couponatlas.

Гуру Грантх Сахиб (гурмукхи): Анг 1029

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਰਿ ਕਿਰਪਾ ਪ੍ਰਭਿ; ਪਾਰਿ ਉਤਾਰੀ ॥ ਅਗਨਿ ਪਾਣੀ ਸਾਗਰੁ ਅਤਿ ਗਹਰਾ; ਗੁਰੁ ਸਤਿਗੁਰੁ ਪਾਰਿ ਉਤਾਰਾ ਹੇ ॥੨॥ ਮਨਮੁਖ ਅੰਧੁਲੇ; ਸੋਝੀ ਨਾਹੀ ॥ ਆਵਹਿ ਜਾਹਿ; ਮਰਹਿ ਮਰਿ ਜਾਹੀ ॥ ਪੂਰਬਿ ਲਿਖਿਆ ਲੇਖੁ. ਨ ਮਿਟਈ; ਜਮ ਦਰਿ ਅੰਧੁ ਖੁਆਰਾ ਹੇ ॥੩॥ ਇਕਿ ਆਵਹਿ ਜਾਵਹਿ; ਘਰਿ ਵਾਸੁ. ਨ ਪਾਵਹਿ ॥ ਕਿਰਤ ਕੇ ਬਾਧੇ; ਪਾਪ ਕਮਾਵਹਿ ॥ ਅੰਧੁਲੇ ਸੋਝੀ ਬੂਝ. ਨ ਕਾਈ; ਲੋਭੁ ਬੁਰਾ ਅਹੰਕਾਰਾ ਹੇ ॥੪॥ ਪਿਰ ਬਿਨੁ; ਕਿਆ ਤਿਸੁ ਧਨ ਸੀਗਾਰਾ ॥ ਪਰ ਪਿਰ ਰਾਤੀ; ਖਸਮੁ ਵਿਸਾਰਾ ॥ ਜਿਉ ਬੇਸੁਆ ਪੂਤ. ਬਾਪੁ, ਕੋ ਕਹੀਐ; ਤਿਉ ਫੋਕਟ ਕਾਰ ਵਿਕਾਰਾ ਹੇ ॥੫॥ ਪ੍ਰੇਤ ਪਿੰਜਰ ਮਹਿ; ਦੂਖ ਘਨੇਰੇ ॥ ਨਰਕਿ ਪਚਹਿ; ਅਗਿਆਨ ਅੰਧੇਰੇ ॥ ਧਰਮ ਰਾਇ ਕੀ ਬਾਕੀ ਲੀਜੈ; ਜਿਨਿ ਹਰਿ ਕਾ ਨਾਮੁ ਵਿਸਾਰਾ ਹੇ ॥੬॥ ਸੂਰਜੁ ਤਪੈ; ਅਗਨਿ ਬਿਖੁ ਝਾਲਾ ॥ ਅਪਤੁ ਪਸੂ; ਮਨਮੁਖੁ ਬੇਤਾਲਾ ॥ ਆਸਾ ਮਨਸਾ ਕੂੜੁ ਕਮਾਵਹਿ; ਰੋਗੁ ਬੁਰਾ ਬੁਰਿਆਰਾ ਹੇ ॥੭॥ ਮਸਤਕਿ ਭਾਰੁ; ਕਲਰ ਸਿਰਿ ਭਾਰਾ ॥ ਕਿਉ ਕਰਿ. ਭਵਜਲੁ ਲੰਘਸਿ ਪਾਰਾ ॥ ਸਤਿਗੁਰੁ ਬੋਹਿਥੁ. ਆਦਿ ਜੁਗਾਦੀ; ਰਾਮ ਨਾਮਿ ਨਿਸਤਾਰਾ ਹੇ ॥੮॥ ਪੁਤ੍ਰ ਕਲਤ੍ਰ ਜਗਿ; ਹੇਤੁ ਪਿਆਰਾ ॥ ਮਾਇਆ ਮੋਹੁ; ਪਸਰਿਆ ਪਾਸਾਰਾ ॥ ਜਮ ਕੇ ਫਾਹੇ. ਸਤਿਗੁਰਿ ਤੋੜੇ; ਗੁਰਮੁਖਿ ਤਤੁ ਬੀਚਾਰਾ ਹੇ ॥੯॥ ਕੂੜਿ ਮੁਠੀ; ਚਾਲੈ ਬਹੁ ਰਾਹੀ ॥ ਮਨਮੁਖੁ ਦਾਝੈ; ਪੜਿ ਪੜਿ ਭਾਹੀ ॥ ਅੰਮ੍ਰਿਤ ਨਾਮੁ ਗੁਰੂ ਵਡ ਦਾਣਾ; ਨਾਮੁ ਜਪਹੁ ਸੁਖ ਸਾਰਾ ਹੇ ॥੧੦॥ ਸਤਿਗੁਰੁ ਤੁਠਾ; ਸਚੁ ਦ੍ਰਿੜਾਏ ॥ ਸਭਿ ਦੁਖ ਮੇਟੇ; ਮਾਰਗਿ ਪਾਏ ॥ ਕੰਡਾ ਪਾਇ. ਨ ਗਡਈ ਮੂਲੇ; ਜਿਸੁ ਸਤਿਗੁਰੁ ਰਾਖਣਹਾਰਾ ਹੇ ॥੧੧॥ ਖੇਹੂ ਖੇਹ ਰਲੈ; ਤਨੁ ਛੀਜੈ ॥ ਮਨਮੁਖੁ ਪਾਥਰੁ ਸੈਲੁ; ਨ ਭੀਜੈ ॥ ਕਰਣ ਪਲਾਵ ਕਰੇ ਬਹੁਤੇਰੇ; ਨਰਕਿ ਸੁਰਗਿ ਅਵਤਾਰਾ ਹੇ ॥੧੨॥ ਮਾਇਆ ਬਿਖੁ; ਭੁਇਅੰਗਮ ਨਾਲੇ ॥ ਇਨਿ ਦੁਬਿਧਾ; ਘਰ ਬਹੁਤੇ ਗਾਲੇ ॥ ਸਤਿਗੁਰ ਬਾਝਹੁ. ਪ੍ਰੀਤਿ, ਨ ਉਪਜੈ; ਭਗਤਿ ਰਤੇ ਪਤੀਆਰਾ ਹੇ ॥੧੩॥ ਸਾਕਤ; ਮਾਇਆ ਕਉ ਬਹੁ ਧਾਵਹਿ ॥ ਨਾਮੁ ਵਿਸਾਰਿ; ਕਹਾ ਸੁਖੁ ਪਾਵਹਿ ॥ ਤ੍ਰਿਹੁ ਗੁਣ ਅੰਤਰਿ ਖਪਹਿ ਖਪਾਵਹਿ; ਨਾਹੀ ਪਾਰਿ ਉਤਾਰਾ ਹੇ ॥੧੪॥ ਕੂਕਰ ਸੂਕਰ ਕਹੀਅਹਿ ਕੂੜਿਆਰਾ ॥ ਭਉਕਿ ਮਰਹਿ; ਭਉ ਭਉ ਭਉਹਾਰਾ ॥ ਮਨਿ ਤਨਿ ਝੂਠੇ. ਕੂੜੁ ਕਮਾਵਹਿ; ਦੁਰਮਤਿ ਦਰਗਹ ਹਾਰਾ ਹੇ ॥੧੫॥ ਸਤਿਗੁਰੁ ਮਿਲੈ; ਤ ਮਨੂਆ ਟੇਕੈ ॥ ਰਾਮ ਨਾਮੁ ਦੇ; ਸਰਣਿ ਪਰੇਕੈ ॥ ਹਰਿ ਧਨੁ ਨਾਮੁ ਅਮੋਲਕੁ ਦੇਵੈ; ਹਰਿ ਜਸੁ ਦਰਗਹ ਪਿਆਰਾ ਹੇ ॥੧੬॥
Источники и права