couponatlas.

Гуру Грантх Сахиб (гурмукхи): Анг 1026

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਛੋਡਿਹੁ; ਨਿੰਦਾ ਤਾਤਿ ਪਰਾਈ ॥ ਪੜਿ ਪੜਿ ਦਝਹਿ; ਸਾਤਿ. ਨ ਆਈ ॥ ਮਿਲਿ ਸਤਸੰਗਤਿ ਨਾਮੁ ਸਲਾਹਹੁ; ਆਤਮ ਰਾਮੁ ਸਖਾਈ ਹੇ ॥੭॥ ਛੋਡਹੁ; ਕਾਮ ਕ੍ਰੋਧੁ ਬੁਰਿਆਈ ॥ ਹਉਮੈ ਧੰਧੁ ਛੋਡਹੁ ਲੰਪਟਾਈ ॥ ਸਤਿਗੁਰ ਸਰਣਿ ਪਰਹੁ. ਤਾ ਉਬਰਹੁ; ਇਉ ਤਰੀਐ ਭਵਜਲੁ ਭਾਈ ਹੇ ॥੮॥ ਆਗੈ ਬਿਮਲ ਨਦੀ; ਅਗਨਿ ਬਿਖੁ ਝੇਲਾ ॥ ਤਿਥੈ ਅਵਰੁ. ਨ ਕੋਈ; ਜੀਉ ਇਕੇਲਾ ॥ ਭੜ ਭੜ ਅਗਨਿ ਸਾਗਰੁ ਦੇ ਲਹਰੀ; ਪੜਿ ਦਝਹਿ. ਮਨਮੁਖ ਤਾਈ ਹੇ ॥੯॥ ਗੁਰ ਪਹਿ ਮੁਕਤਿ ਦਾਨੁ ਦੇ ਭਾਣੈ ॥ ਜਿਨਿ ਪਾਇਆ; ਸੋਈ ਬਿਧਿ ਜਾਣੈ ॥ ਜਿਨ ਪਾਇਆ ਤਿਨ ਪੂਛਹੁ ਭਾਈ; ਸੁਖੁ ਸਤਿਗੁਰ ਸੇਵ ਕਮਾਈ ਹੇ ॥੧੦॥ ਗੁਰ ਬਿਨੁ; ਉਰਝਿ ਮਰਹਿ ਬੇਕਾਰਾ ॥ ਜਮੁ ਸਿਰਿ ਮਾਰੇ; ਕਰੇ ਖੁਆਰਾ ॥ ਬਾਧੇ. ਮੁਕਤਿ ਨਾਹੀ, ਨਰ ਨਿੰਦਕ; ਡੂਬਹਿ ਨਿੰਦ ਪਰਾਈ ਹੇ ॥੧੧॥ ਬੋਲਹੁ ਸਾਚੁ; ਪਛਾਣਹੁ ਅੰਦਰਿ ॥ ਦੂਰਿ ਨਾਹੀ; ਦੇਖਹੁ ਕਰਿ ਨੰਦਰਿ ॥ ਬਿਘਨੁ ਨਾਹੀ. ਗੁਰਮੁਖਿ ਤਰੁ ਤਾਰੀ; ਇਉ ਭਵਜਲੁ ਪਾਰਿ ਲੰਘਾਈ ਹੇ ॥੧੨॥ ਦੇਹੀ ਅੰਦਰਿ; ਨਾਮੁ ਨਿਵਾਸੀ ॥ ਆਪੇ ਕਰਤਾ ਹੈ ਅਬਿਨਾਸੀ ॥ ਨਾ ਜੀਉ ਮਰੈ. ਨ ਮਾਰਿਆ ਜਾਈ; ਕਰਿ ਦੇਖੈ ਸਬਦਿ ਰਜਾਈ ਹੇ ॥੧੩॥ ਓਹੁ ਨਿਰਮਲੁ ਹੈ; ਨਾਹੀ ਅੰਧਿਆਰਾ ॥ ਓਹੁ ਆਪੇ ਤਖਤਿ ਬਹੈ; ਸਚਿਆਰਾ ॥ ਸਾਕਤ ਕੂੜੇ ਬੰਧਿ ਭਵਾਈਅਹਿ; ਮਰਿ ਜਨਮਹਿ ਆਈ ਜਾਈ ਹੇ ॥੧੪॥ ਗੁਰ ਕੇ ਸੇਵਕ; ਸਤਿਗੁਰ ਪਿਆਰੇ ॥ ਓਇ ਬੈਸਹਿ ਤਖਤਿ; ਸੁ ਸਬਦੁ ਵੀਚਾਰੇ ॥ ਤਤੁ ਲਹਹਿ ਅੰਤਰਗਤਿ ਜਾਣਹਿ; ਸਤਸੰਗਤਿ ਸਾਚੁ ਵਡਾਈ ਹੇ ॥੧੫॥ ਆਪਿ ਤਰੈ; ਜਨੁ ਪਿਤਰਾ ਤਾਰੇ ॥ ਸੰਗਤਿ ਮੁਕਤਿ; ਸੁ ਪਾਰਿ ਉਤਾਰੇ ॥ ਨਾਨਕੁ. ਤਿਸ ਕਾ ਲਾਲਾ ਗੋਲਾ; ਜਿਨਿ ਗੁਰਮੁਖਿ ਹਰਿ ਲਿਵ ਲਾਈ ਹੇ ॥੧੬॥੬॥ ਮਾਰੂ ਮਹਲਾ ੧ ॥ ਕੇਤੇ ਜੁਗ ਵਰਤੇ; ਗੁਬਾਰੈ ॥ ਤਾੜੀ ਲਾਈ; ਅਪਰ ਅਪਾਰੈ ॥ ਧੁੰਧੂਕਾਰਿ ਨਿਰਾਲਮੁ ਬੈਠਾ; ਨਾ ਤਦਿ ਧੰਧੁ ਪਸਾਰਾ ਹੇ ॥੧॥ ਜੁਗ ਛਤੀਹ; ਤਿਨੈ ਵਰਤਾਏ ॥ ਜਿਉ ਤਿਸੁ ਭਾਣਾ; ਤਿਵੈ ਚਲਾਏ ॥ ਤਿਸਹਿ ਸਰੀਕੁ. ਨ ਦੀਸੈ ਕੋਈ; ਆਪੇ ਅਪਰ ਅਪਾਰਾ ਹੇ ॥੨॥ ਗੁਪਤੇ ਬੂਝਹੁ; ਜੁਗ ਚਤੁਆਰੇ ॥ ਘਟਿ ਘਟਿ ਵਰਤੈ; ਉਦਰ ਮਝਾਰੇ ॥ ਜੁਗੁ ਜੁਗੁ ਏਕਾ ਏਕੀ ਵਰਤੈ; ਕੋਈ ਬੂਝੈ ਗੁਰ ਵੀਚਾਰਾ ਹੇ ॥੩॥ ਬਿੰਦੁ ਰਕਤੁ ਮਿਲਿ; ਪਿੰਡੁ ਸਰੀਆ ॥ ਪਉਣੁ ਪਾਣੀ ਅਗਨੀ ਮਿਲਿ ਜੀਆ ॥ ਆਪੇ ਚੋਜ ਕਰੇ ਰੰਗ ਮਹਲੀ; ਹੋਰ ਮਾਇਆ ਮੋਹ ਪਸਾਰਾ ਹੇ ॥੪॥ ਗਰਭ ਕੁੰਡਲ ਮਹਿ; ਉਰਧ ਧਿਆਨੀ ॥ ਆਪੇ ਜਾਣੈ ਅੰਤਰਜਾਮੀ ॥ ਸਾਸਿ ਸਾਸਿ ਸਚੁ ਨਾਮੁ ਸਮਾਲੇ; ਅੰਤਰਿ ਉਦਰ ਮਝਾਰਾ ਹੇ ॥੫॥
Источники и права