couponatlas.

Гуру Грантх Сахиб (гурмукхи): Анг 1037

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰਮੁਖਿ ਹੋਇ ਸੁ ਹੁਕਮੁ ਪਛਾਣੈ; ਮਾਨੈ ਹੁਕਮੁ ਸਮਾਇਦਾ ॥੯॥ ਹੁਕਮੇ ਆਇਆ ਹੁਕਮਿ ਸਮਾਇਆ ॥ ਹੁਕਮੇ ਦੀਸੈ; ਜਗਤੁ ਉਪਾਇਆ ॥ ਹੁਕਮੇ ਸੁਰਗੁ ਮਛੁ ਪਇਆਲਾ; ਹੁਕਮੇ ਕਲਾ ਰਹਾਇਦਾ ॥੧੦॥ ਹੁਕਮੇ ਧਰਤੀ; ਧਉਲ ਸਿਰਿ ਭਾਰੰ ॥ ਹੁਕਮੇ; ਪਉਣ ਪਾਣੀ ਗੈਣਾਰੰ ॥ ਹੁਕਮੇ ਸਿਵ ਸਕਤੀ ਘਰਿ ਵਾਸਾ; ਹੁਕਮੇ ਖੇਲ ਖੇਲਾਇਦਾ ॥੧੧॥ ਹੁਕਮੇ; ਆਡਾਣੇ ਆਗਾਸੀ ॥ ਹੁਕਮੇ; ਜਲ ਥਲ ਤ੍ਰਿਭਵਣ ਵਾਸੀ ॥ ਹੁਕਮੇ ਸਾਸ ਗਿਰਾਸ ਸਦਾ; ਫੁਨਿ ਹੁਕਮੇ ਦੇਖਿ ਦਿਖਾਇਦਾ ॥੧੨॥ ਹੁਕਮਿ ਉਪਾਏ ਦਸ ਅਉਤਾਰਾ ॥ ਦੇਵ ਦਾਨਵ ਅਗਣਤ ਅਪਾਰਾ ॥ ਮਾਨੈ ਹੁਕਮੁ. ਸੁ ਦਰਗਹ ਪੈਝੈ; ਸਾਚਿ ਮਿਲਾਇ ਸਮਾਇਦਾ ॥੧੩॥ ਹੁਕਮੇ; ਜੁਗ ਛਤੀਹ ਗੁਦਾਰੇ ॥ ਹੁਕਮੇ; ਸਿਧ ਸਾਧਿਕ ਵੀਚਾਰੇ ॥ ਆਪਿ ਨਾਥੁ. ਨਥਂ‍ੀ ਸਭ ਜਾ ਕੀ; ਬਖਸੇ. ਮੁਕਤਿ ਕਰਾਇਦਾ ॥੧੪॥ ਕਾਇਆ ਕੋਟੁ ਗੜੈ ਮਹਿ ਰਾਜਾ ॥ ਨੇਬ ਖਵਾਸ; ਭਲਾ ਦਰਵਾਜਾ ॥ ਮਿਥਿਆ ਲੋਭੁ. ਨਾਹੀ ਘਰਿ ਵਾਸਾ; ਲਬਿ ਪਾਪਿ ਪਛੁਤਾਇਦਾ ॥੧੫॥ ਸਤੁ ਸੰਤੋਖੁ; ਨਗਰ ਮਹਿ ਕਾਰੀ ॥ ਜਤੁ ਸਤੁ ਸੰਜਮੁ; ਸਰਣਿ ਮੁਰਾਰੀ ॥ ਨਾਨਕ. ਸਹਜਿ ਮਿਲੈ ਜਗਜੀਵਨੁ; ਗੁਰਸਬਦੀ ਪਤਿ ਪਾਇਦਾ ॥੧੬॥੪॥੧੬॥ ਮਾਰੂ ਮਹਲਾ ੧ ॥ ਸੁੰਨ ਕਲਾ ਅਪਰੰਪਰਿ ਧਾਰੀ ॥ ਆਪਿ ਨਿਰਾਲਮੁ ਅਪਰ ਅਪਾਰੀ ॥ ਆਪੇ ਕੁਦਰਤਿ ਕਰਿ ਕਰਿ ਦੇਖੈ; ਸੁੰਨਹੁ ਸੁੰਨੁ ਉਪਾਇਦਾ ॥੧॥ ਪਉਣੁ ਪਾਣੀ ਸੁੰਨੈ ਤੇ ਸਾਜੇ ॥ ਸ੍ਰਿਸਟਿ ਉਪਾਇ; ਕਾਇਆ ਗੜ ਰਾਜੇ ॥ ਅਗਨਿ ਪਾਣੀ ਜੀਉ ਜੋਤਿ ਤੁਮਾਰੀ; ਸੁੰਨੇ ਕਲਾ ਰਹਾਇਦਾ ॥੨॥ ਸੁੰਨਹੁ; ਬ੍ਰਹਮਾ ਬਿਸਨੁ ਮਹੇਸੁ ਉਪਾਏ ॥ ਸੁੰਨੇ ਵਰਤੇ ਜੁਗ ਸਬਾਏ ॥ ਇਸੁ ਪਦ ਵੀਚਾਰੇ. ਸੋ ਜਨੁ ਪੂਰਾ; ਤਿਸੁ ਮਿਲੀਐ ਭਰਮੁ ਚੁਕਾਇਦਾ ॥੩॥ ਸੁੰਨਹੁ; ਸਪਤ ਸਰੋਵਰ ਥਾਪੇ ॥ ਜਿਨਿ ਸਾਜੇ; ਵੀਚਾਰੇ ਆਪੇ ॥ ਤਿਤੁ ਸਤ ਸਰਿ ਮਨੂਆ ਗੁਰਮੁਖਿ ਨਾਵੈ; ਫਿਰਿ ਬਾਹੁੜਿ ਜੋਨਿ. ਨ ਪਾਇਦਾ ॥੪॥ ਸੁੰਨਹੁ; ਚੰਦੁ ਸੂਰਜੁ ਗੈਣਾਰੇ ॥ ਤਿਸ ਕੀ ਜੋਤਿ ਤ੍ਰਿਭਵਣ ਸਾਰੇ ॥ ਸੁੰਨੇ ਅਲਖ ਅਪਾਰ ਨਿਰਾਲਮੁ; ਸੁੰਨੇ ਤਾੜੀ ਲਾਇਦਾ ॥੫॥ ਸੁੰਨਹੁ ਧਰਤਿ ਅਕਾਸੁ ਉਪਾਏ ॥ ਬਿਨੁ ਥੰਮਾ ਰਾਖੇ; ਸਚੁ ਕਲ ਪਾਏ ॥ ਤ੍ਰਿਭਵਣ ਸਾਜਿ ਮੇਖੁਲੀ ਮਾਇਆ; ਆਪਿ ਉਪਾਇ ਖਪਾਇਦਾ ॥੬॥ ਸੁੰਨਹੁ ਖਾਣੀ ਸੁੰਨਹੁ ਬਾਣੀ ॥ ਸੁੰਨਹੁ ਉਪਜੀ; ਸੁੰਨਿ ਸਮਾਣੀ ॥ ਉਤਭੁਜੁ ਚਲਤੁ ਕੀਆ ਸਿਰਿ ਕਰਤੈ; ਬਿਸਮਾਦੁ ਸਬਦਿ ਦੇਖਾਇਦਾ ॥੭॥ ਸੁੰਨਹੁ; ਰਾਤਿ ਦਿਨਸੁ ਦੁਇ ਕੀਏ ॥ ਓਪਤਿ ਖਪਤਿ; ਸੁਖਾ ਦੁਖ ਦੀਏ ॥ ਸੁਖ ਦੁਖ ਹੀ ਤੇ ਅਮਰੁ ਅਤੀਤਾ; ਗੁਰਮੁਖਿ ਨਿਜ ਘਰੁ ਪਾਇਦਾ ॥੮॥
Источники и права