couponatlas.

Гуру Грантх Сахиб (гурмукхи): Анг 1054

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪੂਰੈ ਸਤਿਗੁਰਿ. ਸੋਝੀ ਪਾਈ ॥ ਏਕੋ ਨਾਮੁ ਮੰਨਿ ਵਸਾਈ ॥ ਨਾਮੁ ਜਪੀ. ਤੈ ਨਾਮੁ ਧਿਆਈ; ਮਹਲੁ ਪਾਇ ਗੁਣ ਗਾਹਾ ਹੇ ॥੧੧॥ ਸੇਵਕ ਸੇਵਹਿ; ਮੰਨਿ ਹੁਕਮੁ ਅਪਾਰਾ ॥ ਮਨਮੁਖ. ਹੁਕਮੁ, ਨ ਜਾਣਹਿ; ਸਾਰਾ ॥ ਹੁਕਮੇ ਮੰਨੇ ਹੁਕਮੇ ਵਡਿਆਈ; ਹੁਕਮੇ ਵੇਪਰਵਾਹਾ ਹੇ ॥੧੨॥ ਗੁਰ ਪਰਸਾਦੀ; ਹੁਕਮੁ ਪਛਾਣੈ ॥ ਧਾਵਤੁ ਰਾਖੈ; ਇਕਤੁ ਘਰਿ ਆਣੈ ॥ ਨਾਮੇ ਰਾਤਾ. ਸਦਾ ਬੈਰਾਗੀ; ਨਾਮੁ ਰਤਨੁ ਮਨਿ ਤਾਹਾ ਹੇ ॥੧੩॥ ਸਭ ਜਗ ਮਹਿ ਵਰਤੈ; ਏਕੋ ਸੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਸਬਦੁ ਸਲਾਹਹਿ. ਸੇ ਜਨ ਨਿਰਮਲ; ਨਿਜ ਘਰਿ ਵਾਸਾ ਤਾਹਾ ਹੇ ॥੧੪॥ ਸਦਾ ਭਗਤ ਤੇਰੀ ਸਰਣਾਈ ॥ ਅਗਮ ਅਗੋਚਰ; ਕੀਮਤਿ ਨਹੀ ਪਾਈ ॥ ਜਿਉ ਤੁਧੁ ਭਾਵਹਿ. ਤਿਉ ਤੂ ਰਾਖਹਿ; ਗੁਰਮੁਖਿ ਨਾਮੁ ਧਿਆਹਾ ਹੇ ॥੧੫॥ ਸਦਾ ਸਦਾ; ਤੇਰੇ ਗੁਣ ਗਾਵਾ ॥ ਸਚੇ ਸਾਹਿਬ; ਤੇਰੈ ਮਨਿ ਭਾਵਾ ॥ ਨਾਨਕੁ ਸਾਚੁ ਕਹੈ ਬੇਨੰਤੀ; ਸਚੁ ਦੇਵਹੁ ਸਚਿ ਸਮਾਹਾ ਹੇ ॥੧੬॥੧॥੧੦॥ ਮਾਰੂ ਮਹਲਾ ੩ ॥ ਸਤਿਗੁਰੁ ਸੇਵਨਿ. ਸੇ ਵਡਭਾਗੀ ॥ ਅਨਦਿਨੁ; ਸਾਚਿ ਨਾਮਿ ਲਿਵ ਲਾਗੀ ॥ ਸਦਾ ਸੁਖਦਾਤਾ ਰਵਿਆ ਘਟ ਅੰਤਰਿ; ਸਬਦਿ ਸਚੈ ਓਮਾਹਾ ਹੇ ॥੧॥ ਨਦਰਿ ਕਰੇ; ਤਾ ਗੁਰੂ ਮਿਲਾਏ ॥ ਹਰਿ ਕਾ ਨਾਮੁ; ਮੰਨਿ ਵਸਾਏ ॥ ਹਰਿ ਮਨਿ ਵਸਿਆ ਸਦਾ ਸੁਖਦਾਤਾ; ਸਬਦੇ ਮਨਿ ਓਮਾਹਾ ਹੇ ॥੨॥ ਕ੍ਰਿਪਾ ਕਰੇ; ਤਾ ਮੇਲਿ ਮਿਲਾਏ ॥ ਹਉਮੈ ਮਮਤਾ; ਸਬਦਿ ਜਲਾਏ ॥ ਸਦਾ ਮੁਕਤੁ ਰਹੈ ਇਕ ਰੰਗੀ; ਨਾਹੀ ਕਿਸੈ ਨਾਲਿ ਕਾਹਾ ਹੇ ॥੩॥ ਬਿਨੁ ਸਤਿਗੁਰ ਸੇਵੇ; ਘੋਰ ਅੰਧਾਰਾ ॥ ਬਿਨੁ ਸਬਦੈ; ਕੋਇ. ਨ ਪਾਵੈ ਪਾਰਾ ॥ ਜੋ ਸਬਦਿ ਰਾਤੇ ਮਹਾ ਬੈਰਾਗੀ; ਸੋ ਸਚੁ ਸਬਦੇ ਲਾਹਾ ਹੇ ॥੪॥ ਦੁਖੁ ਸੁਖੁ; ਕਰਤੈ. ਧੁਰਿ ਲਿਖਿ ਪਾਇਆ ॥ ਦੂਜਾ ਭਾਉ; ਆਪਿ ਵਰਤਾਇਆ ॥ ਗੁਰਮੁਖਿ ਹੋਵੈ. ਸੁ ਅਲਿਪਤੋ ਵਰਤੈ; ਮਨਮੁਖ ਕਾ ਕਿਆ ਵੇਸਾਹਾ ਹੇ ॥੫॥ ਸੇ ਮਨਮੁਖ; ਜੋ ਸਬਦੁ. ਨ ਪਛਾਣਹਿ ॥ ਗੁਰ ਕੇ ਭੈ ਕੀ ਸਾਰ; ਨ ਜਾਣਹਿ ॥ ਭੈ ਬਿਨੁ. ਕਿਉ ਨਿਰਭਉ ਸਚੁ ਪਾਈਐ; ਜਮੁ ਕਾਢਿ ਲਏਗਾ ਸਾਹਾ ਹੇ ॥੬॥ ਅਫਰਿਓ ਜਮੁ; ਮਾਰਿਆ. ਨ ਜਾਈ ॥ ਗੁਰ ਕੈ ਸਬਦੇ; ਨੇੜਿ. ਨ ਆਈ ॥ ਸਬਦੁ ਸੁਣੇ ਤਾ ਦੂਰਹੁ ਭਾਗੈ; ਮਤੁ ਮਾਰੇ ਹਰਿ ਜੀਉ ਵੇਪਰਵਾਹਾ ਹੇ ॥੭॥ ਹਰਿ ਜੀਉ ਕੀ ਹੈ; ਸਭ ਸਿਰਕਾਰਾ ॥ ਏਹੁ ਜਮੁ. ਕਿਆ ਕਰੇ ਵਿਚਾਰਾ ॥ ਹੁਕਮੀ ਬੰਦਾ. ਹੁਕਮੁ ਕਮਾਵੈ; ਹੁਕਮੇ ਕਢਦਾ ਸਾਹਾ ਹੇ ॥੮॥ ਗੁਰਮੁਖਿ ਸਾਚੈ ਕੀਆ ਅਕਾਰਾ ॥ ਗੁਰਮੁਖਿ; ਪਸਰਿਆ ਸਭੁ ਪਾਸਾਰਾ ॥ ਗੁਰਮੁਖਿ ਹੋਵੈ. ਸੋ ਸਚੁ ਬੂਝੈ; ਸਬਦਿ ਸਚੈ ਸੁਖੁ ਤਾਹਾ ਹੇ ॥੯॥ ਗੁਰਮੁਖਿ ਜਾਤਾ, ਕਰਮਿ ਬਿਧਾਤਾ ॥
Источники и права