couponatlas.

Гуру Грантх Сахиб (гурмукхи): Анг 1052

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਹ ਦੇਖਾ; ਤੂ ਸਭਨੀ ਥਾਈ ॥ ਪੂਰੈ ਗੁਰਿ; ਸਭ ਸੋਝੀ ਪਾਈ ॥ ਨਾਮੋ ਨਾਮੁ ਧਿਆਈਐ ਸਦਾ ਸਦ; ਇਹੁ ਮਨੁ ਨਾਮੇ ਰਾਤਾ ਹੇ ॥੧੨॥ ਨਾਮੇ ਰਾਤਾ; ਪਵਿਤੁ ਸਰੀਰਾ ॥ ਬਿਨੁ ਨਾਵੈ. ਡੂਬਿ ਮੁਏ; ਬਿਨੁ ਨੀਰਾ ॥ ਆਵਹਿ ਜਾਵਹਿ ਨਾਮੁ. ਨਹੀ ਬੂਝਹਿ; ਇਕਨਾ ਗੁਰਮੁਖਿ ਸਬਦੁ ਪਛਾਤਾ ਹੇ ॥੧੩॥ ਪੂਰੈ ਸਤਿਗੁਰਿ; ਬੂਝ ਬੁਝਾਈ ॥ ਵਿਣੁ ਨਾਵੈ ਮੁਕਤਿ; ਕਿਨੈ. ਨ ਪਾਈ ॥ ਨਾਮੇ ਨਾਮਿ ਮਿਲੈ ਵਡਿਆਈ; ਸਹਜਿ ਰਹੈ ਰੰਗਿ ਰਾਤਾ ਹੇ ॥੧੪॥ ਕਾਇਆ ਨਗਰੁ; ਢਹੈ ਢਹਿ ਢੇਰੀ ॥ ਬਿਨੁ ਸਬਦੈ; ਚੂਕੈ ਨਹੀ. ਫੇਰੀ ॥ ਸਾਚੁ ਸਲਾਹੇ ਸਾਚਿ ਸਮਾਵੈ; ਜਿਨਿ ਗੁਰਮੁਖਿ ਏਕੋ ਜਾਤਾ ਹੇ ॥੧੫॥ ਜਿਸ ਨੋ ਨਦਰਿ ਕਰੇ; ਸੋ ਪਾਏ ॥ ਸਾਚਾ ਸਬਦੁ; ਵਸੈ ਮਨਿ ਆਏ ॥ ਨਾਨਕ. ਨਾਮਿ ਰਤੇ ਨਿਰੰਕਾਰੀ; ਦਰਿ ਸਾਚੈ ਸਾਚੁ ਪਛਾਤਾ ਹੇ ॥੧੬॥੮॥ ਮਾਰੂ ਸੋਲਹੇ ੩ ॥ ਆਪੇ ਕਰਤਾ; ਸਭੁ ਜਿਸੁ ਕਰਣਾ ॥ ਜੀਅ ਜੰਤ ਸਭਿ; ਤੇਰੀ ਸਰਣਾ ॥ ਆਪੇ ਗੁਪਤੁ ਵਰਤੈ ਸਭ ਅੰਤਰਿ; ਗੁਰ ਕੈ ਸਬਦਿ ਪਛਾਤਾ ਹੇ ॥੧॥ ਹਰਿ ਕੇ ਭਗਤਿ ਭਰੇ ਭੰਡਾਰਾ ॥ ਆਪੇ ਬਖਸੇ ਸਬਦਿ ਵੀਚਾਰਾ ॥ ਜੋ ਤੁਧੁ ਭਾਵੈ ਸੋਈ ਕਰਸਹਿ; ਸਚੇ ਸਿਉ ਮਨੁ ਰਾਤਾ ਹੇ ॥੨॥ ਆਪੇ ਹੀਰਾ ਰਤਨੁ ਅਮੋਲੋ ॥ ਆਪੇ ਨਦਰੀ ਤੋਲੇ ਤੋਲੋ ॥ ਜੀਅ ਜੰਤ ਸਭਿ ਸਰਣਿ ਤੁਮਾਰੀ; ਕਰਿ ਕਿਰਪਾ ਆਪਿ ਪਛਾਤਾ ਹੇ ॥੩॥ ਜਿਸ ਨੋ ਨਦਰਿ ਹੋਵੈ ਧੁਰਿ ਤੇਰੀ ॥ ਮਰੈ ਨ ਜੰਮੈ; ਚੂਕੈ ਫੇਰੀ ॥ ਸਾਚੇ ਗੁਣ ਗਾਵੈ ਦਿਨੁ ਰਾਤੀ; ਜੁਗਿ ਜੁਗਿ ਏਕੋ ਜਾਤਾ ਹੇ ॥੪॥ ਮਾਇਆ ਮੋਹਿ ਸਭੁ ਜਗਤੁ ਉਪਾਇਆ ॥ ਬ੍ਰਹਮਾ ਬਿਸਨੁ ਦੇਵ ਸਬਾਇਆ ॥ ਜੋ ਤੁਧੁ ਭਾਣੇ. ਸੇ ਨਾਮਿ ਲਾਗੇ; ਗਿਆਨ ਮਤੀ ਪਛਾਤਾ ਹੇ ॥੫॥ ਪਾਪ ਪੁੰਨ ਵਰਤੈ ਸੰਸਾਰਾ ॥ ਹਰਖੁ ਸੋਗੁ ਸਭੁ ਦੁਖੁ ਹੈ ਭਾਰਾ ॥ ਗੁਰਮੁਖਿ ਹੋਵੈ. ਸੋ ਸੁਖੁ ਪਾਏ; ਜਿਨਿ ਗੁਰਮੁਖਿ ਨਾਮੁ ਪਛਾਤਾ ਹੇ ॥੬॥ ਕਿਰਤੁ. ਨ ਕੋਈ ਮੇਟਣਹਾਰਾ ॥ ਗੁਰ ਕੈ ਸਬਦੇ; ਮੋਖ ਦੁਆਰਾ ॥ ਪੂਰਬਿ ਲਿਖਿਆ ਸੋ ਫਲੁ ਪਾਇਆ; ਜਿਨਿ ਆਪੁ ਮਾਰਿ ਪਛਾਤਾ ਹੇ ॥੭॥ ਮਾਇਆ ਮੋਹਿ; ਹਰਿ ਸਿਉ ਚਿਤੁ. ਨ ਲਾਗੈ ॥ ਦੂਜੈ ਭਾਇ; ਘਣਾ ਦੁਖੁ ਆਗੈ ॥ ਮਨਮੁਖ ਭਰਮਿ ਭੁਲੇ ਭੇਖਧਾਰੀ; ਅੰਤ ਕਾਲਿ ਪਛੁਤਾਤਾ ਹੇ ॥੮॥ ਹਰਿ ਕੈ ਭਾਣੈ; ਹਰਿ ਗੁਣ ਗਾਏ ॥ ਸਭਿ ਕਿਲਬਿਖ ਕਾਟੇ; ਦੂਖ ਸਬਾਏ ॥ ਹਰਿ ਨਿਰਮਲੁ ਨਿਰਮਲ ਹੈ ਬਾਣੀ; ਹਰਿ ਸੇਤੀ. ਮਨੁ ਰਾਤਾ ਹੇ ॥੯॥ ਜਿਸ ਨੋ ਨਦਰਿ ਕਰੇ; ਸੋ ਗੁਣ ਨਿਧਿ ਪਾਏ ॥ ਹਉਮੈ ਮੇਰਾ. ਠਾਕਿ ਰਹਾਏ ॥ ਗੁਣ ਅਵਗਣ ਕਾ ਏਕੋ ਦਾਤਾ; ਗੁਰਮੁਖਿ ਵਿਰਲੀ ਜਾਤਾ ਹੇ ॥੧੦॥ ਮੇਰਾ ਪ੍ਰਭੁ ਨਿਰਮਲੁ. ਅਤਿ ਅਪਾਰਾ ॥ ਆਪੇ ਮੇਲੈ; ਗੁਰ ਸਬਦਿ ਵੀਚਾਰਾ ॥
Источники и права