couponatlas.

Гуру Грантх Сахиб (гурмукхи): Анг 1055

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੁਗ ਚਾਰੇ ਗੁਰ ਸਬਦਿ ਪਛਾਤਾ ॥ ਗੁਰਮੁਖਿ. ਮਰੈ ਨ ਜਨਮੈ, ਗੁਰਮੁਖਿ; ਗੁਰਮੁਖਿ ਸਬਦਿ ਸਮਾਹਾ ਹੇ ॥੧੦॥ ਗੁਰਮੁਖਿ; ਨਾਮਿ ਸਬਦਿ ਸਾਲਾਹੇ ॥ ਅਗਮ ਅਗੋਚਰ ਵੇਪਰਵਾਹੇ ॥ ਏਕ ਨਾਮਿ ਜੁਗ ਚਾਰਿ ਉਧਾਰੇ; ਸਬਦੇ ਨਾਮ ਵਿਸਾਹਾ ਹੇ ॥੧੧॥ ਗੁਰਮੁਖਿ ਸਾਂਤਿ; ਸਦਾ ਸੁਖੁ ਪਾਏ ॥ ਗੁਰਮੁਖਿ ਹਿਰਦੈ ਨਾਮੁ ਵਸਾਏ ॥ ਗੁਰਮੁਖਿ ਹੋਵੈ ਸੋ ਨਾਮੁ ਬੂਝੈ; ਕਾਟੇ ਦੁਰਮਤਿ ਫਾਹਾ ਹੇ ॥੧੨॥ ਗੁਰਮੁਖਿ ਉਪਜੈ ਸਾਚਿ ਸਮਾਵੈ ॥ ਨਾ ਮਰਿ ਜੰਮੈ; ਨ ਜੂਨੀ ਪਾਵੈ ॥ ਗੁਰਮੁਖਿ ਸਦਾ ਰਹਹਿ ਰੰਗਿ ਰਾਤੇ; ਅਨਦਿਨੁ ਲੈਦੇ ਲਾਹਾ ਹੇ ॥੧੩॥ ਗੁਰਮੁਖਿ ਭਗਤ, ਸੋਹਹਿ ਦਰਬਾਰੇ ॥ ਸਚੀ ਬਾਣੀ ਸਬਦਿ ਸਵਾਰੇ ॥ ਅਨਦਿਨੁ ਗੁਣ ਗਾਵੈ ਦਿਨੁ ਰਾਤੀ; ਸਹਜ ਸੇਤੀ ਘਰਿ ਜਾਹਾ ਹੇ ॥੧੪॥ ਸਤਿਗੁਰੁ ਪੂਰਾ, ਸਬਦੁ ਸੁਣਾਏ ॥ ਅਨਦਿਨੁ ਭਗਤਿ ਕਰਹੁ; ਲਿਵ ਲਾਏ ॥ ਹਰਿ ਗੁਣ ਗਾਵਹਿ ਸਦ ਹੀ ਨਿਰਮਲ; ਨਿਰਮਲ ਗੁਣ ਪਾਤਿਸਾਹਾ ਹੇ ॥੧੫॥ ਗੁਣ ਕਾ ਦਾਤਾ ਸਚਾ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਨਾਨਕ ਜਨੁ ਨਾਮੁ ਸਲਾਹੇ ਬਿਗਸੈ; ਸੋ ਨਾਮੁ ਬੇਪਰਵਾਹਾ ਹੇ ॥੧੬॥੨॥੧੧॥ ਮਾਰੂ ਮਹਲਾ ੩ ॥ ਹਰਿ ਜੀਉ ਸੇਵਿਹੁ; ਅਗਮ ਅਪਾਰਾ ॥ ਤਿਸ ਦਾ. ਅੰਤੁ ਨ ਪਾਈਐ ਪਾਰਾਵਾਰਾ ॥ ਗੁਰ ਪਰਸਾਦਿ ਰਵਿਆ ਘਟ ਅੰਤਰਿ; ਤਿਤੁ ਘਟਿ ਮਤਿ ਅਗਾਹਾ ਹੇ ॥੧॥ ਸਭ ਮਹਿ ਵਰਤੈ; ਏਕੋ ਸੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਸਭਨਾ ਪ੍ਰਤਿਪਾਲ ਕਰੇ ਜਗਜੀਵਨੁ; ਦੇਦਾ ਰਿਜਕੁ ਸੰਬਾਹਾ ਹੇ ॥੨॥ ਪੂਰੈ ਸਤਿਗੁਰਿ. ਬੂਝਿ ਬੁਝਾਇਆ ॥ ਹੁਕਮੇ ਹੀ; ਸਭੁ ਜਗਤੁ ਉਪਾਇਆ ॥ ਹੁਕਮੁ ਮੰਨੇ ਸੋਈ ਸੁਖੁ ਪਾਏ; ਹੁਕਮੁ ਸਿਰਿ ਸਾਹਾ ਪਾਤਿਸਾਹਾ ਹੇ ॥੩॥ ਸਚਾ ਸਤਿਗੁਰੁ ਸਬਦੁ ਅਪਾਰਾ ॥ ਤਿਸ ਦੈ ਸਬਦਿ; ਨਿਸਤਰੈ ਸੰਸਾਰਾ ॥ ਆਪੇ ਕਰਤਾ ਕਰਿ ਕਰਿ ਵੇਖੈ; ਦੇਦਾ ਸਾਸ ਗਿਰਾਹਾ ਹੇ ॥੪॥ ਕੋਟਿ ਮਧੇ; ਕਿਸਹਿ ਬੁਝਾਏ ॥ ਗੁਰ ਕੈ ਸਬਦਿ ਰਤੇ; ਰੰਗੁ ਲਾਏ ॥ ਹਰਿ ਸਾਲਾਹਹਿ ਸਦਾ ਸੁਖਦਾਤਾ; ਹਰਿ ਬਖਸੇ ਭਗਤਿ ਸਲਾਹਾ ਹੇ ॥੫॥ ਸਤਿਗੁਰੁ ਸੇਵਹਿ; ਸੇ ਜਨ ਸਾਚੇ ॥ ਜੋ ਮਰਿ ਜੰਮਹਿ; ਕਾਚਨਿ ਕਾਚੇ ॥ ਅਗਮ ਅਗੋਚਰੁ ਵੇਪਰਵਾਹਾ; ਭਗਤਿ ਵਛਲੁ ਅਥਾਹਾ ਹੇ ॥੬॥ ਸਤਿਗੁਰੁ ਪੂਰਾ; ਸਾਚੁ ਦ੍ਰਿੜਾਏ ॥ ਸਚੈ ਸਬਦਿ; ਸਦਾ ਗੁਣ ਗਾਏ ॥ ਗੁਣਦਾਤਾ ਵਰਤੈ ਸਭ ਅੰਤਰਿ; ਸਿਰਿ ਸਿਰਿ ਲਿਖਦਾ ਸਾਹਾ ਹੇ ॥੭॥ ਸਦਾ ਹਦੂਰਿ ਗੁਰਮੁਖਿ ਜਾਪੈ ॥ ਸਬਦੇ ਸੇਵੈ; ਸੋ ਜਨੁ ਧ੍ਰਾਪੈ ॥ ਅਨਦਿਨੁ ਸੇਵਹਿ ਸਚੀ ਬਾਣੀ; ਸਬਦਿ ਸਚੈ ਓਮਾਹਾ ਹੇ ॥੮॥ ਅਗਿਆਨੀ ਅੰਧਾ; ਬਹੁ ਕਰਮ ਦ੍ਰਿੜਾਏ ॥ ਮਨਹਠਿ ਕਰਮ. ਫਿਰਿ ਜੋਨੀ ਪਾਏ ॥
Источники и права