couponatlas.

Гуру Грантх Сахиб (гурмукхи): Анг 1059

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰਮੁਖਿ ਹੋਵੈ. ਸੁ ਸੋਝੀ ਪਾਏ ॥ ਹਉਮੈ ਮਾਇਆ ਭਰਮੁ ਗਵਾਏ ॥ ਗੁਰ ਕੀ ਪਉੜੀ ਊਤਮ ਊਚੀ; ਦਰਿ ਸਚੈ ਹਰਿ ਗੁਣ ਗਾਇਦਾ ॥੭॥ ਗੁਰਮੁਖਿ ਸਚੁ ਸੰਜਮੁ ਕਰਣੀ ਸਾਰੁ ॥ ਗੁਰਮੁਖਿ ਪਾਏ ਮੋਖ ਦੁਆਰੁ ॥ ਭਾਇ ਭਗਤਿ ਸਦਾ ਰੰਗਿ ਰਾਤਾ; ਆਪੁ ਗਵਾਇ ਸਮਾਇਦਾ ॥੮॥ ਗੁਰਮੁਖਿ ਹੋਵੈ ਮਨੁ ਖੋਜਿ ਸੁਣਾਏ ॥ ਸਚੈ ਨਾਮਿ; ਸਦਾ ਲਿਵ ਲਾਏ ॥ ਜੋ ਤਿਸੁ ਭਾਵੈ. ਸੋਈ ਕਰਸੀ; ਜੋ ਸਚੇ ਮਨਿ ਭਾਇਦਾ ॥੯॥ ਜਾ ਤਿਸੁ ਭਾਵੈ; ਸਤਿਗੁਰੂ ਮਿਲਾਏ ॥ ਜਾ ਤਿਸੁ ਭਾਵੈ; ਤਾ ਮੰਨਿ ਵਸਾਏ ॥ ਆਪਣੈ ਭਾਣੈ ਸਦਾ ਰੰਗਿ ਰਾਤਾ; ਭਾਣੈ ਮੰਨਿ ਵਸਾਇਦਾ ॥੧੦॥ ਮਨਹਠਿ ਕਰਮ ਕਰੇ. ਸੋ ਛੀਜੈ ॥ ਬਹੁਤੇ ਭੇਖ ਕਰੇ; ਨਹੀ ਭੀਜੈ ॥ ਬਿਖਿਆ ਰਾਤੇ ਦੁਖੁ ਕਮਾਵਹਿ; ਦੁਖੇ ਦੁਖਿ ਸਮਾਇਦਾ ॥੧੧॥ ਗੁਰਮੁਖਿ ਹੋਵੈ. ਸੁ ਸੁਖੁ ਕਮਾਏ ॥ ਮਰਣ ਜੀਵਣ ਕੀ ਸੋਝੀ ਪਾਏ ॥ ਮਰਣੁ ਜੀਵਣੁ. ਜੋ ਸਮ ਕਰਿ ਜਾਣੈ; ਸੋ ਮੇਰੇ ਪ੍ਰਭ ਭਾਇਦਾ ॥੧੨॥ ਗੁਰਮੁਖਿ ਮਰਹਿ; ਸੁ ਹਹਿ ਪਰਵਾਣੁ ॥ ਆਵਣ ਜਾਣਾ ਸਬਦੁ ਪਛਾਣੁ ॥ ਮਰੈ ਨ ਜੰਮੈ. ਨਾ ਦੁਖੁ ਪਾਏ; ਮਨ ਹੀ ਮਨਹਿ ਸਮਾਇਦਾ ॥੧੩॥ ਸੇ ਵਡਭਾਗੀ; ਜਿਨੀ ਸਤਿਗੁਰੁ ਪਾਇਆ ॥ ਹਉਮੈ ਵਿਚਹੁ ਮੋਹੁ ਚੁਕਾਇਆ ॥ ਮਨੁ ਨਿਰਮਲੁ. ਫਿਰਿ ਮੈਲੁ, ਨ ਲਾਗੈ; ਦਰਿ ਸਚੈ ਸੋਭਾ ਪਾਇਦਾ ॥੧੪॥ ਆਪੇ ਕਰੇ. ਕਰਾਏ ਆਪੇ ॥ ਆਪੇ ਵੇਖੈ. ਥਾਪਿ ਉਥਾਪੇ ॥ ਗੁਰਮੁਖਿ ਸੇਵਾ ਮੇਰੇ ਪ੍ਰਭ ਭਾਵੈ; ਸਚੁ ਸੁਣਿ ਲੇਖੈ ਪਾਇਦਾ ॥੧੫॥ ਗੁਰਮੁਖਿ ਸਚੋ ਸਚੁ ਕਮਾਵੈ ॥ ਗੁਰਮੁਖਿ ਨਿਰਮਲੁ; ਮੈਲੁ. ਨ ਲਾਵੈ ॥ ਨਾਨਕ ਨਾਮਿ ਰਤੇ ਵੀਚਾਰੀ; ਨਾਮੇ ਨਾਮਿ ਸਮਾਇਦਾ ॥੧੬॥੧॥੧੫॥ ਮਾਰੂ ਮਹਲਾ ੩ ॥ ਆਪੇ ਸ੍ਰਿਸਟਿ ਹੁਕਮਿ ਸਭ ਸਾਜੀ ॥ ਆਪੇ ਥਾਪਿ ਉਥਾਪਿ ਨਿਵਾਜੀ ॥ ਆਪੇ ਨਿਆਉ ਕਰੇ ਸਭੁ ਸਾਚਾ; ਸਾਚੇ ਸਾਚਿ ਮਿਲਾਇਦਾ ॥੧॥ ਕਾਇਆ ਕੋਟੁ ਹੈ ਆਕਾਰਾ ॥ ਮਾਇਆ ਮੋਹੁ ਪਸਰਿਆ ਪਾਸਾਰਾ ॥ ਬਿਨੁ ਸਬਦੈ. ਭਸਮੈ ਕੀ ਢੇਰੀ; ਖੇਹੂ ਖੇਹ ਰਲਾਇਦਾ ॥੨॥ ਕਾਇਆ ਕੰਚਨ ਕੋਟੁ ਅਪਾਰਾ ॥ ਜਿਸੁ ਵਿਚਿ ਰਵਿਆ; ਸਬਦੁ ਅਪਾਰਾ ॥ ਗੁਰਮੁਖਿ ਗਾਵੈ ਸਦਾ ਗੁਣ ਸਾਚੇ; ਮਿਲਿ ਪ੍ਰੀਤਮ ਸੁਖੁ ਪਾਇਦਾ ॥੩॥ ਕਾਇਆ ਹਰਿ ਮੰਦਰੁ; ਹਰਿ ਆਪਿ ਸਵਾਰੇ ॥ ਤਿਸੁ ਵਿਚਿ; ਹਰਿ ਜੀਉ ਵਸੈ ਮੁਰਾਰੇ ॥ ਗੁਰ ਕੈ ਸਬਦਿ ਵਣਜਨਿ ਵਾਪਾਰੀ; ਨਦਰੀ ਆਪਿ ਮਿਲਾਇਦਾ ॥੪॥ ਸੋ ਸੂਚਾ; ਜਿ ਕਰੋਧੁ ਨਿਵਾਰੇ ॥ ਸਬਦੇ ਬੂਝੈ; ਆਪੁ ਸਵਾਰੇ ॥ ਆਪੇ ਕਰੇ ਕਰਾਏ ਕਰਤਾ; ਆਪੇ ਮੰਨਿ ਵਸਾਇਦਾ ॥੫॥ ਨਿਰਮਲ ਭਗਤਿ ਹੈ ਨਿਰਾਲੀ ॥ ਮਨੁ ਤਨੁ ਧੋਵਹਿ ਸਬਦਿ ਵੀਚਾਰੀ ॥
Источники и права