸਭ ਕਿਛੁ ਘਰ ਮਹਿ; ਬਾਹਰਿ ਨਾਹੀ ॥ ਬਾਹਰਿ ਟੋਲੈ; ਸੋ ਭਰਮਿ ਭੁਲਾਹੀ ॥ ਗੁਰ ਪਰਸਾਦੀ ਜਿਨੀ ਅੰਤਰਿ ਪਾਇਆ; ਸੋ ਅੰਤਰਿ ਬਾਹਰਿ ਸੁਹੇਲਾ ਜੀਉ ॥੧॥ ਝਿਮਿ ਝਿਮਿ ਵਰਸੈ; ਅੰਮ੍ਰਿਤ ਧਾਰਾ ॥ ਮਨੁ ਪੀਵੈ; ਸੁਨਿ ਸਬਦੁ ਬੀਚਾਰਾ ॥ ਅਨਦ ਬਿਨੋਦ ਕਰੇ ਦਿਨ ਰਾਤੀ; ਸਦਾ ਸਦਾ ਹਰਿ ਕੇਲਾ ਜੀਉ ॥੨॥ ਜਨਮ ਜਨਮ ਕਾ; ਵਿਛੁੜਿਆ ਮਿਲਿਆ ॥ ਸਾਧ ਕ੍ਰਿਪਾ ਤੇ; ਸੂਕਾ ਹਰਿਆ ॥ ਸੁਮਤਿ ਪਾਏ, ਨਾਮੁ ਧਿਆਏ; ਗੁਰਮੁਖਿ ਹੋਏ ਮੇਲਾ ਜੀਉ ॥੩॥ ਜਲ ਤਰੰਗੁ ਜਿਉ; ਜਲਹਿ ਸਮਾਇਆ ॥ ਤਿਉ ਜੋਤੀ ਸੰਗਿ; ਜੋਤਿ ਮਿਲਾਇਆ ॥ ਕਹੁ ਨਾਨਕ. ਭ੍ਰਮ ਕਟੇ ਕਿਵਾੜਾ; ਬਹੁੜਿ ਨ ਹੋਈਐ. ਜਉਲਾ ਜੀਉ ॥੪॥੧੯॥੨੬॥ ਮਾਝ ਮਹਲਾ ੫ ॥ ਤਿਸੁ ਕੁਰਬਾਣੀ; ਜਿਨਿ ਤੂੰ ਸੁਣਿਆ ॥ ਤਿਸੁ ਬਲਿਹਾਰੀ; ਜਿਨਿ ਰਸਨਾ ਭਣਿਆ ॥ ਵਾਰਿ ਵਾਰਿ ਜਾਈ ਤਿਸੁ ਵਿਟਹੁ; ਜੋ ਮਨਿ ਤਨਿ. ਤੁਧੁ ਆਰਾਧੇ ਜੀਉ ॥੧॥ ਤਿਸੁ ਚਰਣ ਪਖਾਲੀ; ਜੋ ਤੇਰੈ ਮਾਰਗਿ ਚਾਲੈ ॥ ਨੈਨ ਨਿਹਾਲੀ; ਤਿਸੁ ਪੁਰਖ ਦਇਆਲੈ ॥ ਮਨੁ ਦੇਵਾ. ਤਿਸੁ ਅਪੁਨੇ ਸਾਜਨ; ਜਿਨਿ ਗੁਰ ਮਿਲਿ. ਸੋ ਪ੍ਰਭੁ ਲਾਧੇ ਜੀਉ ॥੨॥ ਸੇ ਵਡਭਾਗੀ; ਜਿਨਿ ਤੁਮ ਜਾਣੇ ॥ ਸਭ ਕੈ ਮਧੇ; ਅਲਿਪਤ ਨਿਰਬਾਣੇ ॥ ਸਾਧ ਕੈ ਸੰਗਿ. ਉਨਿ ਭਉਜਲੁ ਤਰਿਆ; ਸਗਲ ਦੂਤ. ਉਨਿ ਸਾਧੇ ਜੀਉ ॥੩॥ ਤਿਨ ਕੀ ਸਰਣਿ ਪਰਿਆ; ਮਨੁ ਮੇਰਾ ॥ ਮਾਣੁ ਤਾਣੁ ਤਜਿ ਮੋਹੁ ਅੰਧੇਰਾ ॥ ਨਾਮੁ ਦਾਨੁ ਦੀਜੈ ਨਾਨਕ ਕਉ; ਤਿਸੁ ਪ੍ਰਭ ਅਗਮ ਅਗਾਧੇ ਜੀਉ ॥੪॥੨੦॥੨੭॥ ਮਾਝ ਮਹਲਾ ੫ ॥ ਤੂੰ ਪੇਡੁ; ਸਾਖ ਤੇਰੀ ਫੂਲੀ ॥ ਤੂੰ ਸੂਖਮੁ; ਹੋਆ ਅਸਥੂਲੀ ॥ ਤੂੰ ਜਲਨਿਧਿ. ਤੂੰ ਫੇਨੁ ਬੁਦਬੁਦਾ; ਤੁਧੁ ਬਿਨੁ ਅਵਰੁ. ਨ ਭਾਲੀਐ ਜੀਉ ॥੧॥ ਤੂੰ ਸੂਤੁ; ਮਣੀਏ ਭੀ ਤੂੰਹੈ ॥ ਤੂੰ ਗੰਠੀ; ਮੇਰੁ ਸਿਰਿ ਤੂੰਹੈ ॥ ਆਦਿ ਮਧਿ ਅੰਤਿ. ਪ੍ਰਭੁ ਸੋਈ; ਅਵਰੁ. ਨ ਕੋਇ ਦਿਖਾਲੀਐ ਜੀਉ ॥੨॥ ਤੂੰ ਨਿਰਗੁਣੁ ਸਰਗੁਣੁ; ਸੁਖਦਾਤਾ ॥ ਤੂੰ ਨਿਰਬਾਣੁ ਰਸੀਆ ਰੰਗਿ ਰਾਤਾ ॥ ਅਪਣੇ ਕਰਤਬ, ਆਪੇ ਜਾਣਹਿ; ਆਪੇ ਤੁਧੁ ਸਮਾਲੀਐ ਜੀਉ ॥੩॥ ਤੂੰ ਠਾਕੁਰੁ; ਸੇਵਕੁ ਫੁਨਿ ਆਪੇ ॥ ਤੂੰ ਗੁਪਤੁ ਪਰਗਟੁ; ਪ੍ਰਭ ਆਪੇ ॥ ਨਾਨਕ ਦਾਸੁ. ਸਦਾ ਗੁਣ ਗਾਵੈ; ਇਕ ਭੋਰੀ ਨਦਰਿ ਨਿਹਾਲੀਐ ਜੀਉ ॥੪॥੨੧॥੨੮॥
Источники и права