couponatlas.

Гуру Грантх Сахиб (гурмукхи): Анг 1057

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰ ਕੈ ਸਬਦਿ; ਹਰਿ ਨਾਮੁ ਵਖਾਣੈ ॥ ਅਨਦਿਨੁ ਨਾਮਿ ਰਤਾ ਦਿਨੁ ਰਾਤੀ; ਮਾਇਆ ਮੋਹੁ ਚੁਕਾਹਾ ਹੇ ॥੮॥ ਗੁਰ ਸੇਵਾ ਤੇ; ਸਭੁ ਕਿਛੁ ਪਾਏ ॥ ਹਉਮੈ ਮੇਰਾ; ਆਪੁ ਗਵਾਏ ॥ ਆਪੇ ਕ੍ਰਿਪਾ ਕਰੇ ਸੁਖਦਾਤਾ; ਗੁਰ ਕੈ ਸਬਦੇ ਸੋਹਾ ਹੇ ॥੯॥ ਗੁਰ ਕਾ ਸਬਦੁ ਅੰਮ੍ਰਿਤ ਹੈ ਬਾਣੀ ॥ ਅਨਦਿਨੁ ਹਰਿ ਕਾ ਨਾਮੁ ਵਖਾਣੀ ॥ ਹਰਿ ਹਰਿ ਸਚਾ ਵਸੈ ਘਟ ਅੰਤਰਿ; ਸੋ ਘਟੁ ਨਿਰਮਲੁ ਤਾਹਾ ਹੇ ॥੧੦॥ ਸੇਵਕ ਸੇਵਹਿ ਸਬਦਿ ਸਲਾਹਹਿ ॥ ਸਦਾ ਰੰਗਿ ਰਾਤੇ; ਹਰਿ ਗੁਣ ਗਾਵਹਿ ॥ ਆਪੇ ਬਖਸੇ, ਸਬਦਿ ਮਿਲਾਏ; ਪਰਮਲ ਵਾਸੁ, ਮਨਿ ਤਾਹਾ ਹੇ ॥੧੧॥ ਸਬਦੇ. ਅਕਥੁ ਕਥੇ ਸਾਲਾਹੇ ॥ ਮੇਰੇ ਪ੍ਰਭ ਸਾਚੇ ਵੇਪਰਵਾਹੇ ॥ ਆਪੇ ਗੁਣਦਾਤਾ. ਸਬਦਿ ਮਿਲਾਏ; ਸਬਦੈ ਕਾ ਰਸੁ. ਤਾਹਾ ਹੇ ॥੧੨॥ ਮਨਮੁਖੁ ਭੂਲਾ; ਠਉਰ. ਨ ਪਾਏ ॥ ਜੋ ਧੁਰਿ ਲਿਖਿਆ; ਸੁ ਕਰਮ ਕਮਾਏ ॥ ਬਿਖਿਆ ਰਾਤੇ ਬਿਖਿਆ ਖੋਜੈ; ਮਰਿ ਜਨਮੈ. ਦੁਖੁ ਤਾਹਾ ਹੇ ॥੧੩॥ ਆਪੇ ਆਪਿ ਆਪਿ ਸਾਲਾਹੇ ॥ ਤੇਰੇ ਗੁਣ ਪ੍ਰਭ; ਤੁਝ ਹੀ ਮਾਹੇ ॥ ਤੂ ਆਪਿ ਸਚਾ. ਤੇਰੀ ਬਾਣੀ ਸਚੀ; ਆਪੇ ਅਲਖੁ ਅਥਾਹਾ ਹੇ ॥੧੪॥ ਬਿਨੁ ਗੁਰ ਦਾਤੇ; ਕੋਇ. ਨ ਪਾਏ ॥ ਲਖ ਕੋਟੀ ਜੇ ਕਰਮ ਕਮਾਏ ॥ ਗੁਰ ਕਿਰਪਾ ਤੇ, ਘਟ ਅੰਤਰਿ ਵਸਿਆ; ਸਬਦੇ ਸਚੁ ਸਾਲਾਹਾ ਹੇ ॥