couponatlas.

Гуру Грантх Сахиб (гурмукхи): Анг 1061

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤਿਸੁ ਵਿਚਿ ਵਰਤੈ; ਹੁਕਮੁ ਕਰਾਰਾ ॥ ਹੁਕਮੇ ਸਾਜੇ ਹੁਕਮੇ ਢਾਹੇ; ਹੁਕਮੇ ਮੇਲਿ ਮਿਲਾਇਦਾ ॥੫॥ ਹੁਕਮੈ ਬੂਝੈ; ਸੁ ਹੁਕਮੁ ਸਲਾਹੇ ॥ ਅਗਮ ਅਗੋਚਰ ਵੇਪਰਵਾਹੇ ॥ ਜੇਹੀ ਮਤਿ ਦੇਹਿ. ਸੋ ਹੋਵੈ; ਤੂ ਆਪੇ ਸਬਦਿ ਬੁਝਾਇਦਾ ॥੬॥ ਅਨਦਿਨੁ ਆਰਜਾ; ਛਿਜਦੀ ਜਾਏ ॥ ਰੈਣਿ ਦਿਨਸੁ ਦੁਇ ਸਾਖੀ ਆਏ ॥ ਮਨਮੁਖੁ ਅੰਧੁ. ਨ ਚੇਤੈ ਮੂੜਾ; ਸਿਰ ਊਪਰਿ, ਕਾਲੁ ਰੂਆਇਦਾ ॥੭॥ ਮਨੁ ਤਨੁ ਸੀਤਲੁ; ਗੁਰ ਚਰਣੀ ਲਾਗਾ ॥ ਅੰਤਰਿ ਭਰਮੁ ਗਇਆ, ਭਉ ਭਾਗਾ ॥ ਸਦਾ ਅਨੰਦੁ ਸਚੇ ਗੁਣ ਗਾਵਹਿ; ਸਚੁ ਬਾਣੀ ਬੋਲਾਇਦਾ ॥੮॥ ਜਿਨਿ ਤੂ ਜਾਤਾ. ਕਰਮ ਬਿਧਾਤਾ ॥ ਪੂਰੈ ਭਾਗਿ; ਗੁਰ ਸਬਦਿ ਪਛਾਤਾ ॥ ਜਤਿ ਪਤਿ ਸਚੁ ਸਚਾ ਸਚੁ ਸੋਈ; ਹਉਮੈ ਮਾਰਿ ਮਿਲਾਇਦਾ ॥੯॥ ਮਨੁ ਕਠੋਰੁ; ਦੂਜੈ ਭਾਇ ਲਾਗਾ ॥ ਭਰਮੇ ਭੂਲਾ; ਫਿਰੈ ਅਭਾਗਾ ॥ ਕਰਮੁ ਹੋਵੈ ਤਾ ਸਤਿਗੁਰੁ ਸੇਵੇ; ਸਹਜੇ ਹੀ ਸੁਖੁ ਪਾਇਦਾ ॥੧੦॥ ਲਖ ਚਉਰਾਸੀਹ ਆਪਿ ਉਪਾਏ ॥ ਮਾਨਸ ਜਨਮਿ; ਗੁਰ ਭਗਤਿ ਦ੍ਰਿੜਾਏ ॥ ਬਿਨੁ ਭਗਤੀ. ਬਿਸਟਾ ਵਿਚਿ ਵਾਸਾ; ਬਿਸਟਾ ਵਿਚਿ ਫਿਰਿ ਪਾਇਦਾ ॥੧੧॥ ਕਰਮੁ ਹੋਵੈ; ਗੁਰੁ ਭਗਤਿ ਦ੍ਰਿੜਾਏ ॥ ਵਿਣੁ ਕਰਮਾ; ਕਿਉ ਪਾਇਆ ਜਾਏ ॥ ਆਪੇ ਕਰੇ ਕਰਾਏ ਕਰਤਾ; ਜਿਉ ਭਾਵੈ ਤਿਵੈ ਚਲਾਇਦਾ ॥੧੨॥ ਸਿਮ੍ਰਿਤਿ ਸਾਸਤ; ਅੰਤੁ. ਨ ਜਾਣੈ ॥ ਮੂਰਖੁ ਅੰਧਾ; ਤਤੁ. ਨ ਪਛਾਣੈ ॥ ਆਪੇ ਕਰੇ ਕਰਾਏ ਕਰਤਾ; ਆਪੇ ਭਰਮਿ ਭੁਲਾਇਦਾ ॥੧੩॥ ਸਭੁ ਕਿਛੁ; ਆਪੇ ਆਪਿ ਕਰਾਏ ॥ ਆਪੇ; ਸਿਰਿ ਸਿਰਿ ਧੰਧੈ ਲਾਏ ॥ ਆਪੇ ਥਾਪਿ ਉਥਾਪੇ ਵੇਖੈ; ਗੁਰਮੁਖਿ ਆਪਿ ਬੁਝਾਇਦਾ ॥੧੪॥ ਸਚਾ ਸਾਹਿਬੁ ਗਹਿਰ ਗੰਭੀਰਾ ॥ ਸਦਾ ਸਲਾਹੀ; ਤਾ ਮਨੁ ਧੀਰਾ ॥ ਅਗਮ ਅਗੋਚਰੁ. ਕੀਮਤਿ, ਨਹੀ ਪਾਈ; ਗੁਰਮੁਖਿ ਮੰਨਿ ਵਸਾਇਦਾ ॥੧੫॥ ਆਪਿ ਨਿਰਾਲਮੁ; ਹੋਰ ਧੰਧੈ ਲੋਈ ॥ ਗੁਰ ਪਰਸਾਦੀ ਬੂਝੈ ਕੋਈ ॥ ਨਾਨਕ ਨਾਮੁ ਵਸੈ ਘਟ ਅੰਤਰਿ; ਗੁਰਮਤੀ ਮੇਲਿ ਮਿਲਾਇਦਾ ॥੧੬॥੩॥੧੭॥ ਮਾਰੂ ਮਹਲਾ ੩ ॥ ਜੁਗ ਛਤੀਹ, ਕੀਓ ਗੁਬਾਰਾ ॥ ਤੂ ਆਪੇ ਜਾਣਹਿ ਸਿਰਜਣਹਾਰਾ ॥ ਹੋਰ ਕਿਆ ਕੋ ਕਹੈ ਕਿ ਆਖਿ ਵਖਾਣੈ; ਤੂ ਆਪੇ ਕੀਮਤਿ ਪਾਇਦਾ ॥੧॥ ਓਅੰਕਾਰਿ ਸਭ ਸ੍ਰਿਸਟਿ ਉਪਾਈ ॥ ਸਭੁ ਖੇਲੁ ਤਮਾਸਾ. ਤੇਰੀ ਵਡਿਆਈ ॥ ਆਪੇ ਵੇਕ ਕਰੇ ਸਭਿ ਸਾਚਾ; ਆਪੇ ਭੰਨਿ ਘੜਾਇਦਾ ॥੨॥ ਬਾਜੀਗਰਿ ਇਕ ਬਾਜੀ ਪਾਈ ॥ ਪੂਰੇ ਗੁਰ ਤੇ. ਨਦਰੀ ਆਈ ॥ ਸਦਾ ਅਲਿਪਤੁ ਰਹੈ ਗੁਰਸਬਦੀ; ਸਾਚੇ ਸਿਉ ਚਿਤੁ ਲਾਇਦਾ ॥੩॥ ਬਾਜਹਿ ਬਾਜੇ ਧੁਨਿ ਆਕਾਰਾ ॥ ਆਪਿ ਵਜਾਏ ਵਜਾਵਣਹਾਰਾ ॥ ਘਟਿ ਘਟਿ ਪਉਣੁ ਵਹੈ ਇਕ ਰੰਗੀ; ਮਿਲਿ ਪਵਣੈ ਸਭ ਵਜਾਇਦਾ ॥੪॥
Источники и права