couponatlas.

Гуру Грантх Сахиб (гурмукхи): Анг 1038

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਾਮ ਵੇਦੁ ਰਿਗੁ; ਜੁਜਰੁ ਅਥਰਬਣੁ ॥ ਬ੍ਰਹਮੇ ਮੁਖਿ; ਮਾਇਆ ਹੈ ਤ੍ਰੈ ਗੁਣ ॥ ਤਾ ਕੀ ਕੀਮਤਿ ਕਹਿ. ਨ ਸਕੈ ਕੋ; ਤਿਉ ਬੋਲੇ ਜਿਉ ਬੋਲਾਇਦਾ ॥੯॥ ਸੁੰਨਹੁ; ਸਪਤ ਪਾਤਾਲ ਉਪਾਏ ॥ ਸੁੰਨਹੁ; ਭਵਣ ਰਖੇ ਲਿਵ ਲਾਏ ॥ ਆਪੇ ਕਾਰਣੁ ਕੀਆ ਅਪਰੰਪਰਿ; ਸਭੁ ਤੇਰੋ ਕੀਆ ਕਮਾਇਦਾ ॥੧੦॥ ਰਜ ਤਮ ਸਤ ਕਲ; ਤੇਰੀ ਛਾਇਆ ॥ ਜਨਮ ਮਰਣ ਹਉਮੈ ਦੁਖੁ ਪਾਇਆ ॥ ਜਿਸ ਨੋ ਕ੍ਰਿਪਾ ਕਰੇ ਹਰਿ ਗੁਰਮੁਖਿ; ਗੁਣਿ ਚਉਥੈ ਮੁਕਤਿ ਕਰਾਇਦਾ ॥੧੧॥ ਸੁੰਨਹੁ ਉਪਜੇ; ਦਸ ਅਵਤਾਰਾ ॥ ਸ੍ਰਿਸਟਿ ਉਪਾਇ. ਕੀਆ ਪਾਸਾਰਾ ॥ ਦੇਵ ਦਾਨਵ ਗਣ ਗੰਧਰਬ ਸਾਜੇ; ਸਭਿ ਲਿਖਿਆ ਕਰਮ ਕਮਾਇਦਾ ॥੧੨॥ ਗੁਰਮੁਖਿ ਸਮਝੈ; ਰੋਗੁ. ਨ ਹੋਈ ॥ ਇਹ ਗੁਰ ਕੀ ਪਉੜੀ; ਜਾਣੈ ਜਨੁ ਕੋਈ ॥ ਜੁਗਹ ਜੁਗੰਤਰਿ ਮੁਕਤਿ ਪਰਾਇਣ; ਸੋ ਮੁਕਤਿ ਭਇਆ ਪਤਿ ਪਾਇਦਾ ॥੧੩॥ ਪੰਚ ਤਤੁ; ਸੁੰਨਹੁ ਪਰਗਾਸਾ ॥ ਦੇਹ ਸੰਜੋਗੀ; ਕਰਮ ਅਭਿਆਸਾ ॥ ਬੁਰਾ ਭਲਾ ਦੁਇ. ਮਸਤਕਿ ਲੀਖੇ; ਪਾਪੁ ਪੁੰਨੁ ਬੀਜਾਇਦਾ ॥੧੪॥ ਊਤਮ ਸਤਿਗੁਰ ਪੁਰਖ ਨਿਰਾਲੇ ॥ ਸਬਦਿ ਰਤੇ; ਹਰਿ ਰਸਿ ਮਤਵਾਲੇ ॥ ਰਿਧਿ ਬੁਧਿ ਸਿਧਿ ਗਿਆਨੁ, ਗੁਰੂ ਤੇ ਪਾਈਐ; ਪੂਰੈ ਭਾਗਿ ਮਿਲਾਇਦਾ ॥੧੫॥ ਇਸੁ ਮਨ ਮਾਇਆ ਕਉ; ਨੇਹੁ ਘਨੇਰਾ ॥ ਕੋਈ ਬੂਝਹੁ ਗਿਆਨੀ; ਕਰਹੁ ਨਿਬੇਰਾ ॥ ਆਸਾ ਮਨਸਾ ਹਉਮੈ ਸਹਸਾ; ਨਰੁ ਲੋਭੀ ਕੂੜੁ ਕਮਾਇਦਾ ॥੧੬॥ ਸਤਿਗੁਰ ਤੇ ਪਾਏ ਵੀਚਾਰਾ ॥ ਸੁੰਨ ਸਮਾਧਿ; ਸਚੇ ਘਰ ਬਾਰਾ ॥ ਨਾਨਕ. ਨਿਰਮਲ ਨਾਦੁ ਸਬਦ ਧੁਨਿ; ਸਚੁ ਰਾਮੈ ਨਾਮਿ ਸਮਾਇਦਾ ॥੧੭॥੫॥੧੭॥ ਮਾਰੂ ਮਹਲਾ ੧ ॥ ਜਹ ਦੇਖਾ; ਤਹ ਦੀਨ ਦਇਆਲਾ ॥ ਆਇ ਨ ਜਾਈ; ਪ੍ਰਭੁ ਕਿਰਪਾਲਾ ॥ ਜੀਆ ਅੰਦਰਿ ਜੁਗਤਿ ਸਮਾਈ; ਰਹਿਓ ਨਿਰਾਲਮੁ ਰਾਇਆ ॥੧॥ ਜਗੁ ਤਿਸ ਕੀ ਛਾਇਆ; ਜਿਸੁ ਬਾਪੁ ਨ ਮਾਇਆ ॥ ਨਾ ਤਿਸੁ ਭੈਣ, ਨ ਭਰਾਉ ਕਮਾਇਆ ॥ ਨਾ ਤਿਸੁ ਓਪਤਿ ਖਪਤਿ ਕੁਲ ਜਾਤੀ; ਓਹੁ ਅਜਰਾਵਰੁ ਮਨਿ ਭਾਇਆ ॥੨॥ ਤੂ ਅਕਾਲ ਪੁਰਖੁ; ਨਾਹੀ ਸਿਰਿ ਕਾਲਾ ॥ ਤੂ ਪੁਰਖੁ ਅਲੇਖ, ਅਗੰਮ ਨਿਰਾਲਾ ॥ ਸਤ ਸੰਤੋਖਿ ਸਬਦਿ ਅਤਿ ਸੀਤਲੁ; ਸਹਜ ਭਾਇ ਲਿਵ ਲਾਇਆ ॥੩॥ ਤ੍ਰੈ ਵਰਤਾਇ; ਚਉਥੈ ਘਰਿ ਵਾਸਾ ॥ ਕਾਲ ਬਿਕਾਲ; ਕੀਏ ਇਕ ਗ੍ਰਾਸਾ ॥ ਨਿਰਮਲ ਜੋਤਿ ਸਰਬ ਜਗਜੀਵਨੁ; ਗੁਰਿ. ਅਨਹਦ ਸਬਦਿ ਦਿਖਾਇਆ ॥੪॥ ਊਤਮ ਜਨ ਸੰਤ ਭਲੇ; ਹਰਿ ਪਿਆਰੇ ॥ ਹਰਿ ਰਸ ਮਾਤੇ; ਪਾਰਿ ਉਤਾਰੇ ॥ ਨਾਨਕ ਰੇਣ ਸੰਤ ਜਨ ਸੰਗਤਿ; ਹਰਿ ਗੁਰ ਪਰਸਾਦੀ ਪਾਇਆ ॥੫॥ ਤੂ ਅੰਤਰਜਾਮੀ ਜੀਅ ਸਭਿ ਤੇਰੇ ॥
Источники и права