couponatlas.

Гуру Грантх Сахиб (гурмукхи): Анг 103

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਾਝ ਮਹਲਾ ੫ ॥ ਸਫਲ ਸੁ ਬਾਣੀ; ਜਿਤੁ ਨਾਮੁ ਵਖਾਣੀ ॥ ਗੁਰ ਪਰਸਾਦਿ; ਕਿਨੈ ਵਿਰਲੈ ਜਾਣੀ ॥ ਧੰਨੁ ਸੁ ਵੇਲਾ. ਜਿਤੁ ਹਰਿ ਗਾਵਤ ਸੁਨਣਾ; ਆਏ ਤੇ. ਪਰਵਾਨਾ ਜੀਉ ॥੧॥ ਸੇ ਨੇਤ੍ਰ ਪਰਵਾਣੁ; ਜਿਨੀ ਦਰਸਨੁ ਪੇਖਾ ॥ ਸੇ ਕਰ ਭਲੇ; ਜਿਨੀ ਹਰਿ ਜਸੁ ਲੇਖਾ ॥ ਸੇ ਚਰਣ ਸੁਹਾਵੇ. ਜੋ ਹਰਿ ਮਾਰਗਿ ਚਲੇ; ਹਉ ਬਲਿ. ਤਿਨ ਸੰਗਿ ਪਛਾਣਾ ਜੀਉ ॥੨॥ ਸੁਣਿ ਸਾਜਨ; ਮੇਰੇ ਮੀਤ ਪਿਆਰੇ ॥ ਸਾਧਸੰਗਿ; ਖਿਨ ਮਾਹਿ ਉਧਾਰੇ ॥ ਕਿਲਵਿਖ ਕਾਟਿ ਹੋਆ ਮਨੁ ਨਿਰਮਲੁ; ਮਿਟਿ ਗਏ ਆਵਣ ਜਾਣਾ ਜੀਉ ॥੩॥ ਦੁਇ ਕਰ ਜੋੜਿ; ਇਕੁ ਬਿਨਉ ਕਰੀਜੈ ॥ ਕਰਿ ਕਿਰਪਾ; ਡੁਬਦਾ ਪਥਰੁ ਲੀਜੈ ॥ ਨਾਨਕ ਕਉ. ਪ੍ਰਭ ਭਏ ਕ੍ਰਿਪਾਲਾ; ਪ੍ਰਭ ਨਾਨਕ ਮਨਿ ਭਾਣਾ ਜੀਉ ॥੪॥੨੨॥੨੯॥ ਮਾਝ ਮਹਲਾ ੫ ॥ ਅੰਮ੍ਰਿਤ ਬਾਣੀ; ਹਰਿ ਹਰਿ ਤੇਰੀ ॥ ਸੁਣਿ ਸੁਣਿ ਹੋਵੈ; ਪਰਮ ਗਤਿ ਮੇਰੀ ॥ ਜਲਨਿ ਬੁਝੀ ਸੀਤਲੁ ਹੋਇ ਮਨੂਆ; ਸਤਿਗੁਰ ਕਾ ਦਰਸਨੁ ਪਾਏ ਜੀਉ ॥੧॥ ਸੂਖੁ ਭਇਆ; ਦੁਖੁ ਦੂਰਿ ਪਰਾਨਾ ॥ ਸੰਤ ਰਸਨ; ਹਰਿ ਨਾਮੁ ਵਖਾਨਾ ॥ ਜਲ ਥਲ ਨੀਰਿ, ਭਰੇ ਸਰ ਸੁਭਰ; ਬਿਰਥਾ ਕੋਇ. ਨ ਜਾਏ ਜੀਉ ॥੨॥ ਦਇਆ ਧਾਰੀ ਤਿਨਿ ਸਿਰਜਨਹਾਰੇ ॥ ਜੀਅ ਜੰਤ ਸਗਲੇ ਪ੍ਰਤਿਪਾਰੇ ॥ ਮਿਹਰਵਾਨ ਕਿਰਪਾਲ ਦਇਆਲਾ; ਸਗਲੇ ਤ੍ਰਿਪਤਿ ਅਘਾਏ ਜੀਉ ॥੩॥ ਵਣੁ ਤ੍ਰਿਣੁ ਤ੍ਰਿਭਵਣੁ; ਕੀਤੋਨੁ ਹਰਿਆ ॥ ਕਰਣਹਾਰਿ; ਖਿਨ ਭੀਤਰਿ ਕਰਿਆ ॥ ਗੁਰਮੁਖਿ ਨਾਨਕ ਤਿਸੈ ਅਰਾਧੇ; ਮਨ ਕੀ ਆਸ ਪੁਜਾਏ ਜੀਉ ॥੪॥੨੩॥੩੦॥ ਮਾਝ ਮਹਲਾ ੫ ॥ ਤੂੰ ਮੇਰਾ ਪਿਤਾ; ਤੂੰਹੈ ਮੇਰਾ ਮਾਤਾ ॥ ਤੂੰ ਮੇਰਾ ਬੰਧਪੁ; ਤੂੰ ਮੇਰਾ ਭ੍ਰਾਤਾ ॥ ਤੂੰ ਮੇਰਾ ਰਾਖਾ. ਸਭਨੀ ਥਾਈ; ਤਾ ਭਉ ਕੇਹਾ ਕਾੜਾ ਜੀਉ ॥੧॥ ਤੁਮਰੀ ਕ੍ਰਿਪਾ ਤੇ; ਤੁਧੁ ਪਛਾਣਾ ॥ ਤੂੰ ਮੇਰੀ ਓਟ; ਤੂੰਹੈ ਮੇਰਾ ਮਾਣਾ ॥ ਤੁਝ ਬਿਨੁ ਦੂਜਾ. ਅਵਰੁ ਨ ਕੋਈ; ਸਭੁ ਤੇਰਾ ਖੇਲੁ ਅਖਾੜਾ ਜੀਉ ॥੨॥ ਜੀਅ ਜੰਤ ਸਭਿ; ਤੁਧੁ ਉਪਾਏ ॥ ਜਿਤੁ ਜਿਤੁ ਭਾਣਾ; ਤਿਤੁ ਤਿਤੁ ਲਾਏ ॥ ਸਭ ਕਿਛੁ ਕੀਤਾ ਤੇਰਾ ਹੋਵੈ; ਨਾਹੀ ਕਿਛੁ ਅਸਾੜਾ. ਜੀਉ ॥੩॥ ਨਾਮੁ ਧਿਆਇ; ਮਹਾ ਸੁਖੁ ਪਾਇਆ ॥ ਹਰਿ ਗੁਣ ਗਾਇ; ਮੇਰਾ ਮਨੁ ਸੀਤਲਾਇਆ ॥ ਗੁਰਿ ਪੂਰੈ. ਵਜੀ ਵਾਧਾਈ; ਨਾਨਕ ਜਿਤਾ ਬਿਖਾੜਾ. ਜੀਉ ॥੪॥੨੪॥੩੧॥ ਮਾਝ ਮਹਲਾ ੫ ॥ ਜੀਅ ਪ੍ਰਾਣ ਪ੍ਰਭ; ਮਨਹਿ ਅਧਾਰਾ ॥ ਭਗਤ ਜੀਵਹਿ; ਗੁਣ ਗਾਇ ਅਪਾਰਾ ॥ ਗੁਣ ਨਿਧਾਨ ਅੰਮ੍ਰਿਤੁ ਹਰਿ ਨਾਮਾ; ਹਰਿ ਧਿਆਇ. ਧਿਆਇ. ਸੁਖੁ ਪਾਇਆ ਜੀਉ ॥੧॥ ਮਨਸਾ ਧਾਰਿ; ਜੋ ਘਰ ਤੇ ਆਵੈ ॥
Источники и права