couponatlas.

Гуру Грантх Сахиб (гурмукхи): Анг 1041

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਚ ਬਿਨੁ; ਭਵਜਲੁ. ਜਾਇ. ਨ ਤਰਿਆ ॥ ਏਹੁ ਸਮੁੰਦੁ ਅਥਾਹੁ; ਮਹਾ ਬਿਖੁ ਭਰਿਆ ॥ ਰਹੈ ਅਤੀਤੁ. ਗੁਰਮਤਿ ਲੇ ਊਪਰਿ; ਹਰਿ ਨਿਰਭਉ ਕੈ ਘਰਿ ਪਾਇਆ ॥੬॥ ਝੂਠੀ; ਜਗ ਹਿਤ ਕੀ ਚਤੁਰਾਈ ॥ ਬਿਲਮ. ਨ ਲਾਗੈ; ਆਵੈ ਜਾਈ ॥ ਨਾਮੁ ਵਿਸਾਰਿ, ਚਲਹਿ ਅਭਿਮਾਨੀ; ਉਪਜੈ ਬਿਨਸਿ ਖਪਾਇਆ ॥੭॥ ਉਪਜਹਿ ਬਿਨਸਹਿ; ਬੰਧਨ ਬੰਧੇ ॥ ਹਉਮੈ ਮਾਇਆ ਕੇ ਗਲਿ ਫੰਧੇ ॥ ਜਿਸੁ ਰਾਮ ਨਾਮੁ ਨਾਹੀ ਮਤਿ ਗੁਰਮਤਿ; ਸੋ ਜਮ ਪੁਰਿ ਬੰਧਿ ਚਲਾਇਆ ॥੮॥ ਗੁਰ ਬਿਨੁ; ਮੋਖ ਮੁਕਤਿ. ਕਿਉ ਪਾਈਐ ॥ ਬਿਨੁ ਗੁਰ; ਰਾਮ ਨਾਮੁ. ਕਿਉ ਧਿਆਈਐ ॥ ਗੁਰਮਤਿ ਲੇਹੁ. ਤਰਹੁ ਭਵ ਦੁਤਰੁ; ਮੁਕਤਿ ਭਏ ਸੁਖੁ ਪਾਇਆ ॥੯॥ ਗੁਰਮਤਿ; ਕ੍ਰਿਸਨਿ ਗੋਵਰਧਨ ਧਾਰੇ ॥ ਗੁਰਮਤਿ; ਸਾਇਰਿ ਪਾਹਣ ਤਾਰੇ ॥ ਗੁਰਮਤਿ ਲੇਹੁ. ਪਰਮ ਪਦੁ ਪਾਈਐ; ਨਾਨਕ ਗੁਰਿ. ਭਰਮੁ ਚੁਕਾਇਆ ॥੧੦॥ ਗੁਰਮਤਿ ਲੇਹੁ; ਤਰਹੁ ਸਚੁ ਤਾਰੀ ॥ ਆਤਮ ਚੀਨਹੁ ਰਿਦੈ ਮੁਰਾਰੀ ॥ ਜਮ ਕੇ ਫਾਹੇ. ਕਾਟਹਿ ਹਰਿ ਜਪਿ; ਅਕੁਲ ਨਿਰੰਜਨੁ ਪਾਇਆ ॥੧੧॥ ਗੁਰਮਤਿ; ਪੰਚ ਸਖੇ ਗੁਰ ਭਾਈ ॥ ਗੁਰਮਤਿ; ਅਗਨਿ ਨਿਵਾਰਿ. ਸਮਾਈ ॥ ਮਨਿ ਮੁਖਿ ਨਾਮੁ ਜਪਹੁ ਜਗਜੀਵਨ; ਰਿਦ ਅੰਤਰਿ ਅਲਖੁ ਲਖਾਇਆ ॥