couponatlas.

Гуру Грантх Сахиб (гурмукхи): Анг 1050

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰਮੁਖਿ ਗਿਆਨੁ ਏਕੋ ਹੈ ਜਾਤਾ; ਅਨਦਿਨੁ ਨਾਮੁ ਰਵੀਜੈ ਹੇ ॥੧੩॥ ਬੇਦ ਪੜਹਿ; ਹਰਿ ਨਾਮੁ. ਨ ਬੂਝਹਿ ॥ ਮਾਇਆ ਕਾਰਣਿ; ਪੜਿ ਪੜਿ ਲੂਝਹਿ ॥ ਅੰਤਰਿ ਮੈਲੁ. ਅਗਿਆਨੀ ਅੰਧਾ; ਕਿਉ ਕਰਿ ਦੁਤਰੁ ਤਰੀਜੈ ਹੇ ॥੧੪॥ ਬੇਦ ਬਾਦ ਸਭਿ ਆਖਿ ਵਖਾਣਹਿ ॥ ਨ ਅੰਤਰੁ ਭੀਜੈ; ਨ ਸਬਦੁ ਪਛਾਣਹਿ ॥ ਪੁੰਨੁ ਪਾਪੁ ਸਭੁ ਬੇਦਿ ਦ੍ਰਿੜਾਇਆ; ਗੁਰਮੁਖਿ ਅੰਮ੍ਰਿਤੁ ਪੀਜੈ ਹੇ ॥੧੫॥ ਆਪੇ ਸਾਚਾ ਏਕੋ ਸੋਈ ॥ ਤਿਸੁ ਬਿਨੁ ਦੂਜਾ; ਅਵਰੁ. ਨ ਕੋਈ ॥ ਨਾਨਕ. ਨਾਮਿ ਰਤੇ ਮਨੁ ਸਾਚਾ; ਸਚੋ ਸਚੁ ਰਵੀਜੈ ਹੇ ॥੧੬॥੬॥ ਮਾਰੂ ਮਹਲਾ ੩ ॥ ਸਚੈ. ਸਚਾ ਤਖਤੁ ਰਚਾਇਆ ॥ ਨਿਜ ਘਰਿ ਵਸਿਆ; ਤਿਥੈ. ਮੋਹੁ ਨ ਮਾਇਆ ॥ ਸਦ ਹੀ ਸਾਚੁ ਵਸਿਆ ਘਟ ਅੰਤਰਿ; ਗੁਰਮੁਖਿ ਕਰਣੀ ਸਾਰੀ ਹੇ ॥੧॥ ਸਚਾ ਸਉਦਾ; ਸਚੁ ਵਾਪਾਰਾ ॥ ਨ ਤਿਥੈ ਭਰਮੁ; ਨ ਦੂਜਾ ਪਸਾਰਾ ॥ ਸਚਾ ਧਨੁ ਖਟਿਆ. ਕਦੇ ਤੋਟਿ, ਨ ਆਵੈ; ਬੂਝੈ ਕੋ ਵੀਚਾਰੀ ਹੇ ॥੨॥ ਸਚੈ ਲਾਏ; ਸੇ ਜਨ ਲਾਗੇ ॥ ਅੰਤਰਿ ਸਬਦੁ; ਮਸਤਕਿ ਵਡਭਾਗੇ ॥ ਸਚੈ ਸਬਦਿ ਸਦਾ ਗੁਣ ਗਾਵਹਿ; ਸਬਦਿ ਰਤੇ ਵੀਚਾਰੀ ਹੇ ॥੩॥ ਸਚੋ ਸਚਾ ਸਚੁ ਸਾਲਾਹੀ ॥ ਏਕੋ ਵੇਖਾ; ਦੂਜਾ ਨਾਹੀ ॥ ਗੁਰਮਤਿ ਊਚੋ ਊਚੀ ਪਉੜੀ; ਗਿਆਨਿ ਰਤਨਿ ਹਉਮੈ ਮਾਰੀ ਹੇ ॥੪॥ ਮਾਇਆ ਮੋਹੁ; ਸਬਦਿ ਜਲਾਇਆ ॥ ਸਚੁ ਮਨਿ ਵਸਿਆ; ਜਾ ਤੁਧੁ ਭਾਇਆ ॥ ਸਚੇ ਕੀ ਸਭ ਸਚੀ ਕਰਣੀ; ਹਉਮੈ ਤਿਖਾ ਨਿਵਾਰੀ ਹੇ ॥੫॥ ਮਾਇਆ ਮੋਹੁ; ਸਭੁ ਆਪੇ ਕੀਨਾ ॥ ਗੁਰਮੁਖਿ ਵਿਰਲੈ; ਕਿਨ ਹੀ ਚੀਨਾ ॥ ਗੁਰਮੁਖਿ ਹੋਵੈ. ਸੁ ਸਚੁ ਕਮਾਵੈ; ਸਾਚੀ ਕਰਣੀ ਸਾਰੀ ਹੇ ॥੬॥ ਕਾਰ ਕਮਾਈ; ਜੋ ਮੇਰੇ ਪ੍ਰਭ ਭਾਈ ॥ ਹਉਮੈ ਤ੍ਰਿਸਨਾ; ਸਬਦਿ ਬੁਝਾਈ ॥ ਗੁਰਮਤਿ ਸਦ ਹੀ ਅੰਤਰੁ ਸੀਤਲੁ; ਹਉਮੈ ਮਾਰਿ ਨਿਵਾਰੀ ਹੇ ॥੭॥ ਸਚਿ ਲਗੇ; ਤਿਨ ਸਭੁ ਕਿਛੁ ਭਾਵੈ ॥ ਸਚੈ ਸਬਦੇ ਸਚਿ ਸੁਹਾਵੈ ॥ ਐਥੈ ਸਾਚੇ ਸੇ ਦਰਿ ਸਾਚੇ; ਨਦਰੀ ਨਦਰਿ ਸਵਾਰੀ ਹੇ ॥੮॥ ਬਿਨੁ ਸਾਚੇ; ਜੋ ਦੂਜੈ ਲਾਇਆ ॥ ਮਾਇਆ ਮੋਹ ਦੁਖ ਸਬਾਇਆ ॥ ਬਿਨੁ ਗੁਰ. ਦੁਖੁ, ਸੁਖੁ ਜਾਪੈ ਨਾਹੀ; ਮਾਇਆ ਮੋਹ ਦੁਖੁ ਭਾਰੀ ਹੇ ॥੯॥ ਸਾਚਾ ਸਬਦੁ; ਜਿਨਾ ਮਨਿ ਭਾਇਆ ॥ ਪੂਰਬਿ ਲਿਖਿਆ. ਤਿਨੀ ਕਮਾਇਆ ॥ ਸਚੋ ਸੇਵਹਿ ਸਚੁ ਧਿਆਵਹਿ; ਸਚਿ ਰਤੇ ਵੀਚਾਰੀ ਹੇ ॥੧੦॥ ਗੁਰ ਕੀ ਸੇਵਾ ਮੀਠੀ ਲਾਗੀ ॥ ਅਨਦਿਨੁ ਸੂਖ ਸਹਜ ਸਮਾਧੀ ॥ ਹਰਿ ਹਰਿ ਕਰਤਿਆ. ਮਨੁ ਨਿਰਮਲੁ ਹੋਆ; ਗੁਰ ਕੀ ਸੇਵ ਪਿਆਰੀ ਹੇ ॥੧੧॥ ਸੇ ਜਨ ਸੁਖੀਏ; ਸਤਿਗੁਰਿ ਸਚੇ ਲਾਏ ॥ ਆਪੇ ਭਾਣੇ ਆਪਿ ਮਿਲਾਏ ॥ ਸਤਿਗੁਰਿ ਰਾਖੇ. ਸੇ ਜਨ ਉਬਰੇ; ਹੋਰ ਮਾਇਆ ਮੋਹ ਖੁਆਰੀ ਹੇ ॥੧੨॥
Источники и права