couponatlas.

Гуру Грантх Сахиб (гурмукхи): Анг 1058

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਦਾ ਕਾਰਜੁ ਸਚਿ ਨਾਮਿ ਸੁਹੇਲਾ; ਬਿਨੁ ਸਬਦੈ. ਕਾਰਜੁ ਕੇਹਾ ਹੇ ॥੭॥ ਖਿਨ ਮਹਿ ਹਸੈ; ਖਿਨ ਮਹਿ ਰੋਵੈ ॥ ਦੂਜੀ ਦੁਰਮਤਿ; ਕਾਰਜੁ. ਨ ਹੋਵੈ ॥ ਸੰਜੋਗੁ ਵਿਜੋਗੁ ਕਰਤੈ ਲਿਖਿ ਪਾਏ; ਕਿਰਤੁ. ਨ ਚਲੈ ਚਲਾਹਾ ਹੇ ॥੮॥ ਜੀਵਨ ਮੁਕਤਿ; ਗੁਰਸਬਦੁ ਕਮਾਏ ॥ ਹਰਿ ਸਿਉ ਸਦ ਹੀ ਰਹੈ ਸਮਾਏ ॥ ਗੁਰ ਕਿਰਪਾ ਤੇ ਮਿਲੈ ਵਡਿਆਈ; ਹਉਮੈ ਰੋਗੁ. ਨ ਤਾਹਾ ਹੇ ॥੯॥ ਰਸ ਕਸ ਖਾਏ; ਪਿੰਡੁ ਵਧਾਏ ॥ ਭੇਖ ਕਰੈ; ਗੁਰਸਬਦੁ. ਨ ਕਮਾਏ ॥ ਅੰਤਰਿ ਰੋਗੁ ਮਹਾ ਦੁਖੁ ਭਾਰੀ; ਬਿਸਟਾ ਮਾਹਿ ਸਮਾਹਾ ਹੇ ॥੧੦॥ ਬੇਦ ਪੜਹਿ ਪੜਿ; ਬਾਦੁ ਵਖਾਣਹਿ ॥ ਘਟ ਮਹਿ ਬ੍ਰਹਮੁ; ਤਿਸੁ ਸਬਦਿ. ਨ ਪਛਾਣਹਿ ॥ ਗੁਰਮੁਖਿ ਹੋਵੈ ਸੁ ਤਤੁ ਬਿਲੋਵੈ; ਰਸਨਾ ਹਰਿ ਰਸੁ ਤਾਹਾ ਹੇ ॥੧੧॥ ਘਰਿ ਵਥੁ ਛੋਡਹਿ; ਬਾਹਰਿ ਧਾਵਹਿ ॥ ਮਨਮੁਖ ਅੰਧੇ; ਸਾਦੁ. ਨ ਪਾਵਹਿ ॥ ਅਨ ਰਸ ਰਾਤੀ, ਰਸਨਾ ਫੀਕੀ ਬੋਲੇ; ਹਰਿ ਰਸੁ ਮੂਲਿ. ਨ ਤਾਹਾ ਹੇ ॥੧੨॥ ਮਨਮੁਖ ਦੇਹੀ; ਭਰਮੁ ਭਤਾਰੋ ॥ ਦੁਰਮਤਿ ਮਰੈ; ਨਿਤ ਹੋਇ ਖੁਆਰੋ ॥ ਕਾਮਿ ਕ੍ਰੋਧਿ ਮਨੁ ਦੂਜੈ ਲਾਇਆ; ਸੁਪਨੈ ਸੁਖੁ. ਨ ਤਾਹਾ ਹੇ ॥੧੩॥ ਕੰਚਨ ਦੇਹੀ ਸਬਦੁ ਭਤਾਰੋ ॥ ਅਨਦਿਨੁ ਭੋਗ ਭੋਗੇ; ਹਰਿ ਸਿਉ ਪਿਆਰੋ ॥ ਮਹਲਾ ਅੰਦਰਿ ਗੈਰ ਮਹਲੁ ਪਾਏ; ਭਾਣਾ ਬੁਝਿ ਸਮਾਹਾ ਹੇ ॥