੧੫॥ ਸੇ ਜਨ ਮਿਲੇ; ਧੁਰਿ ਆਪਿ ਮਿਲਾਏ ॥ ਸਾਚੀ ਬਾਣੀ ਸਬਦਿ ਸੁਹਾਏ ॥ ਨਾਨਕ ਜਨੁ ਗੁਣ ਗਾਵੈ ਨਿਤ ਸਾਚੇ; ਗੁਣ ਗਾਵਹ. ਗੁਣੀ ਸਮਾਹਾ ਹੇ ॥੧੬॥੪॥੧੩॥ ਮਾਰੂ ਮਹਲਾ ੩ ॥ ਨਿਹਚਲੁ ਏਕੁ; ਸਦਾ ਸਚੁ ਸੋਈ ॥ ਪੂਰੇ ਗੁਰ ਤੇ ਸੋਝੀ ਹੋਈ ॥ ਹਰਿ ਰਸਿ ਭੀਨੇ. ਸਦਾ ਧਿਆਇਨਿ; ਗੁਰਮਤਿ ਸੀਲੁ ਸੰਨਾਹਾ ਹੇ ॥੧॥ ਅੰਦਰਿ ਰੰਗੁ ਸਦਾ ਸਚਿਆਰਾ ॥ ਗੁਰ ਕੈ ਸਬਦਿ; ਹਰਿ ਨਾਮਿ ਪਿਆਰਾ ॥ ਨਉ ਨਿਧਿ ਨਾਮੁ ਵਸਿਆ ਘਟ ਅੰਤਰਿ; ਛੋਡਿਆ ਮਾਇਆ ਕਾ ਲਾਹਾ ਹੇ ॥੨॥ ਰਈਅਤਿ ਰਾਜੇ; ਦੁਰਮਤਿ ਦੋਈ ॥ ਬਿਨੁ ਸਤਿਗੁਰ ਸੇਵੇ; ਏਕੁ. ਨ ਹੋਈ ॥ ਏਕੁ ਧਿਆਇਨਿ. ਸਦਾ ਸੁਖੁ ਪਾਇਨਿ; ਨਿਹਚਲੁ ਰਾਜੁ ਤਿਨਾਹਾ ਹੇ ॥੩॥ ਆਵਣੁ ਜਾਣਾ; ਰਖੈ. ਨ ਕੋਈ ॥ ਜੰਮਣੁ ਮਰਣੁ; ਤਿਸੈ ਤੇ ਹੋਈ ॥ ਗੁਰਮੁਖਿ ਸਾਚਾ ਸਦਾ ਧਿਆਵਹੁ; ਗਤਿ ਮੁਕਤਿ ਤਿਸੈ ਤੇ ਪਾਹਾ ਹੇ ॥੪॥ ਸਚੁ ਸੰਜਮੁ ਸਤਿਗੁਰੂ ਦੁਆਰੈ ॥ ਹਉਮੈ ਕ੍ਰੋਧੁ; ਸਬਦਿ ਨਿਵਾਰੈ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਈਐ; ਸੀਲੁ ਸੰਤੋਖੁ ਸਭੁ ਤਾਹਾ ਹੇ ॥੫॥ ਹਉਮੈ ਮੋਹੁ ਉਪਜੈ ਸੰਸਾਰਾ ॥ ਸਭੁ ਜਗੁ ਬਿਨਸੈ; ਨਾਮੁ ਵਿਸਾਰਾ ॥ ਬਿਨੁ ਸਤਿਗੁਰ ਸੇਵੇ ਨਾਮੁ, ਨ ਪਾਈਐ; ਨਾਮੁ ਸਚਾ ਜਗਿ ਲਾਹਾ ਹੇ ॥੬॥ ਸਚਾ ਅਮਰੁ ਸਬਦਿ ਸੁਹਾਇਆ ॥ ਪੰਚ ਸਬਦ ਮਿਲਿ; ਵਾਜਾ ਵਾਇਆ ॥
Источники и права