couponatlas.

Гуру Грантх Сахиб (гурмукхи): Анг 1051

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰਮੁਖਿ ਸਾਚਾ ਸਬਦਿ ਪਛਾਤਾ ॥ ਨਾ ਤਿਸੁ ਕੁਟੰਬੁ; ਨਾ ਤਿਸੁ ਮਾਤਾ ॥ ਏਕੋ ਏਕੁ ਰਵਿਆ ਸਭ ਅੰਤਰਿ; ਸਭਨਾ ਜੀਆ ਕਾ ਆਧਾਰੀ ਹੇ ॥੧੩॥ ਹਉਮੈ ਮੇਰਾ; ਦੂਜਾ ਭਾਇਆ ॥ ਕਿਛੁ ਨ ਚਲੈ; ਧੁਰਿ ਖਸਮਿ ਲਿਖਿ ਪਾਇਆ ॥ ਗੁਰ ਸਾਚੇ ਤੇ ਸਾਚੁ ਕਮਾਵਹਿ; ਸਾਚੈ. ਦੂਖ ਨਿਵਾਰੀ ਹੇ ॥੧੪॥ ਜਾ ਤੂ ਦੇਹਿ; ਸਦਾ ਸੁਖੁ ਪਾਏ ॥ ਸਾਚੈ ਸਬਦੇ. ਸਾਚੁ ਕਮਾਏ ॥ ਅੰਦਰੁ ਸਾਚਾ ਮਨੁ ਤਨੁ ਸਾਚਾ; ਭਗਤਿ ਭਰੇ ਭੰਡਾਰੀ ਹੇ ॥੧੫॥ ਆਪੇ ਵੇਖੈ ਹੁਕਮਿ ਚਲਾਏ ॥ ਅਪਣਾ ਭਾਣਾ ਆਪਿ ਕਰਾਏ ॥ ਨਾਨਕ. ਨਾਮਿ ਰਤੇ ਬੈਰਾਗੀ; ਮਨੁ ਤਨੁ ਰਸਨਾ ਨਾਮਿ ਸਵਾਰੀ ਹੇ ॥੧੬॥੭॥ ਮਾਰੂ ਮਹਲਾ ੩ ॥ ਆਪੇ ਆਪੁ ਉਪਾਇ; ਉਪੰਨਾ ॥ ਸਭ ਮਹਿ ਵਰਤੈ; ਏਕੁ ਪਰਛੰਨਾ ॥ ਸਭਨਾ ਸਾਰ ਕਰੇ ਜਗਜੀਵਨੁ; ਜਿਨਿ ਅਪਣਾ ਆਪੁ ਪਛਾਤਾ ਹੇ ॥੧॥ ਜਿਨਿ ਬ੍ਰਹਮਾ ਬਿਸਨੁ ਮਹੇਸੁ ਉਪਾਏ ॥ ਸਿਰਿ ਸਿਰਿ ਧੰਧੈ; ਆਪੇ ਲਾਏ ॥ ਜਿਸੁ ਭਾਵੈ. ਤਿਸੁ ਆਪੇ ਮੇਲੇ; ਜਿਨਿ ਗੁਰਮੁਖਿ ਏਕੋ ਜਾਤਾ ਹੇ ॥੨॥ ਆਵਾ ਗਉਣੁ ਹੈ ਸੰਸਾਰਾ ॥ ਮਾਇਆ ਮੋਹੁ; ਬਹੁ ਚਿਤੈ ਬਿਕਾਰਾ ॥ ਥਿਰੁ ਸਾਚਾ ਸਾਲਾਹੀ ਸਦ ਹੀ; ਜਿਨਿ ਗੁਰ ਕਾ ਸਬਦੁ ਪਛਾਤਾ ਹੇ ॥੩॥ ਇਕਿ ਮੂਲਿ ਲਗੇ; ਓਨੀ ਸੁਖੁ ਪਾਇਆ ॥ ਡਾਲੀ ਲਾਗੇ; ਤਿਨੀ ਜਨਮੁ ਗਵਾਇਆ ॥ ਅੰਮ੍ਰਿਤ ਫਲ. ਤਿਨ ਜਨ ਕਉ ਲਾਗੇ; ਜੋ ਬੋਲਹਿ. ਅੰਮ੍ਰਿਤ ਬਾਤਾ ਹੇ ॥੪॥ ਹਮ ਗੁਣ ਨਾਹੀ; ਕਿਆ ਬੋਲਹ ਬੋਲ ॥ ਤੂ ਸਭਨਾ ਦੇਖਹਿ; ਤੋਲਹਿ ਤੋਲ ॥ ਜਿਉ ਭਾਵੈ. ਤਿਉ ਰਾਖਹਿ ਰਹਣਾ; ਗੁਰਮੁਖਿ ਏਕੋ ਜਾਤਾ ਹੇ ॥੫॥ ਜਾ ਤੁਧੁ ਭਾਣਾ; ਤਾ ਸਚੀ ਕਾਰੈ ਲਾਏ ॥ ਅਵਗਣ ਛੋਡਿ; ਗੁਣ ਮਾਹਿ ਸਮਾਏ ॥ ਗੁਣ ਮਹਿ ਏਕੋ ਨਿਰਮਲੁ ਸਾਚਾ; ਗੁਰ ਕੈ ਸਬਦਿ ਪਛਾਤਾ ਹੇ ॥੬॥ ਜਹ ਦੇਖਾ; ਤਹ ਏਕੋ ਸੋਈ ॥ ਦੂਜੀ ਦੁਰਮਤਿ; ਸਬਦੇ. ਖੋਈ ॥ ਏਕਸੁ ਮਹਿ ਪ੍ਰਭੁ ਏਕੁ ਸਮਾਣਾ; ਅਪਣੈ ਰੰਗਿ ਸਦ ਰਾਤਾ ਹੇ ॥੭॥ ਕਾਇਆ ਕਮਲੁ ਹੈ ਕੁਮਲਾਣਾ ॥ ਮਨਮੁਖੁ. ਸਬਦੁ, ਨ ਬੁਝੈ; ਇਆਣਾ ॥ ਗੁਰ ਪਰਸਾਦੀ ਕਾਇਆ ਖੋਜੇ; ਪਾਏ ਜਗਜੀਵਨੁ ਦਾਤਾ ਹੇ ॥੮॥ ਕੋਟ ਗਹੀ ਕੇ; ਪਾਪ ਨਿਵਾਰੇ ॥ ਸਦਾ ਹਰਿ ਜੀਉ ਰਾਖੈ ਉਰ ਧਾਰੇ ॥ ਜੋ ਇਛੇ ਸੋਈ ਫਲੁ ਪਾਏ; ਜਿਉ ਰੰਗੁ ਮਜੀਠੈ ਰਾਤਾ ਹੇ ॥੯॥ ਮਨਮੁਖੁ ਗਿਆਨੁ ਕਥੇ; ਨ ਹੋਈ ॥ ਫਿਰਿ ਫਿਰਿ ਆਵੈ; ਠਉਰ. ਨ ਕੋਈ ॥ ਗੁਰਮੁਖਿ ਗਿਆਨੁ ਸਦਾ ਸਾਲਾਹੇ; ਜੁਗਿ ਜੁਗਿ ਏਕੋ ਜਾਤਾ ਹੇ ॥੧੦॥ ਮਨਮੁਖੁ ਕਾਰ ਕਰੇ; ਸਭਿ ਦੁਖ ਸਬਾਏ ॥ ਅੰਤਰਿ ਸਬਦੁ ਨਾਹੀ; ਕਿਉ ਦਰਿ ਜਾਏ ॥ ਗੁਰਮੁਖਿ ਸਬਦੁ ਵਸੈ ਮਨਿ ਸਾਚਾ; ਸਦ ਸੇਵੇ ਸੁਖਦਾਤਾ ਹੇ ॥੧੧॥
Источники и права