couponatlas.

Гуру Грантх Сахиб (гурмукхи): Анг 1053

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਪੇ ਬਖਸੇ ਸਚੁ ਦ੍ਰਿੜਾਏ; ਮਨੁ ਤਨੁ ਸਾਚੈ ਰਾਤਾ ਹੇ ॥੧੧॥ ਮਨੁ ਤਨੁ ਮੈਲਾ; ਵਿਚਿ ਜੋਤਿ ਅਪਾਰਾ ॥ ਗੁਰਮਤਿ ਬੂਝੈ ਕਰਿ ਵੀਚਾਰਾ ॥ ਹਉਮੈ ਮਾਰਿ ਸਦਾ ਮਨੁ ਨਿਰਮਲੁ; ਰਸਨਾ ਸੇਵਿ ਸੁਖਦਾਤਾ ਹੇ ॥੧੨॥ ਗੜ ਕਾਇਆ ਅੰਦਰਿ; ਬਹੁ ਹਟ ਬਾਜਾਰਾ ॥ ਤਿਸੁ ਵਿਚਿ. ਨਾਮੁ ਹੈ ਅਤਿ ਅਪਾਰਾ ॥ ਗੁਰ ਕੈ ਸਬਦਿ ਸਦਾ ਦਰਿ ਸੋਹੈ; ਹਉਮੈ ਮਾਰਿ. ਪਛਾਤਾ ਹੇ ॥੧੩॥ ਰਤਨੁ ਅਮੋਲਕੁ ਅਗਮ ਅਪਾਰਾ ॥ ਕੀਮਤਿ ਕਵਣੁ ਕਰੇ ਵੇਚਾਰਾ ॥ ਗੁਰ ਕੈ ਸਬਦੇ ਤੋਲਿ ਤੋਲਾਏ; ਅੰਤਰਿ ਸਬਦਿ ਪਛਾਤਾ ਹੇ ॥੧੪॥ ਸਿਮ੍ਰਿਤਿ ਸਾਸਤ੍ਰ ਬਹੁਤੁ ਬਿਸਥਾਰਾ ॥ ਮਾਇਆ ਮੋਹੁ ਪਸਰਿਆ ਪਾਸਾਰਾ ॥ ਮੂਰਖ ਪੜਹਿ. ਸਬਦੁ, ਨ ਬੂਝਹਿ; ਗੁਰਮੁਖਿ ਵਿਰਲੈ ਜਾਤਾ ਹੇ ॥੧੫॥ ਆਪੇ ਕਰਤਾ ਕਰੇ ਕਰਾਏ ॥ ਸਚੀ ਬਾਣੀ ਸਚੁ ਦ੍ਰਿੜਾਏ ॥ ਨਾਨਕ. ਨਾਮੁ ਮਿਲੈ ਵਡਿਆਈ; ਜੁਗਿ ਜੁਗਿ ਏਕੋ ਜਾਤਾ ਹੇ ॥੧੬॥੯॥ ਮਾਰੂ ਮਹਲਾ ੩ ॥ ਸੋ ਸਚੁ ਸੇਵਿਹੁ ਸਿਰਜਣਹਾਰਾ ॥ ਸਬਦੇ. ਦੂਖ ਨਿਵਾਰਣਹਾਰਾ ॥ ਅਗਮੁ ਅਗੋਚਰੁ. ਕੀਮਤਿ ਨਹੀ ਪਾਈ; ਆਪੇ ਅਗਮ ਅਥਾਹਾ ਹੇ ॥੧॥ ਆਪੇ ਸਚਾ ਸਚੁ ਵਰਤਾਏ ॥ ਇਕਿ ਜਨ. ਸਾਚੈ ਆਪੇ ਲਾਏ ॥ ਸਾਚੋ ਸੇਵਹਿ ਸਾਚੁ ਕਮਾਵਹਿ; ਨਾਮੇ ਸਚਿ ਸਮਾਹਾ ਹੇ ॥