couponatlas.

Гуру Грантх Сахиб (гурмукхи): Анг 1030

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਮ ਨਾਮੁ ਸਾਧੂ ਸਰਣਾਈ ॥ ਸਤਿਗੁਰ ਬਚਨੀ; ਗਤਿ ਮਿਤਿ ਪਾਈ ॥ ਨਾਨਕ ਹਰਿ ਜਪਿ. ਹਰਿ ਮਨ ਮੇਰੇ; ਹਰਿ ਮੇਲੇ ਮੇਲਣਹਾਰਾ ਹੇ ॥੧੭॥੩॥੯॥ ਮਾਰੂ ਮਹਲਾ ੧ ॥ ਘਰਿ ਰਹੁ; ਰੇ ਮਨ ਮੁਗਧ ਇਆਨੇ ॥ ਰਾਮੁ ਜਪਹੁ; ਅੰਤਰਗਤਿ ਧਿਆਨੇ ॥ ਲਾਲਚ ਛੋਡਿ. ਰਚਹੁ ਅਪਰੰਪਰਿ; ਇਉ ਪਾਵਹੁ ਮੁਕਤਿ ਦੁਆਰਾ ਹੇ ॥੧॥ ਜਿਸੁ ਬਿਸਰਿਐ; ਜਮੁ ਜੋਹਣਿ ਲਾਗੈ ॥ ਸਭਿ ਸੁਖ ਜਾਹਿ; ਦੁਖਾ ਫੁਨਿ ਆਗੈ ॥ ਰਾਮ ਨਾਮੁ ਜਪਿ ਗੁਰਮੁਖਿ ਜੀਅੜੇ; ਏਹੁ ਪਰਮ ਤਤੁ ਵੀਚਾਰਾ ਹੇ ॥੨॥ ਹਰਿ ਹਰਿ ਨਾਮੁ ਜਪਹੁ; ਰਸੁ ਮੀਠਾ ॥ ਗੁਰਮੁਖਿ ਹਰਿ ਰਸੁ; ਅੰਤਰਿ ਡੀਠਾ ॥ ਅਹਿਨਿਸਿ ਰਾਮ ਰਹਹੁ ਰੰਗਿ ਰਾਤੇ; ਏਹੁ ਜਪੁ ਤਪੁ ਸੰਜਮੁ ਸਾਰਾ ਹੇ ॥੩॥ ਰਾਮ ਨਾਮੁ; ਗੁਰ ਬਚਨੀ ਬੋਲਹੁ ॥ ਸੰਤ ਸਭਾ ਮਹਿ; ਇਹੁ ਰਸੁ ਟੋਲਹੁ ॥ ਗੁਰਮਤਿ ਖੋਜਿ ਲਹਹੁ ਘਰੁ ਅਪਨਾ; ਬਹੁੜਿ. ਨ ਗਰਭ ਮਝਾਰਾ ਹੇ ॥੪॥ ਸਚੁ ਤੀਰਥਿ ਨਾਵਹੁ; ਹਰਿ ਗੁਣ ਗਾਵਹੁ ॥ ਤਤੁ ਵੀਚਾਰਹੁ; ਹਰਿ ਲਿਵ ਲਾਵਹੁ ॥ ਅੰਤ ਕਾਲਿ ਜਮੁ ਜੋਹਿ. ਨ ਸਾਕੈ; ਹਰਿ ਬੋਲਹੁ ਰਾਮੁ ਪਿਆਰਾ ਹੇ ॥੫॥ ਸਤਿਗੁਰੁ ਪੁਰਖੁ ਦਾਤਾ ਵਡ ਦਾਣਾ ॥ ਜਿਸੁ ਅੰਤਰਿ ਸਾਚੁ; ਸੁ ਸਬਦਿ ਸਮਾਣਾ ॥ ਜਿਸ ਕਉ ਸਤਿਗੁਰੁ ਮੇਲਿ ਮਿਲਾਏ; ਤਿਸੁ ਚੂਕਾ ਜਮ ਭੈ ਭਾਰਾ ਹੇ ॥