couponatlas.

Гуру Грантх Сахиб (гурмукхи): Анг 1060

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅਨਦਿਨੁ ਸਦਾ ਰਹੈ ਰੰਗਿ ਰਾਤਾ; ਕਰਿ ਕਿਰਪਾ ਭਗਤਿ ਕਰਾਇਦਾ ॥੬॥ ਇਸੁ ਮਨ ਮੰਦਰ ਮਹਿ; ਮਨੂਆ ਧਾਵੈ ॥ ਸੁਖੁ ਪਲਰਿ ਤਿਆਗਿ; ਮਹਾ ਦੁਖੁ ਪਾਵੈ ॥ ਬਿਨੁ ਸਤਿਗੁਰ ਭੇਟੇ. ਠਉਰ, ਨ ਪਾਵੈ; ਆਪੇ ਖੇਲੁ ਕਰਾਇਦਾ ॥੭॥ ਆਪਿ ਅਪਰੰਪਰੁ ਆਪਿ ਵੀਚਾਰੀ ॥ ਆਪੇ ਮੇਲੇ ਕਰਣੀ ਸਾਰੀ ॥ ਕਿਆ ਕੋ ਕਾਰ ਕਰੇ ਵੇਚਾਰਾ; ਆਪੇ ਬਖਸਿ ਮਿਲਾਇਦਾ ॥੮॥ ਆਪੇ ਸਤਿਗੁਰੁ; ਮੇਲੇ ਪੂਰਾ ॥ ਸਚੈ ਸਬਦਿ ਮਹਾਬਲ ਸੂਰਾ ॥ ਆਪੇ ਮੇਲੇ ਦੇ ਵਡਿਆਈ; ਸਚੇ ਸਿਉ ਚਿਤੁ ਲਾਇਦਾ ॥੯॥ ਘਰ ਹੀ ਅੰਦਰਿ. ਸਾਚਾ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਨਾਮੁ ਨਿਧਾਨੁ ਵਸਿਆ ਘਟ ਅੰਤਰਿ; ਰਸਨਾ ਨਾਮੁ ਧਿਆਇਦਾ ॥੧੦॥ ਦਿਸੰਤਰੁ ਭਵੈ; ਅੰਤਰੁ ਨਹੀ ਭਾਲੇ ॥ ਮਾਇਆ ਮੋਹਿ; ਬਧਾ ਜਮਕਾਲੇ ॥ ਜਮ ਕੀ ਫਾਸੀ. ਕਬਹੂ, ਨ ਤੂਟੈ; ਦੂਜੈ ਭਾਇ ਭਰਮਾਇਦਾ ॥੧੧॥ ਜਪੁ ਤਪੁ ਸੰਜਮੁ; ਹੋਰੁ ਕੋਈ ਨਾਹੀ ॥ ਜਬ ਲਗੁ; ਗੁਰ ਕਾ ਸਬਦੁ. ਨ ਕਮਾਹੀ ॥ ਗੁਰ ਕੈ ਸਬਦਿ ਮਿਲਿਆ ਸਚੁ ਪਾਇਆ; ਸਚੇ ਸਚਿ ਸਮਾਇਦਾ ॥੧੨॥ ਕਾਮ ਕਰੋਧੁ ਸਬਲ ਸੰਸਾਰਾ ॥ ਬਹੁ ਕਰਮ ਕਮਾਵਹਿ; ਸਭੁ ਦੁਖ ਕਾ ਪਸਾਰਾ ॥ ਸਤਿਗੁਰ ਸੇਵਹਿ. ਸੇ ਸੁਖੁ ਪਾਵਹਿ; ਸਚੈ ਸਬਦਿ ਮਿਲਾਇਦਾ ॥੧੩॥ ਪਉਣੁ ਪਾਣੀ ਹੈ ਬੈਸੰਤਰੁ ॥ ਮਾਇਆ ਮੋਹੁ ਵਰਤੈ ਸਭ ਅੰਤਰਿ ॥ ਜਿਨਿ ਕੀਤੇ. ਜਾ ਤਿਸੈ ਪਛਾਣਹਿ; ਮਾਇਆ ਮੋਹੁ ਚੁਕਾਇਦਾ ॥੧੪॥ ਇਕਿ ਮਾਇਆ ਮੋਹਿ ਗਰਬਿ ਵਿਆਪੇ ॥ ਹਉਮੈ ਹੋਇ ਰਹੇ ਹੈ ਆਪੇ ॥ ਜਮਕਾਲੈ ਕੀ ਖਬਰਿ. ਨ ਪਾਈ; ਅੰਤਿ ਗਇਆ ਪਛੁਤਾਇਦਾ ॥੧੫॥ ਜਿਨਿ ਉਪਾਏ; ਸੋ ਬਿਧਿ ਜਾਣੈ ॥ ਗੁਰਮੁਖਿ ਦੇਵੈ ਸਬਦੁ ਪਛਾਣੈ ॥ ਨਾਨਕ ਦਾਸੁ ਕਹੈ ਬੇਨੰਤੀ; ਸਚਿ ਨਾਮਿ ਚਿਤੁ ਲਾਇਦਾ ॥੧੬॥੨॥੧੬॥ ਮਾਰੂ ਮਹਲਾ ੩ ॥ ਆਦਿ ਜੁਗਾਦਿ ਦਇਆਪਤਿ ਦਾਤਾ ॥ ਪੂਰੇ ਗੁਰ ਕੈ ਸਬਦਿ ਪਛਾਤਾ ॥ ਤੁਧੁਨੋ ਸੇਵਹਿ ਸੇ ਤੁਝਹਿ ਸਮਾਵਹਿ; ਤੂ ਆਪੇ ਮੇਲਿ ਮਿਲਾਇਦਾ ॥੧॥ ਅਗਮ ਅਗੋਚਰੁ; ਕੀਮਤਿ. ਨਹੀ ਪਾਈ ॥ ਜੀਅ ਜੰਤ ਤੇਰੀ ਸਰਣਾਈ ॥ ਜਿਉ ਤੁਧੁ ਭਾਵੈ. ਤਿਵੈ ਚਲਾਵਹਿ; ਤੂ ਆਪੇ ਮਾਰਗਿ ਪਾਇਦਾ ॥੨॥ ਹੈ ਭੀ ਸਾਚਾ. ਹੋਸੀ ਸੋਈ ॥ ਆਪੇ ਸਾਜੇ; ਅਵਰੁ. ਨ ਕੋਈ ॥ ਸਭਨਾ ਸਾਰ ਕਰੇ ਸੁਖਦਾਤਾ; ਆਪੇ ਰਿਜਕੁ ਪਹੁਚਾਇਦਾ ॥੩॥ ਅਗਮ ਅਗੋਚਰੁ ਅਲਖ ਅਪਾਰਾ ॥ ਕੋਇ. ਨ ਜਾਣੈ ਤੇਰਾ ਪਰਵਾਰਾ ॥ ਆਪਣਾ ਆਪੁ ਪਛਾਣਹਿ ਆਪੇ; ਗੁਰਮਤੀ ਆਪਿ ਬੁਝਾਇਦਾ ॥੪॥ ਪਾਤਾਲ ਪੁਰੀਆ ਲੋਅ ਆਕਾਰਾ ॥
Источники и права