couponatlas.

Гуру Грантх Сахиб (гурмукхи): Анг 104

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਾਧਸੰਗਿ; ਜਨਮੁ ਮਰਣੁ ਮਿਟਾਵੈ ॥ ਆਸ ਮਨੋਰਥੁ ਪੂਰਨੁ ਹੋਵੈ; ਭੇਟਤ ਗੁਰ ਦਰਸਾਇਆ ਜੀਉ ॥੨॥ ਅਗਮ ਅਗੋਚਰ; ਕਿਛੁ ਮਿਤਿ ਨਹੀ ਜਾਨੀ ॥ ਸਾਧਿਕ ਸਿਧ; ਧਿਆਵਹਿ ਗਿਆਨੀ ॥ ਖੁਦੀ ਮਿਟੀ. ਚੂਕਾ ਭੋਲਾਵਾ; ਗੁਰਿ. ਮਨ ਹੀ ਮਹਿ ਪ੍ਰਗਟਾਇਆ ਜੀਉ ॥੩॥ ਅਨਦ ਮੰਗਲ; ਕਲਿਆਣ ਨਿਧਾਨਾ ॥ ਸੂਖ ਸਹਜ; ਹਰਿ ਨਾਮੁ ਵਖਾਨਾ ॥ ਹੋਇ ਕ੍ਰਿਪਾਲੁ ਸੁਆਮੀ ਅਪਨਾ; ਨਾਉ ਨਾਨਕ. ਘਰ ਮਹਿ ਆਇਆ ਜੀਉ ॥੪॥੨੫॥੩੨॥ ਮਾਝ ਮਹਲਾ ੫ ॥ ਸੁਣਿ ਸੁਣਿ ਜੀਵਾ; ਸੋਇ ਤੁਮਾਰੀ ॥ ਤੂੰ ਪ੍ਰੀਤਮੁ ਠਾਕੁਰੁ ਅਤਿ ਭਾਰੀ ॥ ਤੁਮਰੇ ਕਰਤਬ ਤੁਮ ਹੀ ਜਾਣਹੁ; ਤੁਮਰੀ ਓਟ ਗੋੁਪਾਲਾ ਜੀਉ ॥੧॥ ਗੁਣ ਗਾਵਤ; ਮਨੁ ਹਰਿਆ ਹੋਵੈ ॥ ਕਥਾ ਸੁਣਤ; ਮਲੁ ਸਗਲੀ ਖੋਵੈ ॥ ਭੇਟਤ ਸੰਗਿ ਸਾਧ ਸੰਤਨ ਕੈ; ਸਦਾ ਜਪਉ ਦਇਆਲਾ ਜੀਉ ॥੨॥ ਪ੍ਰਭੁ ਅਪੁਨਾ; ਸਾਸਿ ਸਾਸਿ ਸਮਾਰਉ ॥ ਇਹ ਮਤਿ; ਗੁਰ ਪ੍ਰਸਾਦਿ ਮਨਿ ਧਾਰਉ ॥ ਤੁਮਰੀ ਕ੍ਰਿਪਾ ਤੇ ਹੋਇ ਪ੍ਰਗਾਸਾ; ਸਰਬ ਮਇਆ ਪ੍ਰਤਿਪਾਲਾ ਜੀਉ ॥੩॥ ਸਤਿ ਸਤਿ; ਸਤਿ ਪ੍ਰਭੁ ਸੋਈ ॥ ਸਦਾ ਸਦਾ ਸਦ; ਆਪੇ ਹੋਈ ॥ ਚਲਿਤ ਤੁਮਾਰੇ ਪ੍ਰਗਟ ਪਿਆਰੇ; ਦੇਖਿ ਨਾਨਕ. ਭਏ ਨਿਹਾਲਾ ਜੀਉ ॥