couponatlas.

Гуру Грантх Сахиб (гурмукхи): Анг 1049

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਾਇਆ ਮੋਹਿ; ਸੁਧਿ. ਨ ਕਾਈ ॥ ਮਨਮੁਖ ਅੰਧੇ ਕਿਛੂ. ਨ ਸੂਝੈ; ਗੁਰਮਤਿ ਨਾਮੁ ਪ੍ਰਗਾਸੀ ਹੇ ॥੧੪॥ ਮਨਮੁਖ ਹਉਮੈ ਮਾਇਆ ਸੂਤੇ ॥ ਅਪਣਾ ਘਰੁ. ਨ ਸਮਾਲਹਿ; ਅੰਤਿ ਵਿਗੂਤੇ ॥ ਪਰ ਨਿੰਦਾ ਕਰਹਿ. ਬਹੁ ਚਿੰਤਾ ਜਾਲੈ; ਦੁਖੇ ਦੁਖਿ ਨਿਵਾਸੀ ਹੇ ॥੧੫॥ ਆਪੇ ਕਰਤੈ. ਕਾਰ ਕਰਾਈ ॥ ਆਪੇ ਗੁਰਮੁਖਿ ਦੇਇ ਬੁਝਾਈ ॥ ਨਾਨਕ. ਨਾਮਿ ਰਤੇ ਮਨੁ ਨਿਰਮਲੁ; ਨਾਮੇ ਨਾਮਿ ਨਿਵਾਸੀ ਹੇ ॥੧੬॥੫॥ ਮਾਰੂ ਮਹਲਾ ੩ ॥ ਏਕੋ ਸੇਵੀ; ਸਦਾ ਥਿਰੁ ਸਾਚਾ ॥ ਦੂਜੈ ਲਾਗਾ; ਸਭੁ ਜਗੁ ਕਾਚਾ ॥ ਗੁਰਮਤੀ ਸਦਾ ਸਚੁ ਸਾਲਾਹੀ; ਸਾਚੇ ਹੀ ਸਾਚਿ ਪਤੀਜੈ ਹੇ ॥੧॥ ਤੇਰੇ ਗੁਣ ਬਹੁਤੇ; ਮੈ ਏਕੁ. ਨ ਜਾਤਾ ॥ ਆਪੇ ਲਾਇ ਲਏ ਜਗਜੀਵਨੁ ਦਾਤਾ ॥ ਆਪੇ ਬਖਸੇ ਦੇ ਵਡਿਆਈ; ਗੁਰਮਤਿ ਇਹੁ ਮਨੁ ਭੀਜੈ ਹੇ ॥੨॥ ਮਾਇਆ ਲਹਰਿ; ਸਬਦਿ ਨਿਵਾਰੀ ॥ ਇਹੁ ਮਨੁ ਨਿਰਮਲੁ; ਹਉਮੈ ਮਾਰੀ ॥ ਸਹਜੇ ਗੁਣ ਗਾਵੈ ਰੰਗਿ ਰਾਤਾ; ਰਸਨਾ ਰਾਮੁ ਰਵੀਜੈ ਹੇ ॥੩॥ ਮੇਰੀ ਮੇਰੀ ਕਰਤ ਵਿਹਾਣੀ ॥ ਮਨਮੁਖਿ. ਨ ਬੂਝੈ; ਫਿਰੈ ਇਆਣੀ ॥ ਜਮਕਾਲੁ ਘੜੀ ਮੁਹਤੁ ਨਿਹਾਲੇ; ਅਨਦਿਨੁ ਆਰਜਾ ਛੀਜੈ ਹੇ ॥੪॥ ਅੰਤਰਿ ਲੋਭੁ ਕਰੈ; ਨਹੀ ਬੂਝੈ ॥ ਸਿਰ ਊਪਰਿ ਜਮਕਾਲੁ; ਨ ਸੂਝੈ ॥ ਐਥੈ ਕਮਾਣਾ. ਸੁ ਅਗੈ ਆਇਆ; ਅੰਤਕਾਲਿ ਕਿਆ ਕੀਜੈ ਹੇ ॥੫॥ ਜੋ ਸਚਿ ਲਾਗੇ; ਤਿਨ ਸਾਚੀ ਸੋਇ ॥ ਦੂਜੈ ਲਾਗੇ; ਮਨਮੁਖਿ ਰੋਇ ॥ ਦੁਹਾ ਸਿਰਿਆ ਕਾ ਖਸਮੁ ਹੈ ਆਪੇ; ਆਪੇ ਗੁਣ ਮਹਿ ਭੀਜੈ ਹੇ ॥੬॥ ਗੁਰ ਕੈ ਸਬਦਿ ਸਦਾ ਜਨੁ ਸੋਹੈ ॥ ਨਾਮ ਰਸਾਇਣਿ; ਇਹੁ ਮਨੁ ਮੋਹੈ ॥ ਮਾਇਆ ਮੋਹ ਮੈਲੁ ਪਤੰਗੁ. ਨ ਲਾਗੈ; ਗੁਰਮਤੀ ਹਰਿ ਨਾਮਿ ਭੀਜੈ ਹੇ ॥੭॥ ਸਭਨਾ ਵਿਚਿ ਵਰਤੈ ਇਕੁ ਸੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਹਉਮੈ ਮਾਰਿ ਸਦਾ ਸੁਖੁ ਪਾਇਆ; ਨਾਇ ਸਾਚੈ ਅੰਮ੍ਰਿਤੁ ਪੀਜੈ ਹੇ ॥੮॥ ਕਿਲਬਿਖ ਦੂਖ ਨਿਵਾਰਣਹਾਰਾ ॥ ਗੁਰਮੁਖਿ ਸੇਵਿਆ ਸਬਦਿ ਵੀਚਾਰਾ ॥ ਸਭੁ ਕਿਛੁ ਆਪੇ ਆਪਿ ਵਰਤੈ; ਗੁਰਮੁਖਿ ਤਨੁ ਮਨੁ ਭੀਜੈ ਹੇ ॥੯॥ ਮਾਇਆ ਅਗਨਿ ਜਲੈ ਸੰਸਾਰੇ ॥ ਗੁਰਮੁਖਿ ਨਿਵਾਰੈ ਸਬਦਿ ਵੀਚਾਰੇ ॥ ਅੰਤਰਿ ਸਾਂਤਿ ਸਦਾ ਸੁਖੁ ਪਾਇਆ; ਗੁਰਮਤੀ ਨਾਮੁ ਲੀਜੈ ਹੇ ॥੧੦॥ ਇੰਦ੍ਰ ਇੰਦ੍ਰਾਸਣਿ ਬੈਠੇ; ਜਮ ਕਾ ਭਉ ਪਾਵਹਿ ॥ ਜਮੁ. ਨ ਛੋਡੈ; ਬਹੁ ਕਰਮ ਕਮਾਵਹਿ ॥ ਸਤਿਗੁਰੁ ਭੇਟੈ. ਤਾ ਮੁਕਤਿ ਪਾਈਐ; ਹਰਿ ਹਰਿ ਰਸਨਾ ਪੀਜੈ ਹੇ ॥੧੧॥ ਮਨਮੁਖਿ ਅੰਤਰਿ; ਭਗਤਿ. ਨ ਹੋਈ ॥ ਗੁਰਮੁਖਿ ਭਗਤਿ. ਸਾਂਤਿ ਸੁਖੁ ਹੋਈ ॥ ਪਵਿਤ੍ਰ ਪਾਵਨ ਸਦਾ ਹੈ ਬਾਣੀ; ਗੁਰਮਤਿ ਅੰਤਰੁ ਭੀਜੈ ਹੇ ॥੧੨॥ ਬ੍ਰਹਮਾ ਬਿਸਨੁ ਮਹੇਸੁ ਵੀਚਾਰੀ ॥ ਤ੍ਰੈ ਗੁਣ ਬਧਕ; ਮੁਕਤਿ ਨਿਰਾਰੀ ॥
Источники и права