couponatlas.

Гуру Грантх Сахиб (гурмукхи): Анг 1047

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੋ ਤਿਸੁ ਭਾਵੈ. ਸੋਈ ਕਰਸੀ ॥ ਆਪਹੁ ਹੋਆ ਨਾ ਕਿਛੁ ਹੋਸੀ ॥ ਨਾਨਕ. ਨਾਮੁ ਮਿਲੈ ਵਡਿਆਈ; ਦਰਿ ਸਾਚੈ ਪਤਿ ਪਾਈ ਹੇ ॥੧੬॥੩॥ ਮਾਰੂ ਮਹਲਾ ੩ ॥ ਜੋ ਆਇਆ; ਸੋ ਸਭੁ ਕੋ ਜਾਸੀ ॥ ਦੂਜੈ ਭਾਇ; ਬਾਧਾ ਜਮ ਫਾਸੀ ॥ ਸਤਿਗੁਰਿ ਰਾਖੇ. ਸੇ ਜਨ ਉਬਰੇ; ਸਾਚੇ ਸਾਚਿ ਸਮਾਈ ਹੇ ॥੧॥ ਆਪੇ ਕਰਤਾ; ਕਰਿ ਕਰਿ ਵੇਖੈ ॥ ਜਿਸ ਨੋ ਨਦਰਿ ਕਰੇ; ਸੋਈ ਜਨੁ ਲੇਖੈ ॥ ਗੁਰਮੁਖਿ ਗਿਆਨੁ. ਤਿਸੁ ਸਭੁ ਕਿਛੁ ਸੂਝੈ; ਅਗਿਆਨੀ ਅੰਧੁ ਕਮਾਈ ਹੇ ॥੨॥ ਮਨਮੁਖ ਸਹਸਾ; ਬੂਝ. ਨ ਪਾਈ ॥ ਮਰਿ ਮਰਿ ਜੰਮੈ; ਜਨਮੁ ਗਵਾਈ ॥ ਗੁਰਮੁਖਿ ਨਾਮਿ ਰਤੇ ਸੁਖੁ ਪਾਇਆ; ਸਹਜੇ ਸਾਚਿ ਸਮਾਈ ਹੇ ॥੩॥ ਧੰਧੈ ਧਾਵਤ; ਮਨੁ ਭਇਆ ਮਨੂਰਾ ॥ ਫਿਰਿ ਹੋਵੈ ਕੰਚਨੁ; ਭੇਟੈ ਗੁਰੁ ਪੂਰਾ ॥ ਆਪੇ ਬਖਸਿ ਲਏ ਸੁਖੁ ਪਾਏ; ਪੂਰੈ ਸਬਦਿ ਮਿਲਾਈ ਹੇ ॥੪॥ ਦੁਰਮਤਿ ਝੂਠੀ; ਬੁਰੀ ਬੁਰਿਆਰਿ ॥ ਅਉਗਣਿਆਰੀ ਅਉਗਣਿਆਰਿ ॥ ਕਚੀ ਮਤਿ. ਫੀਕਾ ਮੁਖਿ ਬੋਲੈ; ਦੁਰਮਤਿ. ਨਾਮੁ, ਨ ਪਾਈ ਹੇ ॥੫॥ ਅਉਗਣਿਆਰੀ; ਕੰਤ. ਨ ਭਾਵੈ ॥ ਮਨ ਕੀ ਜੂਠੀ; ਜੂਠੁ ਕਮਾਵੈ ॥ ਪਿਰ ਕਾ ਸਾਉ. ਨ ਜਾਣੈ ਮੂਰਖਿ; ਬਿਨੁ ਗੁਰ ਬੂਝ. ਨ ਪਾਈ ਹੇ ॥੬॥ ਦੁਰਮਤਿ ਖੋਟੀ; ਖੋਟੁ ਕਮਾਵੈ ॥ ਸੀਗਾਰੁ ਕਰੇ; ਪਿਰ ਖਸਮ. ਨ ਭਾਵੈ ॥ ਗੁਣਵੰਤੀ ਸਦਾ ਪਿਰੁ ਰਾਵੈ; ਸਤਿਗੁਰਿ ਮੇਲਿ ਮਿਲਾਈ ਹੇ ॥੭॥ ਆਪੇ ਹੁਕਮੁ ਕਰੇ; ਸਭੁ ਵੇਖੈ ॥ ਇਕਨਾ ਬਖਸਿ ਲਏ; ਧੁਰਿ ਲੇਖੈ ॥ ਅਨਦਿਨੁ ਨਾਮਿ ਰਤੇ. ਸਚੁ ਪਾਇਆ; ਆਪੇ ਮੇਲਿ ਮਿਲਾਈ ਹੇ ॥੮॥ ਹਉਮੈ ਧਾਤੁ. ਮੋਹ ਰਸਿ ਲਾਈ ॥ ਗੁਰਮੁਖਿ ਲਿਵ ਸਾਚੀ. ਸਹਜਿ ਸਮਾਈ ॥ ਆਪੇ ਮੇਲੈ ਆਪੇ ਕਰਿ ਵੇਖੈ; ਬਿਨੁ ਸਤਿਗੁਰ. ਬੂਝ, ਨ ਪਾਈ ਹੇ ॥੯॥ ਇਕਿ ਸਬਦੁ ਵੀਚਾਰਿ; ਸਦਾ ਜਨ ਜਾਗੇ ॥ ਇਕਿ ਮਾਇਆ ਮੋਹਿ; ਸੋਇ ਰਹੇ ਅਭਾਗੇ ॥ ਆਪੇ ਕਰੇ. ਕਰਾਏ ਆਪੇ; ਹੋਰੁ ਕਰਣਾ ਕਿਛੂ. ਨ ਜਾਈ ਹੇ ॥੧੦॥ ਕਾਲੁ ਮਾਰਿ; ਗੁਰ ਸਬਦਿ ਨਿਵਾਰੇ ॥ ਹਰਿ ਕਾ ਨਾਮੁ ਰਖੈ ਉਰ ਧਾਰੇ ॥ ਸਤਿਗੁਰ ਸੇਵਾ ਤੇ ਸੁਖੁ ਪਾਇਆ; ਹਰਿ ਕੈ ਨਾਮਿ ਸਮਾਈ ਹੇ ॥੧੧॥ ਦੂਜੈ ਭਾਇ; ਫਿਰੈ ਦੇਵਾਨੀ ॥ ਮਾਇਆ ਮੋਹਿ; ਦੁਖ ਮਾਹਿ ਸਮਾਨੀ ॥ ਬਹੁਤੇ ਭੇਖ ਕਰੈ. ਨਹ ਪਾਏ; ਬਿਨੁ ਸਤਿਗੁਰ ਸੁਖੁ. ਨ ਪਾਈ ਹੇ ॥੧੨॥ ਕਿਸ ਨੋ ਕਹੀਐ; ਜਾ ਆਪਿ ਕਰਾਏ ॥ ਜਿਤੁ ਭਾਵੈ; ਤਿਤੁ ਰਾਹਿ ਚਲਾਏ ॥ ਆਪੇ ਮਿਹਰਵਾਨੁ ਸੁਖਦਾਤਾ; ਜਿਉ ਭਾਵੈ ਤਿਵੈ ਚਲਾਈ ਹੇ ॥੧੩॥ ਆਪੇ ਕਰਤਾ. ਆਪੇ ਭੁਗਤਾ ॥ ਆਪੇ ਸੰਜਮੁ. ਆਪੇ ਜੁਗਤਾ ॥ ਆਪੇ ਨਿਰਮਲੁ ਮਿਹਰਵਾਨੁ ਮਧੁਸੂਦਨੁ; ਜਿਸ ਦਾ ਹੁਕਮੁ. ਨ ਮੇਟਿਆ ਜਾਈ ਹੇ ॥੧੪॥ ਸੇ ਵਡਭਾਗੀ; ਜਿਨੀ ਏਕੋ ਜਾਤਾ ॥
Источники и права