੧੨॥ ਗੁਰਮੁਖਿ ਬੂਝੈ; ਸਬਦਿ ਪਤੀਜੈ ॥ ਉਸਤਤਿ ਨਿੰਦਾ; ਕਿਸ ਕੀ ਕੀਜੈ ॥ ਚੀਨਹੁ ਆਪੁ. ਜਪਹੁ ਜਗਦੀਸਰੁ; ਹਰਿ ਜਗੰਨਾਥੁ ਮਨਿ ਭਾਇਆ ॥੧੩॥ ਜੋ ਬ੍ਰਹਮੰਡਿ. ਖੰਡਿ ਸੋ ਜਾਣਹੁ ॥ ਗੁਰਮੁਖਿ ਬੂਝਹੁ; ਸਬਦਿ ਪਛਾਣਹੁ ॥ ਘਟਿ ਘਟਿ ਭੋਗੇ ਭੋਗਣਹਾਰਾ; ਰਹੈ ਅਤੀਤੁ ਸਬਾਇਆ ॥੧੪॥ ਗੁਰਮਤਿ ਬੋਲਹੁ; ਹਰਿ ਜਸੁ ਸੂਚਾ ॥ ਗੁਰਮਤਿ ਆਖੀ ਦੇਖਹੁ ਊਚਾ ॥ ਸ੍ਰਵਣੀ ਨਾਮੁ ਸੁਣੈ ਹਰਿ ਬਾਣੀ; ਨਾਨਕ. ਹਰਿ ਰੰਗਿ ਰੰਗਾਇਆ ॥੧੫॥੩॥੨੦॥ ਮਾਰੂ ਮਹਲਾ ੧ ॥ ਕਾਮੁ ਕ੍ਰੋਧੁ ਪਰਹਰੁ ਪਰ ਨਿੰਦਾ ॥ ਲਬੁ ਲੋਭੁ ਤਜਿ; ਹੋਹੁ ਨਿਚਿੰਦਾ ॥ ਭ੍ਰਮ ਕਾ ਸੰਗਲੁ ਤੋੜਿ. ਨਿਰਾਲਾ; ਹਰਿ ਅੰਤਰਿ ਹਰਿ ਰਸੁ ਪਾਇਆ ॥੧॥ ਨਿਸਿ ਦਾਮਨਿ ਜਿਉ ਚਮਕਿ; ਚੰਦਾਇਣੁ ਦੇਖੈ ॥ ਅਹਿਨਿਸਿ; ਜੋਤਿ ਨਿਰੰਤਰਿ ਪੇਖੈ ॥ ਆਨੰਦ ਰੂਪੁ ਅਨੂਪੁ ਸਰੂਪਾ; ਗੁਰਿ ਪੂਰੈ ਦੇਖਾਇਆ ॥੨॥ ਸਤਿਗੁਰ ਮਿਲਹੁ; ਆਪੇ ਪ੍ਰਭੁ ਤਾਰੇ ॥ ਸਸਿ ਘਰਿ ਸੂਰੁ ਦੀਪਕੁ ਗੈਣਾਰੇ ॥ ਦੇਖਿ ਅਦਿਸਟੁ ਰਹਹੁ ਲਿਵ ਲਾਗੀ; ਸਭੁ ਤ੍ਰਿਭਵਣਿ ਬ੍ਰਹਮੁ ਸਬਾਇਆ ॥੩॥ ਅੰਮ੍ਰਿਤ ਰਸੁ ਪਾਏ; ਤ੍ਰਿਸਨਾ ਭਉ ਜਾਏ ॥ ਅਨਭਉ ਪਦੁ ਪਾਵੈ; ਆਪੁ ਗਵਾਏ ॥ ਊਚੀ ਪਦਵੀ ਊਚੋ ਊਚਾ; ਨਿਰਮਲ ਸਬਦੁ ਕਮਾਇਆ ॥੪॥ ਅਦ੍ਰਿਸਟ ਅਗੋਚਰੁ; ਨਾਮੁ ਅਪਾਰਾ ॥
Источники и права