੪॥੨੬॥੩੩॥ ਮਾਝ ਮਹਲਾ ੫ ॥ ਹੁਕਮੀ; ਵਰਸਣ ਲਾਗੇ ਮੇਹਾ ॥ ਸਾਜਨ ਸੰਤ ਮਿਲਿ; ਨਾਮੁ ਜਪੇਹਾ ॥ ਸੀਤਲ ਸਾਂਤਿ ਸਹਜ ਸੁਖੁ ਪਾਇਆ; ਠਾਢਿ ਪਾਈ ਪ੍ਰਭਿ ਆਪੇ ਜੀਉ ॥੧॥ ਸਭੁ ਕਿਛੁ; ਬਹੁਤੋ ਬਹੁਤੁ ਉਪਾਇਆ ॥ ਕਰਿ ਕਿਰਪਾ ਪ੍ਰਭਿ; ਸਗਲ ਰਜਾਇਆ ॥ ਦਾਤਿ ਕਰਹੁ ਮੇਰੇ ਦਾਤਾਰਾ; ਜੀਅ ਜੰਤ ਸਭਿ ਧ੍ਰਾਪੇ ਜੀਉ ॥੨॥ ਸਚਾ ਸਾਹਿਬੁ; ਸਚੀ ਨਾਈ ॥ ਗੁਰ ਪਰਸਾਦਿ; ਤਿਸੁ ਸਦਾ ਧਿਆਈ ॥ ਜਨਮ ਮਰਣ ਭੈ ਕਾਟੇ ਮੋਹਾ; ਬਿਨਸੇ ਸੋਗ ਸੰਤਾਪੇ ਜੀਉ ॥੩॥ ਸਾਸਿ ਸਾਸਿ; ਨਾਨਕੁ ਸਾਲਾਹੇ ॥ ਸਿਮਰਤ ਨਾਮੁ; ਕਾਟੇ ਸਭਿ ਫਾਹੇ ॥ ਪੂਰਨ ਆਸ ਕਰੀ ਖਿਨ ਭੀਤਰਿ; ਹਰਿ ਹਰਿ. ਹਰਿ ਗੁਣ ਜਾਪੇ ਜੀਉ ॥੪॥੨੭॥੩੪॥ ਮਾਝ ਮਹਲਾ ੫ ॥ ਆਉ ਸਾਜਨ ਸੰਤ ਮੀਤ ਪਿਆਰੇ ॥ ਮਿਲਿ ਗਾਵਹ; ਗੁਣ ਅਗਮ ਅਪਾਰੇ ॥ ਗਾਵਤ ਸੁਣਤ ਸਭੇ ਹੀ ਮੁਕਤੇ; ਸੋ ਧਿਆਈਐ ਜਿਨਿ ਹਮ ਕੀਏ ਜੀਉ ॥੧॥ ਜਨਮ ਜਨਮ ਕੇ; ਕਿਲਬਿਖ ਜਾਵਹਿ ॥ ਮਨਿ ਚਿੰਦੇ; ਸੇਈ ਫਲ ਪਾਵਹਿ ॥ ਸਿਮਰਿ ਸਾਹਿਬੁ ਸੋ ਸਚੁ ਸੁਆਮੀ; ਰਿਜਕੁ. ਸਭਸੁ ਕਉ ਦੀਏ ਜੀਉ ॥੨॥ ਨਾਮੁ ਜਪਤ; ਸਰਬ ਸੁਖੁ ਪਾਈਐ ॥ ਸਭੁ ਭਉ ਬਿਨਸੈ; ਹਰਿ ਹਰਿ ਧਿਆਈਐ ॥ ਜਿਨਿ ਸੇਵਿਆ ਸੋ ਪਾਰਗਿਰਾਮੀ; ਕਾਰਜ ਸਗਲੇ ਥੀਏ ਜੀਉ ॥੩॥ ਆਇ ਪਇਆ ਤੇਰੀ ਸਰਣਾਈ ॥ ਜਿਉ ਭਾਵੈ; ਤਿਉ ਲੈਹਿ ਮਿਲਾਈ ॥
Источники и права