couponatlas.

Гуру Грантх Сахиб (гурмукхи): Анг 1044

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਪੇ ਮੇਲੇ. ਦੇ ਵਡਿਆਈ ॥ ਗੁਰ ਪਰਸਾਦੀ; ਕੀਮਤਿ ਪਾਈ ॥ ਮਨਮੁਖਿ ਬਹੁਤੁ ਫਿਰੈ ਬਿਲਲਾਦੀ; ਦੂਜੈ ਭਾਇ ਖੁਆਈ ਹੇ ॥੩॥ ਹਉਮੈ ਮਾਇਆ ਵਿਚੇ ਪਾਈ ॥ ਮਨਮੁਖ ਭੂਲੇ; ਪਤਿ ਗਵਾਈ ॥ ਗੁਰਮੁਖਿ ਹੋਵੈ. ਸੋ ਨਾਇ ਰਾਚੈ; ਸਾਚੈ ਰਹਿਆ ਸਮਾਈ ਹੇ ॥੪॥ ਗੁਰ ਤੇ; ਗਿਆਨੁ ਨਾਮ ਰਤਨੁ ਪਾਇਆ ॥ ਮਨਸਾ ਮਾਰਿ; ਮਨ ਮਾਹਿ ਸਮਾਇਆ ॥ ਆਪੇ ਖੇਲ ਕਰੇ ਸਭਿ ਕਰਤਾ; ਆਪੇ ਦੇਇ ਬੁਝਾਈ ਹੇ ॥੫॥ ਸਤਿਗੁਰੁ ਸੇਵੇ; ਆਪੁ ਗਵਾਏ ॥ ਮਿਲਿ ਪ੍ਰੀਤਮ ਸਬਦਿ ਸੁਖੁ ਪਾਏ ॥ ਅੰਤਰਿ ਪਿਆਰੁ. ਭਗਤੀ ਰਾਤਾ; ਸਹਜਿ ਮਤੇ ਬਣਿ ਆਈ ਹੇ ॥੬॥ ਦੂਖ ਨਿਵਾਰਣੁ; ਗੁਰ ਤੇ ਜਾਤਾ ॥ ਆਪਿ ਮਿਲਿਆ ਜਗਜੀਵਨੁ ਦਾਤਾ ॥ ਜਿਸ ਨੋ ਲਾਏ ਸੋਈ ਬੂਝੈ; ਭਉ ਭਰਮੁ ਸਰੀਰਹੁ ਜਾਈ ਹੇ ॥੭॥ ਆਪੇ ਗੁਰਮੁਖਿ ਆਪੇ ਦੇਵੈ ॥ ਸਚੈ ਸਬਦਿ; ਸਤਿਗੁਰੁ ਸੇਵੈ ॥ ਜਰਾ ਜਮੁ ਤਿਸੁ ਜੋਹਿ. ਨ ਸਾਕੈ; ਸਾਚੇ ਸਿਉ ਬਣਿ ਆਈ ਹੇ ॥੮॥ ਤ੍ਰਿਸਨਾ ਅਗਨਿ; ਜਲੈ ਸੰਸਾਰਾ ॥ ਜਲਿ ਜਲਿ ਖਪੈ; ਬਹੁਤੁ ਵਿਕਾਰਾ ॥ ਮਨਮੁਖੁ ਠਉਰ. ਨ ਪਾਏ ਕਬਹੂ; ਸਤਿਗੁਰ ਬੂਝ ਬੁਝਾਈ ਹੇ ॥੯॥ ਸਤਿਗੁਰੁ ਸੇਵਨਿ. ਸੇ ਵਡਭਾਗੀ ॥ ਸਾਚੈ ਨਾਮਿ; ਸਦਾ ਲਿਵ ਲਾਗੀ ॥ ਅੰਤਰਿ ਨਾਮੁ ਰਵਿਆ ਨਿਹਕੇਵਲੁ; ਤ੍ਰਿਸਨਾ ਸਬਦਿ ਬੁਝਾਈ ਹੇ ॥੧੦॥ ਸਚਾ ਸਬਦੁ. ਸਚੀ ਹੈ ਬਾਣੀ ॥ ਗੁਰਮੁਖਿ ਵਿਰਲੈ ਕਿਨੈ ਪਛਾਣੀ ॥ ਸਚੈ ਸਬਦਿ ਰਤੇ ਬੈਰਾਗੀ; ਆਵਣੁ ਜਾਣੁ ਰਹਾਈ ਹੇ ॥੧੧॥ ਸਬਦੁ ਬੁਝੈ; ਸੋ ਮੈਲੁ ਚੁਕਾਏ ॥ ਨਿਰਮਲ ਨਾਮੁ ਵਸੈ ਮਨਿ ਆਏ ॥ ਸਤਿਗੁਰੁ ਅਪਣਾ ਸਦ ਹੀ ਸੇਵਹਿ; ਹਉਮੈ ਵਿਚਹੁ ਜਾਈ ਹੇ ॥੧੨॥ ਗੁਰ ਤੇ ਬੂਝੈ; ਤਾ ਦਰੁ ਸੂਝੈ ॥ ਨਾਮ ਵਿਹੂਣਾ; ਕਥਿ ਕਥਿ ਲੂਝੈ ॥ ਸਤਿਗੁਰ ਸੇਵੇ ਕੀ ਵਡਿਆਈ; ਤ੍ਰਿਸਨਾ ਭੂਖ ਗਵਾਈ ਹੇ ॥੧੩॥ ਆਪੇ ਆਪਿ ਮਿਲੈ; ਤਾ ਬੂਝੈ ॥ ਗਿਆਨ ਵਿਹੂਣਾ; ਕਿਛੂ. ਨ ਸੂਝੈ ॥ ਗੁਰ ਕੀ ਦਾਤਿ. ਸਦਾ ਮਨ ਅੰਤਰਿ; ਬਾਣੀ ਸਬਦਿ ਵਜਾਈ ਹੇ ॥੧੪॥ ਜੋ ਧੁਰਿ ਲਿਖਿਆ; ਸੁ ਕਰਮ ਕਮਾਇਆ ॥ ਕੋਇ. ਨ ਮੇਟੈ; ਧੁਰਿ ਫੁਰਮਾਇਆ ॥ ਸਤਸੰਗਤਿ ਮਹਿ ਤਿਨ ਹੀ ਵਾਸਾ; ਜਿਨ ਕਉ. ਧੁਰਿ ਲਿਖਿ ਪਾਈ ਹੇ ॥੧੫॥ ਅਪਣੀ ਨਦਰਿ ਕਰੇ; ਸੋ ਪਾਏ ॥ ਸਚੈ ਸਬਦਿ; ਤਾੜੀ ਚਿਤੁ ਲਾਏ ॥ ਨਾਨਕ ਦਾਸੁ ਕਹੈ ਬੇਨੰਤੀ; ਭੀਖਿਆ ਨਾਮੁ ਦਰਿ ਪਾਈ ਹੇ ॥੧੬॥੧॥ ਮਾਰੂ ਮਹਲਾ ੩ ॥ ਏਕੋ ਏਕੁ ਵਰਤੈ ਸਭੁ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਏਕੋ ਰਵਿ ਰਹਿਆ, ਸਭ ਅੰਤਰਿ; ਤਿਸੁ ਬਿਨੁ ਅਵਰੁ. ਨ ਕੋਈ ਹੇ ॥੧॥ ਲਖ ਚਉਰਾਸੀਹ ਜੀਅ ਉਪਾਏ ॥
Источники и права