couponatlas.

Гуру Грантх Сахиб (гурмукхи): Анг 1046

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਏਕੋ ਅਮਰੁ. ਏਕਾ ਪਤਿਸਾਹੀ; ਜੁਗੁ ਜੁਗੁ ਸਿਰਿ ਕਾਰ ਬਣਾਈ ਹੇ ॥੧॥ ਸੋ ਜਨੁ ਨਿਰਮਲੁ; ਜਿਨਿ ਆਪੁ ਪਛਾਤਾ ॥ ਆਪੇ ਆਇ ਮਿਲਿਆ ਸੁਖਦਾਤਾ ॥ ਰਸਨਾ ਸਬਦਿ ਰਤੀ ਗੁਣ ਗਾਵੈ; ਦਰਿ ਸਾਚੈ ਪਤਿ ਪਾਈ ਹੇ ॥੨॥ ਗੁਰਮੁਖਿ; ਨਾਮਿ ਮਿਲੈ ਵਡਿਆਈ ॥ ਮਨਮੁਖਿ ਨਿੰਦਕਿ ਪਤਿ ਗਵਾਈ ॥ ਨਾਮਿ ਰਤੇ ਪਰਮ ਹੰਸ ਬੈਰਾਗੀ; ਨਿਜ ਘਰਿ ਤਾੜੀ ਲਾਈ ਹੇ ॥੩॥ ਸਬਦਿ ਮਰੈ; ਸੋਈ ਜਨੁ ਪੂਰਾ ॥ ਸਤਿਗੁਰੁ ਆਖਿ ਸੁਣਾਏ ਸੂਰਾ ॥ ਕਾਇਆ ਅੰਦਰਿ ਅੰਮ੍ਰਿਤ ਸਰੁ ਸਾਚਾ; ਮਨੁ ਪੀਵੈ ਭਾਇ ਸੁਭਾਈ ਹੇ ॥੪॥ ਪੜਿ ਪੰਡਿਤੁ; ਅਵਰਾ ਸਮਝਾਏ ॥ ਘਰ ਜਲਤੇ ਕੀ; ਖਬਰਿ. ਨ ਪਾਏ ॥ ਬਿਨੁ ਸਤਿਗੁਰ ਸੇਵੇ. ਨਾਮੁ, ਨ ਪਾਈਐ; ਪੜਿ ਥਾਕੇ ਸਾਂਤਿ. ਨ ਆਈ ਹੇ ॥੫॥ ਇਕਿ ਭਸਮ ਲਗਾਇ; ਫਿਰਹਿ ਭੇਖਧਾਰੀ ॥ ਬਿਨੁ ਸਬਦੈ; ਹਉਮੈ ਕਿਨਿ ਮਾਰੀ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ; ਭਰਮਿ ਭੇਖਿ ਭਰਮਾਈ ਹੇ ॥੬॥ ਇਕਿ ਗ੍ਰਿਹ ਕੁਟੰਬ ਮਹਿ; ਸਦਾ ਉਦਾਸੀ ॥ ਸਬਦਿ ਮੁਏ; ਹਰਿ ਨਾਮਿ ਨਿਵਾਸੀ ॥ ਅਨਦਿਨੁ ਸਦਾ ਰਹਹਿ ਰੰਗਿ ਰਾਤੇ; ਭੈ ਭਾਇ ਭਗਤਿ ਚਿਤੁ ਲਾਈ ਹੇ ॥੭॥ ਮਨਮੁਖੁ; ਨਿੰਦਾ ਕਰਿ ਕਰਿ ਵਿਗੁਤਾ ॥ ਅੰਤਰਿ ਲੋਭੁ ਭਉਕੈ ਜਿਸੁ ਕੁਤਾ ॥ ਜਮਕਾਲੁ ਤਿਸੁ ਕਦੇ. ਨ ਛੋਡੈ; ਅੰਤਿ ਗਇਆ ਪਛੁਤਾਈ ਹੇ ॥੮॥ ਸਚੈ ਸਬਦਿ; ਸਚੀ ਪਤਿ ਹੋਈ ॥ ਬਿਨੁ ਨਾਵੈ ਮੁਕਤਿ; ਨ ਪਾਵੈ ਕੋਈ ॥ ਬਿਨੁ ਸਤਿਗੁਰ. ਕੋ ਨਾਉ, ਨ ਪਾਏ; ਪ੍ਰਭਿ ਐਸੀ ਬਣਤ ਬਣਾਈ ਹੇ ॥੯॥ ਇਕਿ ਸਿਧ ਸਾਧਿਕ ਬਹੁਤੁ ਵੀਚਾਰੀ ॥ ਇਕਿ ਅਹਿਨਿਸਿ ਨਾਮਿ ਰਤੇ ਨਿਰੰਕਾਰੀ ॥ ਜਿਸ ਨੋ ਆਪਿ ਮਿਲਾਏ ਸੋ ਬੂਝੈ; ਭਗਤਿ ਭਾਇ ਭਉ ਜਾਈ ਹੇ ॥੧੦॥ ਇਸਨਾਨੁ ਦਾਨੁ ਕਰਹਿ; ਨਹੀ ਬੂਝਹਿ ॥ ਇਕਿ ਮਨੂਆ ਮਾਰਿ; ਮਨੈ ਸਿਉ ਲੂਝਹਿ ॥ ਸਾਚੈ ਸਬਦਿ ਰਤੇ ਇਕ ਰੰਗੀ; ਸਾਚੈ ਸਬਦਿ ਮਿਲਾਈ ਹੇ ॥੧੧॥ ਆਪੇ ਸਿਰਜੇ. ਦੇ ਵਡਿਆਈ ॥ ਆਪੇ ਭਾਣੈ; ਦੇਇ ਮਿਲਾਈ ॥ ਆਪੇ ਨਦਰਿ ਕਰੇ ਮਨਿ ਵਸਿਆ; ਮੇਰੈ ਪ੍ਰਭਿ ਇਉ ਫੁਰਮਾਈ ਹੇ ॥੧੨॥ ਸਤਿਗੁਰੁ ਸੇਵਹਿ; ਸੇ ਜਨ ਸਾਚੇ ॥ ਮਨਮੁਖ; ਸੇਵਿ. ਨ ਜਾਣਨਿ ਕਾਚੇ ॥ ਆਪੇ ਕਰਤਾ ਕਰਿ ਕਰਿ ਵੇਖੈ; ਜਿਉ ਭਾਵੈ ਤਿਉ ਲਾਈ ਹੇ ॥੧੩॥ ਜੁਗਿ ਜੁਗਿ ਸਾਚਾ. ਏਕੋ ਦਾਤਾ ॥ ਪੂਰੈ ਭਾਗਿ; ਗੁਰਸਬਦੁ ਪਛਾਤਾ ॥ ਸਬਦਿ ਮਿਲੇ. ਸੇ ਵਿਛੁੜੇ ਨਾਹੀ; ਨਦਰੀ ਸਹਜਿ ਮਿਲਾਈ ਹੇ ॥੧੪॥ ਹਉਮੈ ਮਾਇਆ; ਮੈਲੁ ਕਮਾਇਆ ॥ ਮਰਿ ਮਰਿ ਜੰਮਹਿ; ਦੂਜਾ ਭਾਇਆ ॥ ਬਿਨੁ ਸਤਿਗੁਰ ਸੇਵੇ ਮੁਕਤਿ. ਨ ਹੋਈ; ਮਨਿ ਦੇਖਹੁ ਲਿਵ ਲਾਈ ਹੇ ॥੧੫॥
Источники и права