couponatlas.

Гуру Грантх Сахиб (гурмукхи): Анг 1031

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਉਮੈ ਮਮਤਾ ਕਰਦਾ ਆਇਆ ॥ ਆਸਾ ਮਨਸਾ; ਬੰਧਿ ਚਲਾਇਆ ॥ ਮੇਰੀ ਮੇਰੀ ਕਰਤ. ਕਿਆ ਲੇ ਚਾਲੇ; ਬਿਖੁ ਲਾਦੇ ਛਾਰ ਬਿਕਾਰਾ ਹੇ ॥੧੫॥ ਹਰਿ ਕੀ ਭਗਤਿ; ਕਰਹੁ ਜਨ ਭਾਈ ॥ ਅਕਥੁ ਕਥਹੁ; ਮਨੁ ਮਨਹਿ ਸਮਾਈ ॥ ਉਠਿ ਚਲਤਾ ਠਾਕਿ ਰਖਹੁ ਘਰਿ ਅਪੁਨੈ; ਦੁਖੁ ਕਾਟੇ ਕਾਟਣਹਾਰਾ ਹੇ ॥੧੬॥ ਹਰਿ ਗੁਰ ਪੂਰੇ ਕੀ; ਓਟ ਪਰਾਤੀ ॥ ਗੁਰਮੁਖਿ ਹਰਿ ਲਿਵ; ਗੁਰਮੁਖਿ ਜਾਤੀ ॥ ਨਾਨਕ. ਰਾਮ ਨਾਮਿ ਮਤਿ ਊਤਮ; ਹਰਿ ਬਖਸੇ ਪਾਰਿ ਉਤਾਰਾ ਹੇ ॥੧੭॥੪॥੧੦॥ ਮਾਰੂ ਮਹਲਾ ੧ ॥ ਸਰਣਿ ਪਰੇ ਗੁਰਦੇਵ ਤੁਮਾਰੀ ॥ ਤੂ ਸਮਰਥੁ ਦਇਆਲੁ ਮੁਰਾਰੀ ॥ ਤੇਰੇ ਚੋਜ. ਨ ਜਾਣੈ ਕੋਈ; ਤੂ ਪੂਰਾ ਪੁਰਖੁ ਬਿਧਾਤਾ ਹੇ ॥੧॥ ਤੂ ਆਦਿ ਜੁਗਾਦਿ; ਕਰਹਿ ਪ੍ਰਤਿਪਾਲਾ ॥ ਘਟਿ ਘਟਿ ਰੂਪੁ ਅਨੂਪੁ ਦਇਆਲਾ ॥ ਜਿਉ ਤੁਧੁ ਭਾਵੈ. ਤਿਵੈ ਚਲਾਵਹਿ; ਸਭੁ ਤੇਰੋ ਕੀਆ ਕਮਾਤਾ ਹੇ ॥੨॥ ਅੰਤਰਿ ਜੋਤਿ ਭਲੀ. ਜਗਜੀਵਨ ॥ ਸਭਿ ਘਟ ਭੋਗੈ; ਹਰਿ ਰਸੁ ਪੀਵਨ ॥ ਆਪੇ ਲੇਵੈ ਆਪੇ ਦੇਵੈ; ਤਿਹੁ ਲੋਈ ਜਗਤ ਪਿਤ ਦਾਤਾ ਹੇ ॥੩॥ ਜਗਤੁ ਉਪਾਇ ਖੇਲੁ ਰਚਾਇਆ ॥ ਪਵਣੈ ਪਾਣੀ ਅਗਨੀ; ਜੀਉ ਪਾਇਆ ॥ ਦੇਹੀ ਨਗਰੀ ਨਉ ਦਰਵਾਜੇ; ਸੋ ਦਸਵਾ ਗੁਪਤੁ ਰਹਾਤਾ ਹੇ ॥੪॥ ਚਾਰਿ ਨਦੀ ਅਗਨੀ; ਅਸਰਾਲਾ ॥ ਕੋਈ ਗੁਰਮੁਖਿ ਬੂਝੈ; ਸਬਦਿ ਨਿਰਾਲਾ ॥ ਸਾਕਤ ਦੁਰਮਤਿ ਡੂਬਹਿ ਦਾਝਹਿ; ਗੁਰਿ ਰਾਖੇ. ਹਰਿ ਲਿਵ ਰਾਤਾ ਹੇ ॥੫॥ ਅਪੁ ਤੇਜੁ ਵਾਇ; ਪ੍ਰਿਥਮੀ ਆਕਾਸਾ ॥ ਤਿਨ ਮਹਿ ਪੰਚ ਤਤੁ; ਘਰਿ ਵਾਸਾ ॥ ਸਤਿਗੁਰ ਸਬਦਿ ਰਹਹਿ ਰੰਗਿ ਰਾਤਾ; ਤਜਿ ਮਾਇਆ ਹਉਮੈ ਭ੍ਰਾਤਾ ਹੇ ॥੬॥ ਇਹੁ ਮਨੁ ਭੀਜੈ; ਸਬਦਿ ਪਤੀਜੈ ॥ ਬਿਨੁ ਨਾਵੈ; ਕਿਆ ਟੇਕ ਟਿਕੀਜੈ ॥ ਅੰਤਰਿ ਚੋਰੁ ਮੁਹੈ ਘਰੁ ਮੰਦਰੁ; ਇਨਿ ਸਾਕਤਿ. ਦੂਤੁ, ਨ ਜਾਤਾ ਹੇ ॥੭॥ ਦੁੰਦਰ ਦੂਤ ਭੂਤ ਭੀਹਾਲੇ ॥ ਖਿੰਚੋਤਾਣਿ ਕਰਹਿ ਬੇਤਾਲੇ ॥ ਸਬਦ ਸੁਰਤਿ ਬਿਨੁ. ਆਵੈ ਜਾਵੈ; ਪਤਿ ਖੋਈ ਆਵਤ ਜਾਤਾ ਹੇ ॥੮॥ ਕੂੜੁ ਕਲਰੁ ਤਨੁ ਭਸਮੈ ਢੇਰੀ ॥ ਬਿਨੁ ਨਾਵੈ; ਕੈਸੀ ਪਤਿ ਤੇਰੀ ॥ ਬਾਧੇ. ਮੁਕਤਿ ਨਾਹੀ, ਜੁਗ ਚਾਰੇ; ਜਮਕੰਕਰਿ ਕਾਲਿ ਪਰਾਤਾ ਹੇ ॥੯॥ ਜਮ ਦਰਿ ਬਾਧੇ; ਮਿਲਹਿ ਸਜਾਈ ॥ ਤਿਸੁ ਅਪਰਾਧੀ; ਗਤਿ. ਨਹੀ ਕਾਈ ॥ ਕਰਣ ਪਲਾਵ ਕਰੇ ਬਿਲਲਾਵੈ; ਜਿਉ ਕੁੰਡੀ ਮੀਨੁ ਪਰਾਤਾ ਹੇ ॥੧੦॥ ਸਾਕਤੁ ਫਾਸੀ ਪੜੈ ਇਕੇਲਾ ॥ ਜਮ ਵਸਿ ਕੀਆ; ਅੰਧੁ ਦੁਹੇਲਾ ॥ ਰਾਮ ਨਾਮ ਬਿਨੁ. ਮੁਕਤਿ. ਨ ਸੂਝੈ; ਆਜੁ ਕਾਲਿ ਪਚਿ ਜਾਤਾ ਹੇ ॥੧੧॥ ਸਤਿਗੁਰ ਬਾਝੁ; ਨ ਬੇਲੀ ਕੋਈ ॥ ਐਥੈ ਓਥੈ ਰਾਖਾ; ਪ੍ਰਭੁ ਸੋਈ ॥ ਰਾਮ ਨਾਮੁ ਦੇਵੈ ਕਰਿ ਕਿਰਪਾ; ਇਉ ਸਲਲੈ ਸਲਲ ਮਿਲਾਤਾ ਹੇ ॥੧੨॥
Источники и права