couponatlas.

Гуру Грантх Сахиб (гурмукхи): Анг 1023

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਚੈ ਊਪਰਿ ਅਵਰ. ਨ ਦੀਸੈ; ਸਾਚੇ ਕੀਮਤਿ ਪਾਈ ਹੇ ॥੮॥ ਐਥੈ ਗੋਇਲੜਾ; ਦਿਨ ਚਾਰੇ ॥ ਖੇਲੁ ਤਮਾਸਾ; ਧੁੰਧੂਕਾਰੇ ॥ ਬਾਜੀ ਖੇਲਿ ਗਏ ਬਾਜੀਗਰ; ਜਿਉ ਨਿਸਿ ਸੁਪਨੈ ਭਖਲਾਈ ਹੇ ॥੯॥ ਤਿਨ ਕਉ; ਤਖਤਿ ਮਿਲੀ ਵਡਿਆਈ ॥ ਨਿਰਭਉ ਮਨਿ ਵਸਿਆ; ਲਿਵ ਲਾਈ ॥ ਖੰਡੀ ਬ੍ਰਹਮੰਡੀ ਪਾਤਾਲੀ ਪੁਰੀਈ; ਤ੍ਰਿਭਵਣ ਤਾੜੀ ਲਾਈ ਹੇ ॥੧੦॥ ਸਾਚੀ ਨਗਰੀ; ਤਖਤੁ ਸਚਾਵਾ ॥ ਗੁਰਮੁਖਿ ਸਾਚੁ ਮਿਲੈ; ਸੁਖੁ ਪਾਵਾ ॥ ਸਾਚੇ ਸਾਚੈ ਤਖਤਿ ਵਡਾਈ; ਹਉਮੈ ਗਣਤ ਗਵਾਈ ਹੇ ॥੧੧॥ ਗਣਤ ਗਣੀਐ; ਸਹਸਾ ਜੀਐ ॥ ਕਿਉ ਸੁਖੁ ਪਾਵੈ; ਦੂਐ ਤੀਐ ॥ ਨਿਰਮਲੁ ਏਕੁ ਨਿਰੰਜਨੁ ਦਾਤਾ; ਗੁਰ ਪੂਰੇ ਤੇ ਪਤਿ ਪਾਈ ਹੇ ॥੧੨॥ ਜੁਗਿ ਜੁਗਿ; ਵਿਰਲੀ ਗੁਰਮੁਖਿ ਜਾਤਾ ॥ ਸਾਚਾ ਰਵਿ ਰਹਿਆ; ਮਨੁ ਰਾਤਾ ॥ ਤਿਸ ਕੀ ਓਟ ਗਹੀ ਸੁਖੁ ਪਾਇਆ; ਮਨਿ ਤਨਿ ਮੈਲੁ. ਨ ਕਾਈ ਹੇ ॥੧੩॥ ਜੀਭ; ਰਸਾਇਣਿ ਸਾਚੈ ਰਾਤੀ ॥ ਹਰਿ ਪ੍ਰਭੁ ਸੰਗੀ; ਭਉ. ਨ ਭਰਾਤੀ ॥ ਸ੍ਰਵਣ ਸ੍ਰੋਤ ਰਜੇ, ਗੁਰਬਾਣੀ; ਜੋਤੀ ਜੋਤਿ ਮਿਲਾਈ ਹੇ ॥੧੪॥ ਰਖਿ ਰਖਿ ਪੈਰ ਧਰੇ ਪਉ ਧਰਣਾ ॥ ਜਤ ਕਤ ਦੇਖਉ; ਤੇਰੀ ਸਰਣਾ ॥ ਦੁਖੁ ਸੁਖੁ ਦੇਹਿ ਤੂਹੈ ਮਨਿ ਭਾਵਹਿ; ਤੁਝ ਹੀ ਸਿਉ ਬਣਿ ਆਈ ਹੇ ॥