couponatlas.

Гуру Грантх Сахиб (гурмукхи): Анг 1033

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਭੁ ਕੋ ਬੋਲੈ. ਆਪਣ ਭਾਣੈ ॥ ਮਨਮੁਖੁ ਦੂਜੈ; ਬੋਲਿ. ਨ ਜਾਣੈ ॥ ਅੰਧੁਲੇ ਕੀ ਮਤਿ ਅੰਧਲੀ ਬੋਲੀ; ਆਇ ਗਇਆ ਦੁਖੁ ਤਾਹਾ ਹੇ ॥੧੧॥ ਦੁਖ ਮਹਿ ਜਨਮੈ; ਦੁਖ ਮਹਿ ਮਰਣਾ ॥ ਦੂਖੁ. ਨ ਮਿਟੈ; ਬਿਨੁ ਗੁਰ ਕੀ ਸਰਣਾ ॥ ਦੂਖੀ ਉਪਜੈ ਦੂਖੀ ਬਿਨਸੈ; ਕਿਆ ਲੈ ਆਇਆ. ਕਿਆ ਲੈ ਜਾਹਾ ਹੇ ॥੧੨॥ ਸਚੀ ਕਰਣੀ; ਗੁਰ ਕੀ ਸਿਰਕਾਰਾ ॥ ਆਵਣੁ ਜਾਣੁ ਨਹੀ ਜਮ ਧਾਰਾ ॥ ਡਾਲ ਛੋਡਿ. ਤਤੁ ਮੂਲੁ ਪਰਾਤਾ; ਮਨਿ ਸਾਚਾ ਓਮਾਹਾ ਹੇ ॥੧੩॥ ਹਰਿ ਕੇ ਲੋਗ; ਨਹੀ ਜਮੁ ਮਾਰੈ ॥ ਨਾ ਦੁਖੁ ਦੇਖਹਿ; ਪੰਥਿ ਕਰਾਰੈ ॥ ਰਾਮ ਨਾਮੁ. ਘਟ ਅੰਤਰਿ ਪੂਜਾ; ਅਵਰੁ. ਨ ਦੂਜਾ ਕਾਹਾ ਹੇ ॥੧੪॥ ਓੜੁ ਨ. ਕਥਨੈ; ਸਿਫਤਿ ਸਜਾਈ ॥ ਜਿਉ ਤੁਧੁ ਭਾਵਹਿ; ਰਹਹਿ ਰਜਾਈ ॥ ਦਰਗਹ ਪੈਧੇ ਜਾਨਿ ਸੁਹੇਲੇ; ਹੁਕਮਿ ਸਚੇ ਪਾਤਿਸਾਹਾ ਹੇ ॥੧੫॥ ਕਿਆ ਕਹੀਐ; ਗੁਣ ਕਥਹਿ ਘਨੇਰੇ ॥ ਅੰਤੁ. ਨ ਪਾਵਹਿ; ਵਡੇ ਵਡੇਰੇ ॥ ਨਾਨਕ. ਸਾਚੁ ਮਿਲੈ ਪਤਿ ਰਾਖਹੁ; ਤੂ ਸਿਰਿ ਸਾਹਾ ਪਾਤਿਸਾਹਾ ਹੇ ॥੧੬॥੬॥੧੨॥ ਮਾਰੂ ਮਹਲਾ ੧ ਦਖਣੀ ॥ ਕਾਇਆ ਨਗਰੁ; ਨਗਰ ਗੜ ਅੰਦਰਿ ॥ ਸਾਚਾ ਵਾਸਾ; ਪੁਰਿ ਗਗਨੰਦਰਿ ॥ ਅਸਥਿਰੁ ਥਾਨੁ. ਸਦਾ ਨਿਰਮਾਇਲੁ; ਆਪੇ ਆਪੁ ਉਪਾਇਦਾ ॥੧॥ ਅੰਦਰਿ ਕੋਟ; ਛਜੇ ਹਟਨਾਲੇ ॥ ਆਪੇ ਲੇਵੈ; ਵਸਤੁ ਸਮਾਲੇ ॥ ਬਜਰ ਕਪਾਟ ਜੜੇ ਜੜਿ ਜਾਣੈ; ਗੁਰਸਬਦੀ ਖੋਲਾਇਦਾ ॥੨॥ ਭੀਤਰਿ ਕੋਟ; ਗੁਫਾ ਘਰ ਜਾਈ ॥ ਨਉ ਘਰ ਥਾਪੇ; ਹੁਕਮਿ ਰਜਾਈ ॥ ਦਸਵੈ ਪੁਰਖੁ ਅਲੇਖੁ ਅਪਾਰੀ; ਆਪੇ ਅਲਖੁ ਲਖਾਇਦਾ ॥੩॥ ਪਉਣ ਪਾਣੀ ਅਗਨੀ ਇਕ ਵਾਸਾ ॥ ਆਪੇ ਕੀਤੋ ਖੇਲੁ ਤਮਾਸਾ ॥ ਬਲਦੀ ਜਲਿ ਨਿਵਰੈ ਕਿਰਪਾ ਤੇ; ਆਪੇ ਜਲ ਨਿਧਿ ਪਾਇਦਾ ॥੪॥ ਧਰਤਿ ਉਪਾਇ; ਧਰੀ ਧਰਮ ਸਾਲਾ ॥ ਉਤਪਤਿ ਪਰਲਉ, ਆਪਿ ਨਿਰਾਲਾ ॥ ਪਵਣੈ ਖੇਲੁ ਕੀਆ ਸਭ ਥਾਈ; ਕਲਾ ਖਿੰਚਿ ਢਾਹਾਇਦਾ ॥੫॥ ਭਾਰ ਅਠਾਰਹ; ਮਾਲਣਿ ਤੇਰੀ ॥ ਚਉਰੁ ਢੁਲੈ; ਪਵਣੈ ਲੈ ਫੇਰੀ ॥ ਚੰਦੁ ਸੂਰਜੁ ਦੁਇ. ਦੀਪਕ ਰਾਖੇ; ਸਸਿ ਘਰਿ ਸੂਰੁ ਸਮਾਇਦਾ ॥੬॥ ਪੰਖੀ ਪੰਚ ਉਡਰਿ; ਨਹੀ ਧਾਵਹਿ ॥ ਸਫਲਿਓ ਬਿਰਖੁ; ਅੰਮ੍ਰਿਤ ਫਲੁ ਪਾਵਹਿ ॥ ਗੁਰਮੁਖਿ ਸਹਜਿ ਰਵੈ ਗੁਣ ਗਾਵੈ; ਹਰਿ ਰਸੁ ਚੋਗ ਚੁਗਾਇਦਾ ॥੭॥ ਝਿਲਮਿਲਿ ਝਿਲਕੈ; ਚੰਦੁ ਨ ਤਾਰਾ ॥ ਸੂਰਜ ਕਿਰਣਿ ਨ ਬਿਜੁਲਿ ਗੈਣਾਰਾ ॥ ਅਕਥੀ ਕਥਉ. ਚਿਹਨੁ, ਨਹੀ ਕੋਈ; ਪੂਰਿ ਰਹਿਆ ਮਨਿ ਭਾਇਦਾ ॥੮॥ ਪਸਰੀ ਕਿਰਣਿ; ਜੋਤਿ ਉਜਿਆਲਾ ॥ ਕਰਿ ਕਰਿ ਦੇਖੈ. ਆਪਿ ਦਇਆਲਾ ॥ ਅਨਹਦ ਰੁਣ ਝੁਣਕਾਰੁ, ਸਦਾ ਧੁਨਿ; ਨਿਰਭਉ ਕੈ ਘਰਿ. ਵਾਇਦਾ ॥੯॥
Источники и права