couponatlas.

Гуру Грантх Сахиб (гурмукхи): Анг 105

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਰਿ ਕਿਰਪਾ ਪ੍ਰਭੁ. ਭਗਤੀ ਲਾਵਹੁ; ਸਚੁ ਨਾਨਕ ਅੰਮ੍ਰਿਤੁ ਪੀਏ ਜੀਉ ॥੪॥੨੮॥੩੫॥ ਮਾਝ ਮਹਲਾ ੫ ॥ ਭਏ ਕ੍ਰਿਪਾਲ ਗੋਵਿੰਦ ਗੁਸਾਈ ॥ ਮੇਘੁ ਵਰਸੈ; ਸਭਨੀ ਥਾਈ ॥ ਦੀਨ ਦਇਆਲ ਸਦਾ ਕਿਰਪਾਲਾ; ਠਾਢਿ ਪਾਈ ਕਰਤਾਰੇ ਜੀਉ ॥੧॥ ਅਪੁਨੇ ਜੀਅ ਜੰਤ; ਪ੍ਰਤਿਪਾਰੇ ॥ ਜਿਉ ਬਾਰਿਕ; ਮਾਤਾ ਸੰਮਾਰੇ ॥ ਦੁਖ ਭੰਜਨ ਸੁਖ ਸਾਗਰ ਸੁਆਮੀ; ਦੇਤ ਸਗਲ ਆਹਾਰੇ ਜੀਉ ॥੨॥ ਜਲਿ ਥਲਿ ਪੂਰਿ ਰਹਿਆ; ਮਿਹਰਵਾਨਾ ॥ ਸਦ ਬਲਿਹਾਰਿ; ਜਾਈਐ ਕੁਰਬਾਨਾ ॥ ਰੈਣਿ ਦਿਨਸੁ ਤਿਸੁ ਸਦਾ ਧਿਆਈ; ਜਿ. ਖਿਨ ਮਹਿ ਸਗਲ ਉਧਾਰੇ ਜੀਉ ॥੩॥ ਰਾਖਿ ਲੀਏ ਸਗਲੇ; ਪ੍ਰਭਿ ਆਪੇ ॥ ਉਤਰਿ ਗਏ; ਸਭ ਸੋਗ ਸੰਤਾਪੇ ॥ ਨਾਮੁ ਜਪਤ ਮਨੁ ਤਨੁ ਹਰੀਆਵਲੁ; ਪ੍ਰਭ ਨਾਨਕ. ਨਦਰਿ ਨਿਹਾਰੇ ਜੀਉ ॥੪॥੨੯॥੩੬॥ ਮਾਝ ਮਹਲਾ ੫ ॥ ਜਿਥੈ ਨਾਮੁ ਜਪੀਐ; ਪ੍ਰਭ ਪਿਆਰੇ ॥ ਸੇ ਅਸਥਲ; ਸੋਇਨ ਚਉਬਾਰੇ ॥ ਜਿਥੈ. ਨਾਮੁ ਨ ਜਪੀਐ, ਮੇਰੇ ਗੋਇਦਾ; ਸੇਈ ਨਗਰ ਉਜਾੜੀ ਜੀਉ ॥੧॥ ਹਰਿ; ਰੁਖੀ ਰੋਟੀ ਖਾਇ ਸਮਾਲੇ ॥ ਹਰਿ ਅੰਤਰਿ ਬਾਹਰਿ; ਨਦਰਿ ਨਿਹਾਲੇ ॥ ਖਾਇ ਖਾਇ. ਕਰੇ ਬਦਫੈਲੀ; ਜਾਣੁ ਵਿਸੂ ਕੀ ਵਾੜੀ ਜੀਉ ॥੨॥ ਸੰਤਾ ਸੇਤੀ; ਰੰਗੁ ਨ ਲਾਏ ॥ ਸਾਕਤ ਸੰਗਿ; ਵਿਕਰਮ ਕਮਾਏ ॥ ਦੁਲਭ ਦੇਹ ਖੋਈ ਅਗਿਆਨੀ; ਜੜ ਅਪੁਣੀ ਆਪਿ ਉਪਾੜੀ ਜੀਉ ॥੩॥ ਤੇਰੀ ਸਰਣਿ; ਮੇਰੇ ਦੀਨ ਦਇਆਲਾ ॥ ਸੁਖ ਸਾਗਰ; ਮੇਰੇ ਗੁਰ ਗੋਪਾਲਾ ॥ ਕਰਿ ਕਿਰਪਾ. ਨਾਨਕੁ ਗੁਣ ਗਾਵੈ; ਰਾਖਹੁ ਸਰਮ ਅਸਾੜੀ ਜੀਉ ॥੪॥੩੦॥੩੭॥ ਮਾਝ ਮਹਲਾ ੫ ॥ ਚਰਣ ਠਾਕੁਰ ਕੇ; ਰਿਦੈ ਸਮਾਣੇ ॥ ਕਲਿ ਕਲੇਸ ਸਭ; ਦੂਰਿ ਪਇਆਣੇ ॥ ਸਾਂਤਿ ਸੂਖ ਸਹਜ ਧੁਨਿ ਉਪਜੀ; ਸਾਧੂ ਸੰਗਿ ਨਿਵਾਸਾ ਜੀਉ ॥੧॥ ਲਾਗੀ ਪ੍ਰੀਤਿ; ਨ ਤੂਟੈ ਮੂਲੇ ॥ ਹਰਿ ਅੰਤਰਿ ਬਾਹਰਿ; ਰਹਿਆ ਭਰਪੂਰੇ ॥ ਸਿਮਰਿ ਸਿਮਰਿ ਸਿਮਰਿ. ਗੁਣ ਗਾਵਾ; ਕਾਟੀ ਜਮ ਕੀ ਫਾਸਾ ਜੀਉ ॥੨॥ ਅੰਮ੍ਰਿਤੁ ਵਰਖੈ; ਅਨਹਦ ਬਾਣੀ ॥ ਮਨ ਤਨ ਅੰਤਰਿ; ਸਾਂਤਿ ਸਮਾਣੀ ॥ ਤ੍ਰਿਪਤਿ ਅਘਾਇ ਰਹੇ ਜਨ ਤੇਰੇ; ਸਤਿਗੁਰਿ ਕੀਆ ਦਿਲਾਸਾ ਜੀਉ ॥੩॥ ਜਿਸ ਕਾ ਸਾ; ਤਿਸ ਤੇ ਫਲੁ ਪਾਇਆ ॥ ਕਰਿ ਕਿਰਪਾ; ਪ੍ਰਭ ਸੰਗਿ ਮਿਲਾਇਆ ॥ ਆਵਣ ਜਾਣ ਰਹੇ ਵਡਭਾਗੀ; ਨਾਨਕ. ਪੂਰਨ ਆਸਾ ਜੀਉ ॥੪॥੩੧॥੩੮॥ ਮਾਝ ਮਹਲਾ ੫ ॥ ਮੀਹੁ ਪਇਆ; ਪਰਮੇਸਰਿ ਪਾਇਆ ॥ ਜੀਅ ਜੰਤ ਸਭਿ; ਸੁਖੀ ਵਸਾਇਆ ॥ ਗਇਆ ਕਲੇਸੁ. ਭਇਆ ਸੁਖੁ ਸਾਚਾ; ਹਰਿ ਹਰਿ ਨਾਮੁ ਸਮਾਲੀ ਜੀਉ ॥੧॥ ਜਿਸ ਕੇ ਸੇ; ਤਿਨ ਹੀ ਪ੍ਰਤਿਪਾਰੇ ॥ ਪਾਰਬ੍ਰਹਮ ਪ੍ਰਭ; ਭਏ ਰਖਵਾਰੇ ॥ ਸੁਣੀ ਬੇਨੰਤੀ ਠਾਕੁਰਿ ਮੇਰੈ; ਪੂਰਨ ਹੋਈ ਘਾਲੀ ਜੀਉ ॥੨॥
Источники и права