੧੪॥ ਆਪੇ ਦੇਵੈ ਦੇਵਣਹਾਰਾ ॥ ਤਿਸੁ ਆਗੈ; ਨਹੀ ਕਿਸੈ ਕਾ ਚਾਰਾ ॥ ਆਪੇ ਬਖਸੇ ਸਬਦਿ ਮਿਲਾਏ; ਤਿਸ ਦਾ ਸਬਦੁ ਅਥਾਹਾ ਹੇ ॥੧੫॥ ਜੀਉ ਪਿੰਡੁ ਸਭੁ ਹੈ ਤਿਸੁ ਕੇਰਾ ॥ ਸਚਾ ਸਾਹਿਬੁ ਠਾਕੁਰੁ ਮੇਰਾ ॥ ਨਾਨਕ ਗੁਰਬਾਣੀ ਹਰਿ ਪਾਇਆ; ਹਰਿ ਜਪੁ ਜਾਪਿ ਸਮਾਹਾ ਹੇ ॥੧੬॥੫॥੧੪॥ ਮਾਰੂ ਮਹਲਾ ੩ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਗੁਰਮੁਖਿ ਗਿਆਨੁ ਧਿਆਨੁ ਆਪਾਰੁ ॥ ਗੁਰਮੁਖਿ ਕਾਰ ਕਰੇ. ਪ੍ਰਭ ਭਾਵੈ; ਗੁਰਮੁਖਿ ਪੂਰਾ ਪਾਇਦਾ ॥੧॥ ਗੁਰਮੁਖਿ ਮਨੂਆ ਉਲਟਿ ਪਰਾਵੈ ॥ ਗੁਰਮੁਖਿ; ਬਾਣੀ ਨਾਦੁ ਵਜਾਵੈ ॥ ਗੁਰਮੁਖਿ ਸਚਿ ਰਤੇ ਬੈਰਾਗੀ; ਨਿਜ ਘਰਿ ਵਾਸਾ ਪਾਇਦਾ ॥੨॥ ਗੁਰ ਕੀ ਸਾਖੀ; ਅੰਮ੍ਰਿਤ ਭਾਖੀ ॥ ਸਚੈ ਸਬਦੇ; ਸਚੁ ਸੁਭਾਖੀ ॥ ਸਦਾ ਸਚਿ ਰੰਗਿ ਰਾਤਾ ਮਨੁ ਮੇਰਾ; ਸਚੇ ਸਚਿ ਸਮਾਇਦਾ ॥੩॥ ਗੁਰਮੁਖਿ ਮਨੁ ਨਿਰਮਲੁ; ਸਤ ਸਰਿ ਨਾਵੈ ॥ ਮੈਲੁ. ਨ ਲਾਗੈ; ਸਚਿ ਸਮਾਵੈ ॥ ਸਚੋ ਸਚੁ ਕਮਾਵੈ ਸਦ ਹੀ; ਸਚੀ ਭਗਤਿ ਦ੍ਰਿੜਾਇਦਾ ॥੪॥ ਗੁਰਮੁਖਿ ਸਚੁ ਬੈਣੀ; ਗੁਰਮੁਖਿ ਸਚੁ ਨੈਣੀ ॥ ਗੁਰਮੁਖਿ ਸਚੁ ਕਮਾਵੈ ਕਰਣੀ ॥ ਸਦ ਹੀ ਸਚੁ ਕਹੈ ਦਿਨੁ ਰਾਤੀ; ਅਵਰਾ ਸਚੁ ਕਹਾਇਦਾ ॥੫॥ ਗੁਰਮੁਖਿ ਸਚੀ ਊਤਮ ਬਾਣੀ ॥ ਗੁਰਮੁਖਿ ਸਚੋ ਸਚੁ ਵਖਾਣੀ ॥ ਗੁਰਮੁਖਿ ਸਦ ਸੇਵਹਿ ਸਚੋ ਸਚਾ; ਗੁਰਮੁਖਿ ਸਬਦੁ ਸੁਣਾਇਦਾ ॥੬॥
Источники и права