੨॥ ਧੁਰਿ ਭਗਤਾ ਮੇਲੇ; ਆਪਿ ਮਿਲਾਏ ॥ ਸਚੀ ਭਗਤੀ ਆਪੇ ਲਾਏ ॥ ਸਾਚੀ ਬਾਣੀ ਸਦਾ ਗੁਣ ਗਾਵੈ; ਇਸੁ ਜਨਮੈ ਕਾ ਲਾਹਾ ਹੇ ॥੩॥ ਗੁਰਮੁਖਿ ਵਣਜੁ ਕਰਹਿ; ਪਰੁ ਆਪੁ ਪਛਾਣਹਿ ॥ ਏਕਸ ਬਿਨੁ; ਕੋ ਅਵਰੁ. ਨ ਜਾਣਹਿ ॥ ਸਚਾ ਸਾਹੁ ਸਚੇ ਵਣਜਾਰੇ; ਪੂੰਜੀ ਨਾਮੁ ਵਿਸਾਹਾ ਹੇ ॥੪॥ ਆਪੇ ਸਾਜੇ ਸ੍ਰਿਸਟਿ ਉਪਾਏ ॥ ਵਿਰਲੇ ਕਉ; ਗੁਰਸਬਦੁ ਬੁਝਾਏ ॥ ਸਤਿਗੁਰੁ ਸੇਵਹਿ. ਸੇ ਜਨ ਸਾਚੇ; ਕਾਟੇ ਜਮ ਕਾ ਫਾਹਾ ਹੇ ॥੫॥ ਭੰਨੈ ਘੜੇ ਸਵਾਰੇ ਸਾਜੇ ॥ ਮਾਇਆ ਮੋਹਿ; ਦੂਜੈ ਜੰਤ ਪਾਜੇ ॥ ਮਨਮੁਖ ਫਿਰਹਿ. ਸਦਾ ਅੰਧੁ ਕਮਾਵਹਿ; ਜਮ ਕਾ ਜੇਵੜਾ ਗਲਿ ਫਾਹਾ ਹੇ ॥੬॥ ਆਪੇ ਬਖਸੇ; ਗੁਰ ਸੇਵਾ ਲਾਏ ॥ ਗੁਰਮਤੀ ਨਾਮੁ ਮੰਨਿ ਵਸਾਏ ॥ ਅਨਦਿਨੁ ਨਾਮੁ ਧਿਆਏ ਸਾਚਾ; ਇਸੁ ਜਗ ਮਹਿ ਨਾਮੋ ਲਾਹਾ ਹੇ ॥੭॥ ਆਪੇ ਸਚਾ ਸਚੀ ਨਾਈ ॥ ਗੁਰਮੁਖਿ ਦੇਵੈ ਮੰਨਿ ਵਸਾਈ ॥ ਜਿਨ ਮਨਿ ਵਸਿਆ ਸੇ ਜਨ ਸੋਹਹਿ; ਤਿਨ ਸਿਰਿ ਚੂਕਾ ਕਾਹਾ ਹੇ ॥੮॥ ਅਗਮ ਅਗੋਚਰੁ; ਕੀਮਤਿ. ਨਹੀ ਪਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਸਦਾ ਸਬਦਿ ਸਾਲਾਹੀ ਗੁਣਦਾਤਾ; ਲੇਖਾ ਕੋਇ. ਨ ਮੰਗੈ, ਤਾਹਾ ਹੇ ॥੯॥ ਬ੍ਰਹਮਾ ਬਿਸਨੁ ਰੁਦ੍ਰੁ; ਤਿਸ ਕੀ ਸੇਵਾ ॥ ਅੰਤੁ ਨ ਪਾਵਹਿ; ਅਲਖ ਅਭੇਵਾ ॥ ਜਿਨ ਕਉ ਨਦਰਿ ਕਰਹਿ ਤੂ ਅਪਣੀ; ਗੁਰਮੁਖਿ ਅਲਖੁ ਲਖਾਹਾ ਹੇ ॥੧੦॥
Источники и права