੬॥ ਪੰਚ ਤਤੁ ਮਿਲਿ; ਕਾਇਆ ਕੀਨੀ ॥ ਤਿਸ ਮਹਿ ਰਾਮ ਰਤਨੁ; ਲੈ ਚੀਨੀ ॥ ਆਤਮ ਰਾਮੁ. ਰਾਮੁ ਹੈ ਆਤਮ; ਹਰਿ ਪਾਈਐ ਸਬਦਿ ਵੀਚਾਰਾ ਹੇ ॥੭॥ ਸਤ ਸੰਤੋਖਿ; ਰਹਹੁ ਜਨ ਭਾਈ ॥ ਖਿਮਾ ਗਹਹੁ; ਸਤਿਗੁਰ ਸਰਣਾਈ ॥ ਆਤਮੁ ਚੀਨਿ. ਪਰਾਤਮੁ ਚੀਨਹੁ; ਗੁਰ ਸੰਗਤਿ ਇਹੁ ਨਿਸਤਾਰਾ ਹੇ ॥੮॥ ਸਾਕਤ ਕੂੜ ਕਪਟ ਮਹਿ ਟੇਕਾ ॥ ਅਹਿਨਿਸਿ ਨਿੰਦਾ ਕਰਹਿ ਅਨੇਕਾ ॥ ਬਿਨੁ ਸਿਮਰਨ. ਆਵਹਿ ਫੁਨਿ ਜਾਵਹਿ; ਗ੍ਰਭ ਜੋਨੀ ਨਰਕ ਮਝਾਰਾ ਹੇ ॥੯॥ ਸਾਕਤ ਜਮ ਕੀ ਕਾਣਿ. ਨ ਚੂਕੈ ॥ ਜਮ ਕਾ ਡੰਡੁ; ਨ ਕਬਹੂ ਮੂਕੈ ॥ ਬਾਕੀ ਧਰਮ ਰਾਇ ਕੀ ਲੀਜੈ; ਸਿਰਿ ਅਫਰਿਓ ਭਾਰੁ ਅਫਾਰਾ ਹੇ ॥੧੦॥ ਬਿਨੁ ਗੁਰ; ਸਾਕਤੁ. ਕਹਹੁ ਕੋ ਤਰਿਆ ॥ ਹਉਮੈ ਕਰਤਾ; ਭਵਜਲਿ ਪਰਿਆ ॥ ਬਿਨੁ ਗੁਰ. ਪਾਰੁ, ਨ ਪਾਵੈ ਕੋਈ; ਹਰਿ ਜਪੀਐ ਪਾਰਿ ਉਤਾਰਾ ਹੇ ॥੧੧॥ ਗੁਰ ਕੀ ਦਾਤਿ; ਨ ਮੇਟੈ ਕੋਈ ॥ ਜਿਸੁ ਬਖਸੇ; ਤਿਸੁ ਤਾਰੇ ਸੋਈ ॥ ਜਨਮ ਮਰਣ ਦੁਖੁ ਨੇੜਿ. ਨ ਆਵੈ; ਮਨਿ ਸੋ ਪ੍ਰਭੁ ਅਪਰ ਅਪਾਰਾ ਹੇ ॥੧੨॥ ਗੁਰ ਤੇ ਭੂਲੇ; ਆਵਹੁ ਜਾਵਹੁ ॥ ਜਨਮਿ ਮਰਹੁ; ਫੁਨਿ ਪਾਪ ਕਮਾਵਹੁ ॥ ਸਾਕਤ ਮੂੜ ਅਚੇਤ. ਨ ਚੇਤਹਿ; ਦੁਖੁ ਲਾਗੈ ਤਾ ਰਾਮੁ ਪੁਕਾਰਾ ਹੇ ॥੧੩॥ ਸੁਖੁ ਦੁਖੁ; ਪੁਰਬ ਜਨਮ ਕੇ ਕੀਏ ॥ ਸੋ ਜਾਣੈ; ਜਿਨਿ ਦਾਤੈ ਦੀਏ ॥ ਕਿਸ ਕਉ ਦੋਸੁ ਦੇਹਿ ਤੂ ਪ੍ਰਾਣੀ; ਸਹੁ ਅਪਣਾ ਕੀਆ ਕਰਾਰਾ ਹੇ ॥੧੪॥
Источники и права