couponatlas.

Гуру Грантх Сахиб (гурмукхи): Анг 1024

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰਮੁਖਿ; ਵਿਰਲਾ ਚੀਨੈ ਕੋਈ ॥ ਦੁਇ ਪਗ ਧਰਮੁ ਧਰੇ ਧਰਣੀਧਰ; ਗੁਰਮੁਖਿ ਸਾਚੁ ਤਿਥਾਈ ਹੇ ॥੮॥ ਰਾਜੇ ਧਰਮੁ ਕਰਹਿ; ਪਰਥਾਏ ॥ ਆਸਾ ਬੰਧੇ; ਦਾਨੁ ਕਰਾਏ ॥ ਰਾਮ ਨਾਮ ਬਿਨੁ ਮੁਕਤਿ. ਨ ਹੋਈ; ਥਾਕੇ ਕਰਮ ਕਮਾਈ ਹੇ ॥੯॥ ਕਰਮ ਧਰਮ ਕਰਿ; ਮੁਕਤਿ ਮੰਗਾਹੀ ॥ ਮੁਕਤਿ ਪਦਾਰਥੁ; ਸਬਦਿ ਸਲਾਹੀ ॥ ਬਿਨੁ ਗੁਰਸਬਦੈ ਮੁਕਤਿ. ਨ ਹੋਈ; ਪਰਪੰਚੁ ਕਰਿ ਭਰਮਾਈ ਹੇ ॥੧੦॥ ਮਾਇਆ ਮਮਤਾ; ਛੋਡੀ. ਨ ਜਾਈ ॥ ਸੇ ਛੂਟੇ; ਸਚੁ ਕਾਰ ਕਮਾਈ ॥ ਅਹਿਨਿਸਿ ਭਗਤਿ ਰਤੇ ਵੀਚਾਰੀ; ਠਾਕੁਰ ਸਿਉ ਬਣਿ ਆਈ ਹੇ ॥੧੧॥ ਇਕਿ ਜਪ ਤਪ ਕਰਿ ਕਰਿ; ਤੀਰਥ ਨਾਵਹਿ ॥ ਜਿਉ ਤੁਧੁ ਭਾਵੈ; ਤਿਵੈ ਚਲਾਵਹਿ ॥ ਹਠਿ ਨਿਗ੍ਰਹਿ, ਅਪਤੀਜੁ. ਨ ਭੀਜੈ; ਬਿਨੁ ਹਰਿ ਗੁਰ, ਕਿਨਿ ਪਤਿ ਪਾਈ ਹੇ ॥੧੨॥ ਕਲੀ ਕਾਲ ਮਹਿ; ਇਕ ਕਲ ਰਾਖੀ ॥ ਬਿਨੁ ਗੁਰ ਪੂਰੇ; ਕਿਨੈ. ਨ ਭਾਖੀ ॥ ਮਨਮੁਖਿ ਕੂੜੁ ਵਰਤੈ ਵਰਤਾਰਾ; ਬਿਨੁ ਸਤਿਗੁਰ. ਭਰਮੁ. ਨ ਜਾਈ ਹੇ ॥੧੩॥ ਸਤਿਗੁਰੁ ਵੇਪਰਵਾਹੁ ਸਿਰੰਦਾ ॥ ਨਾ ਜਮ ਕਾਣਿ; ਨ ਛੰਦਾ ਬੰਦਾ ॥ ਜੋ ਤਿਸੁ ਸੇਵੇ. ਸੋ ਅਬਿਨਾਸੀ; ਨਾ ਤਿਸੁ ਕਾਲੁ ਸੰਤਾਈ ਹੇ ॥੧੪॥ ਗੁਰ ਮਹਿ; ਆਪੁ ਰਖਿਆ ਕਰਤਾਰੇ ॥ ਗੁਰਮੁਖਿ; ਕੋਟਿ ਅਸੰਖ ਉਧਾਰੇ ॥ ਸਰਬ ਜੀਆ ਜਗਜੀਵਨੁ ਦਾਤਾ; ਨਿਰਭਉ. ਮੈਲੁ, ਨ ਕਾਈ ਹੇ ॥੧੫॥ ਸਗਲੇ ਜਾਚਹਿ; ਗੁਰ ਭੰਡਾਰੀ ॥ ਆਪਿ ਨਿਰੰਜਨੁ; ਅਲਖ ਅਪਾਰੀ ॥ ਨਾਨਕੁ ਸਾਚੁ ਕਹੈ. ਪ੍ਰਭ ਜਾਚੈ; ਮੈ ਦੀਜੈ ਸਾਚੁ ਰਜਾਈ ਹੇ ॥੧੬॥੪॥ ਮਾਰੂ ਮਹਲਾ ੧ ॥ ਸਾਚੈ ਮੇਲੇ; ਸਬਦਿ ਮਿਲਾਏ ॥ ਜਾ ਤਿਸੁ ਭਾਣਾ; ਸਹਜਿ ਸਮਾਏ ॥ ਤ੍ਰਿਭਵਣ ਜੋਤਿ ਧਰੀ ਪਰਮੇਸਰਿ; ਅਵਰੁ. ਨ ਦੂਜਾ ਭਾਈ ਹੇ ॥੧॥ ਜਿਸ ਕੇ ਚਾਕਰ; ਤਿਸ ਕੀ ਸੇਵਾ ॥ ਸਬਦਿ ਪਤੀਜੈ; ਅਲਖ ਅਭੇਵਾ ॥ ਭਗਤਾ ਕਾ ਗੁਣਕਾਰੀ ਕਰਤਾ; ਬਖਸਿ ਲਏ ਵਡਿਆਈ ਹੇ ॥੨॥ ਦੇਦੇ; ਤੋਟਿ. ਨ ਆਵੈ, ਸਾਚੇ ॥ ਲੈ ਲੈ; ਮੁਕਰਿ ਪਉਦੇ ਕਾਚੇ ॥ ਮੂਲੁ. ਨ ਬੂਝਹਿ, ਸਾਚਿ. ਨ ਰੀਝਹਿ; ਦੂਜੈ ਭਰਮਿ ਭੁਲਾਈ ਹੇ ॥੩॥ ਗੁਰਮੁਖਿ; ਜਾਗਿ ਰਹੇ ਦਿਨ ਰਾਤੀ ॥ ਸਾਚੇ ਕੀ ਲਿਵ; ਗੁਰਮਤਿ ਜਾਤੀ ॥ ਮਨਮੁਖ ਸੋਇ ਰਹੇ ਸੇ ਲੂਟੇ; ਗੁਰਮੁਖਿ ਸਾਬਤੁ ਭਾਈ ਹੇ ॥੪॥ ਕੂੜੇ ਆਵੈ; ਕੂੜੇ ਜਾਵੈ ॥ ਕੂੜੇ ਰਾਤੀ; ਕੂੜੁ ਕਮਾਵੈ ॥ ਸਬਦਿ ਮਿਲੇ. ਸੇ ਦਰਗਹ ਪੈਧੇ; ਗੁਰਮੁਖਿ ਸੁਰਤਿ ਸਮਾਈ ਹੇ ॥੫॥ ਕੂੜਿ ਮੁਠੀ; ਠਗੀ ਠਗਵਾੜੀ ॥ ਜਿਉ; ਵਾੜੀ ਓਜਾੜਿ ਉਜਾੜੀ ॥ ਨਾਮ ਬਿਨਾ ਕਿਛੁ ਸਾਦਿ. ਨ ਲਾਗੈ; ਹਰਿ ਬਿਸਰਿਐ ਦੁਖੁ ਪਾਈ ਹੇ ॥੬॥ ਭੋਜਨੁ ਸਾਚੁ ਮਿਲੈ ਆਘਾਈ ॥ ਨਾਮ ਰਤਨੁ; ਸਾਚੀ ਵਡਿਆਈ ॥ ਚੀਨੈ ਆਪੁ. ਪਛਾਣੈ ਸੋਈ; ਜੋਤੀ ਜੋਤਿ ਮਿਲਾਈ ਹੇ ॥੭॥
Источники и права