couponatlas.

Гуру Грантх Сахиб (гурмукхи): Анг 1035

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਮ ਦਾਸਨ ਕੇ ਦਾਸ ਪਿਆਰੇ ॥ ਸਾਧਿਕ ਸਾਚ ਭਲੇ ਵੀਚਾਰੇ ॥ ਮੰਨੇ ਨਾਉ. ਸੋਈ ਜਿਣਿ ਜਾਸੀ; ਆਪੇ ਸਾਚੁ ਦ੍ਰਿੜਾਇਦਾ ॥੧੦॥ ਪਲੈ ਸਾਚੁ; ਸਚੇ ਸਚਿਆਰਾ ॥ ਸਾਚੇ ਭਾਵੈ; ਸਬਦੁ ਪਿਆਰਾ ॥ ਤ੍ਰਿਭਵਣਿ ਸਾਚੁ ਕਲਾ ਧਰਿ ਥਾਪੀ; ਸਾਚੇ ਹੀ ਪਤੀਆਇਦਾ ॥੧੧॥ ਵਡਾ ਵਡਾ; ਆਖੈ ਸਭੁ ਕੋਈ ॥ ਗੁਰ ਬਿਨੁ; ਸੋਝੀ ਕਿਨੈ. ਨ ਹੋਈ ॥ ਸਾਚਿ ਮਿਲੈ ਸੋ ਸਾਚੇ ਭਾਏ; ਨਾ ਵੀਛੁੜਿ. ਦੁਖੁ ਪਾਇਦਾ ॥੧੨॥ ਧੁਰਹੁ ਵਿਛੁੰਨੇ; ਧਾਹੀ ਰੁੰਨੇ ॥ ਮਰਿ ਮਰਿ ਜਨਮਹਿ; ਮੁਹਲਤਿ ਪੁੰਨੇ ॥ ਜਿਸੁ ਬਖਸੇ. ਤਿਸੁ ਦੇ ਵਡਿਆਈ; ਮੇਲਿ. ਨ ਪਛੋਤਾਇਦਾ ॥੧੩॥ ਆਪੇ ਕਰਤਾ, ਆਪੇ ਭੁਗਤਾ ॥ ਆਪੇ ਤ੍ਰਿਪਤਾ; ਆਪੇ ਮੁਕਤਾ ॥ ਆਪੇ ਮੁਕਤਿ ਦਾਨੁ ਮੁਕਤੀਸਰੁ; ਮਮਤਾ ਮੋਹੁ ਚੁਕਾਇਦਾ ॥੧੪॥ ਦਾਨਾ ਕੈ ਸਿਰਿ ਦਾਨੁ; ਵੀਚਾਰਾ ॥ ਕਰਣ ਕਾਰਣ ਸਮਰਥੁ ਅਪਾਰਾ ॥ ਕਰਿ ਕਰਿ ਵੇਖੈ. ਕੀਤਾ ਅਪਣਾ; ਕਰਣੀ ਕਾਰ ਕਰਾਇਦਾ ॥੧੫॥ ਸੇ ਗੁਣ ਗਾਵਹਿ; ਸਾਚੇ ਭਾਵਹਿ ॥ ਤੁਝ ਤੇ ਉਪਜਹਿ; ਤੁਝ ਮਾਹਿ ਸਮਾਵਹਿ ॥ ਨਾਨਕੁ ਸਾਚੁ ਕਹੈ ਬੇਨੰਤੀ; ਮਿਲਿ ਸਾਚੇ ਸੁਖੁ ਪਾਇਦਾ ॥੧੬॥੨॥੧੪॥ ਮਾਰੂ ਮਹਲਾ ੧ ॥ ਅਰਬਦ ਨਰਬਦ ਧੁੰਧੂਕਾਰਾ ॥ ਧਰਣਿ ਨ ਗਗਨਾ; ਹੁਕਮੁ ਅਪਾਰਾ ॥ ਨਾ ਦਿਨੁ ਰੈਨਿ. ਨ ਚੰਦੁ, ਨ ਸੂਰਜੁ; ਸੁੰਨ ਸਮਾਧਿ ਲਗਾਇਦਾ ॥੧॥ ਖਾਣੀ ਨ ਬਾਣੀ; ਪਉਣ ਨ ਪਾਣੀ ॥ ਓਪਤਿ ਖਪਤਿ ਨ ਆਵਣ ਜਾਣੀ ॥ ਖੰਡ ਪਤਾਲ ਸਪਤ ਨਹੀ ਸਾਗਰ; ਨਦੀ ਨ ਨੀਰੁ ਵਹਾਇਦਾ ॥੨॥ ਨਾ ਤਦਿ; ਸੁਰਗੁ ਮਛੁ ਪਇਆਲਾ ॥ ਦੋਜਕੁ ਭਿਸਤੁ ਨਹੀ ਖੈ ਕਾਲਾ ॥ ਨਰਕੁ ਸੁਰਗੁ ਨਹੀ ਜੰਮਣੁ ਮਰਣਾ; ਨਾ ਕੋ ਆਇ. ਨ ਜਾਇਦਾ ॥੩॥ ਬ੍ਰਹਮਾ ਬਿਸਨੁ ਮਹੇਸੁ ਨ ਕੋਈ ॥ ਅਵਰੁ ਨ ਦੀਸੈ; ਏਕੋ ਸੋਈ ॥ ਨਾਰਿ ਪੁਰਖੁ ਨਹੀ. ਜਾਤਿ ਨ ਜਨਮਾ; ਨਾ ਕੋ ਦੁਖੁ ਸੁਖੁ ਪਾਇਦਾ ॥੪॥ ਨਾ ਤਦਿ ਜਤੀ ਸਤੀ ਬਨਵਾਸੀ ॥ ਨਾ ਤਦਿ ਸਿਧ ਸਾਧਿਕ ਸੁਖਵਾਸੀ ॥ ਜੋਗੀ ਜੰਗਮ ਭੇਖੁ. ਨ ਕੋਈ; ਨਾ ਕੋ ਨਾਥੁ ਕਹਾਇਦਾ ॥੫॥ ਜਪ ਤਪ ਸੰਜਮ ਨਾ ਬ੍ਰਤ ਪੂਜਾ ॥ ਨਾ ਕੋ ਆਖਿ ਵਖਾਣੈ ਦੂਜਾ ॥ ਆਪੇ ਆਪਿ ਉਪਾਇ ਵਿਗਸੈ; ਆਪੇ ਕੀਮਤਿ ਪਾਇਦਾ ॥੬॥ ਨਾ ਸੁਚਿ ਸੰਜਮੁ ਤੁਲਸੀ ਮਾਲਾ ॥ ਗੋਪੀ ਕਾਨੁ ਨ ਗਊ ਗੋੁਆਲਾ ॥ ਤੰਤੁ ਮੰਤੁ ਪਾਖੰਡੁ ਨ ਕੋਈ; ਨਾ ਕੋ ਵੰਸੁ ਵਜਾਇਦਾ ॥੭॥ ਕਰਮ ਧਰਮ ਨਹੀ ਮਾਇਆ ਮਾਖੀ ॥ ਜਾਤਿ ਜਨਮੁ ਨਹੀ ਦੀਸੈ ਆਖੀ ॥ ਮਮਤਾ ਜਾਲੁ ਕਾਲੁ ਨਹੀ ਮਾਥੈ; ਨਾ ਕੋ ਕਿਸੈ ਧਿਆਇਦਾ ॥੮॥ ਨਿੰਦੁ ਬਿੰਦੁ ਨਹੀ. ਜੀਉ ਨ ਜਿੰਦੋ ॥ ਨਾ ਤਦਿ ਗੋਰਖੁ; ਨਾ ਮਾਛਿੰਦੋ ॥ ਨਾ ਤਦਿ ਗਿਆਨੁ ਧਿਆਨੁ ਕੁਲ ਓਪਤਿ; ਨਾ ਕੋ ਗਣਤ ਗਣਾਇਦਾ ॥੯॥
Источники и права