੧੫॥ ਅੰਤ ਕਾਲਿ; ਕੋ ਬੇਲੀ ਨਾਹੀ ॥ ਗੁਰਮੁਖਿ ਜਾਤਾ; ਤੁਧੁ ਸਾਲਾਹੀ ॥ ਨਾਨਕ. ਨਾਮਿ ਰਤੇ ਬੈਰਾਗੀ; ਨਿਜ ਘਰਿ ਤਾੜੀ ਲਾਈ ਹੇ ॥੧੬॥੩॥ ਮਾਰੂ ਮਹਲਾ ੧ ॥ ਆਦਿ ਜੁਗਾਦੀ; ਅਪਰ ਅਪਾਰੇ ॥ ਆਦਿ ਨਿਰੰਜਨ; ਖਸਮ ਹਮਾਰੇ ॥ ਸਾਚੇ ਜੋਗ ਜੁਗਤਿ ਵੀਚਾਰੀ; ਸਾਚੇ ਤਾੜੀ ਲਾਈ ਹੇ ॥੧॥ ਕੇਤੜਿਆ ਜੁਗ; ਧੁੰਧੂਕਾਰੈ ॥ ਤਾੜੀ ਲਾਈ; ਸਿਰਜਣਹਾਰੈ ॥ ਸਚੁ ਨਾਮੁ ਸਚੀ ਵਡਿਆਈ; ਸਾਚੈ ਤਖਤਿ ਵਡਾਈ ਹੇ ॥੨॥ ਸਤਜੁਗਿ; ਸਤੁ ਸੰਤੋਖੁ ਸਰੀਰਾ ॥ ਸਤਿ ਸਤਿ ਵਰਤੈ; ਗਹਿਰ ਗੰਭੀਰਾ ॥ ਸਚਾ ਸਾਹਿਬੁ ਸਚੁ ਪਰਖੈ; ਸਾਚੈ ਹੁਕਮਿ ਚਲਾਈ ਹੇ ॥੩॥ ਸਤ ਸੰਤੋਖੀ ਸਤਿਗੁਰੁ ਪੂਰਾ ॥ ਗੁਰ ਕਾ ਸਬਦੁ ਮਨੇ; ਸੋ ਸੂਰਾ ॥ ਸਾਚੀ ਦਰਗਹ ਸਾਚੁ ਨਿਵਾਸਾ; ਮਾਨੈ ਹੁਕਮੁ ਰਜਾਈ ਹੇ ॥੪॥ ਸਤਜੁਗਿ; ਸਾਚੁ ਕਹੈ ਸਭੁ ਕੋਈ ॥ ਸਚਿ ਵਰਤੈ; ਸਾਚਾ ਸੋਈ ॥ ਮਨਿ ਮੁਖਿ ਸਾਚੁ, ਭਰਮ ਭਉ ਭੰਜਨੁ; ਗੁਰਮੁਖਿ ਸਾਚੁ ਸਖਾਈ ਹੇ ॥੫॥ ਤ੍ਰੇਤੈ; ਧਰਮ ਕਲਾ ਇਕ ਚੂਕੀ ॥ ਤੀਨਿ ਚਰਣ; ਇਕ ਦੁਬਿਧਾ ਸੂਕੀ ॥ ਗੁਰਮੁਖਿ. ਹੋਵੈ ਸੁ ਸਾਚੁ ਵਖਾਣੈ; ਮਨਮੁਖਿ ਪਚੈ ਅਵਾਈ ਹੇ ॥੬॥ ਮਨਮੁਖਿ ਕਦੇ; ਨ ਦਰਗਹ ਸੀਝੈ ॥ ਬਿਨੁ ਸਬਦੈ; ਕਿਉ ਅੰਤਰੁ ਰੀਝੈ ॥ ਬਾਧੇ ਆਵਹਿ ਬਾਧੇ ਜਾਵਹਿ; ਸੋਝੀ ਬੂਝ. ਨ ਕਾਈ ਹੇ ॥੭॥ ਦਇਆ ਦੁਆਪੁਰਿ; ਅਧੀ ਹੋਈ ॥
Источники и права