couponatlas.

Гуру Грантх Сахиб (гурмукхи): Анг 1062

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਰਤਾ ਕਰੇ; ਸੁ ਨਿਹਚਉ ਹੋਵੈ ॥ ਗੁਰ ਕੈ ਸਬਦੇ; ਹਉਮੈ ਖੋਵੈ ॥ ਗੁਰ ਪਰਸਾਦੀ ਕਿਸੈ ਦੇ ਵਡਿਆਈ; ਨਾਮੋ ਨਾਮੁ ਧਿਆਇਦਾ ॥੫॥ ਗੁਰ ਸੇਵੇ ਜੇਵਡੁ; ਹੋਰੁ ਲਾਹਾ ਨਾਹੀ ॥ ਨਾਮੁ ਮੰਨਿ ਵਸੈ; ਨਾਮੋ ਸਾਲਾਹੀ ॥ ਨਾਮੋ ਨਾਮੁ ਸਦਾ ਸੁਖਦਾਤਾ; ਨਾਮੋ ਲਾਹਾ ਪਾਇਦਾ ॥੬॥ ਬਿਨੁ ਨਾਵੈ; ਸਭ ਦੁਖੁ ਸੰਸਾਰਾ ॥ ਬਹੁ ਕਰਮ ਕਮਾਵਹਿ; ਵਧਹਿ ਵਿਕਾਰਾ ॥ ਨਾਮੁ. ਨ ਸੇਵਹਿ, ਕਿਉ ਸੁਖੁ ਪਾਈਐ; ਬਿਨੁ ਨਾਵੈ. ਦੁਖੁ ਪਾਇਦਾ ॥੭॥ ਆਪਿ ਕਰੇ ਤੈ ਆਪਿ ਕਰਾਏ ॥ ਗੁਰ ਪਰਸਾਦੀ; ਕਿਸੈ ਬੁਝਾਏ ॥ ਗੁਰਮੁਖਿ ਹੋਵਹਿ ਸੇ ਬੰਧਨ ਤੋੜਹਿ; ਮੁਕਤੀ ਕੈ ਘਰਿ ਪਾਇਦਾ ॥੮॥ ਗਣਤ ਗਣੈ; ਸੋ ਜਲੈ ਸੰਸਾਰਾ ॥ ਸਹਸਾ ਮੂਲਿ ਨ ਚੁਕੈ ਵਿਕਾਰਾ ॥ ਗੁਰਮੁਖਿ ਹੋਵੈ ਸੁ ਗਣਤ ਚੁਕਾਏ; ਸਚੇ ਸਚਿ ਸਮਾਇਦਾ ॥੯॥ ਜੇ ਸਚੁ ਦੇਇ; ਤ ਪਾਏ ਕੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਸਚੁ ਨਾਮੁ ਸਾਲਾਹੇ ਰੰਗਿ ਰਾਤਾ; ਗੁਰ ਕਿਰਪਾ ਤੇ ਸੁਖੁ ਪਾਇਦਾ ॥੧੦॥ ਜਪੁ ਤਪੁ ਸੰਜਮੁ ਨਾਮੁ ਪਿਆਰਾ ॥ ਕਿਲਵਿਖ ਕਾਟੇ ਕਾਟਣਹਾਰਾ ॥ ਹਰਿ ਕੈ ਨਾਮਿ. ਤਨੁ ਮਨੁ ਸੀਤਲੁ ਹੋਆ; ਸਹਜੇ ਸਹਜਿ ਸਮਾਇਦਾ ॥੧੧॥ ਅੰਤਰਿ ਲੋਭੁ; ਮਨਿ ਮੈਲੈ. ਮਲੁ ਲਾਏ ॥ ਮੈਲੇ ਕਰਮ ਕਰੇ; ਦੁਖੁ ਪਾਏ ॥ ਕੂੜੋ ਕੂੜੁ ਕਰੇ ਵਾਪਾਰਾ; ਕੂੜੁ ਬੋਲਿ ਦੁਖੁ ਪਾਇਦਾ ॥੧੨॥ ਨਿਰਮਲ ਬਾਣੀ; ਕੋ ਮੰਨਿ ਵਸਾਏ ॥ ਗੁਰ ਪਰਸਾਦੀ; ਸਹਸਾ ਜਾਏ ॥ ਗੁਰ ਕੈ ਭਾਣੈ ਚਲੈ ਦਿਨੁ ਰਾਤੀ; ਨਾਮੁ ਚੇਤਿ ਸੁਖੁ ਪਾਇਦਾ ॥੧੩॥ ਆਪਿ ਸਿਰੰਦਾ ਸਚਾ ਸੋਈ ॥ ਆਪਿ ਉਪਾਇ; ਖਪਾਏ ਸੋਈ ॥ ਗੁਰਮੁਖਿ ਹੋਵੈ. ਸੁ ਸਦਾ ਸਲਾਹੇ; ਮਿਲਿ ਸਾਚੇ ਸੁਖੁ ਪਾਇਦਾ ॥੧੪॥ ਅਨੇਕ ਜਤਨ ਕਰੇ; ਇੰਦ੍ਰੀ ਵਸਿ. ਨ ਹੋਈ ॥ ਕਾਮਿ ਕਰੋਧਿ; ਜਲੈ ਸਭੁ ਕੋਈ ॥ ਸਤਿਗੁਰ ਸੇਵੇ. ਮਨੁ ਵਸਿ ਆਵੈ; ਮਨ ਮਾਰੇ ਮਨਹਿ ਸਮਾਇਦਾ ॥੧੫॥ ਮੇਰਾ ਤੇਰਾ ਤੁਧੁ ਆਪੇ ਕੀਆ ॥ ਸਭਿ ਤੇਰੇ ਜੰਤ; ਤੇਰੇ ਸਭਿ ਜੀਆ ॥ ਨਾਨਕ ਨਾਮੁ ਸਮਾਲਿ ਸਦਾ ਤੂ; ਗੁਰਮਤੀ ਮੰਨਿ ਵਸਾਇਦਾ ॥੧੬॥੪॥੧੮॥ ਮਾਰੂ ਮਹਲਾ ੩ ॥ ਹਰਿ ਜੀਉ ਦਾਤਾ ਅਗਮ ਅਥਾਹਾ ॥ ਓਸੁ ਤਿਲੁ. ਨ ਤਮਾਇ; ਵੇਪਰਵਾਹਾ ॥ ਤਿਸ ਨੋ ਅਪੜਿ. ਨ ਸਕੈ ਕੋਈ; ਆਪੇ ਮੇਲਿ ਮਿਲਾਇਦਾ ॥੧॥ ਜੋ ਕਿਛੁ ਕਰੈ; ਸੁ ਨਿਹਚਉ ਹੋਈ ॥ ਤਿਸੁ ਬਿਨੁ ਦਾਤਾ; ਅਵਰੁ. ਨ ਕੋਈ ॥ ਜਿਸ ਨੋ ਨਾਮ ਦਾਨੁ ਕਰੇ. ਸੋ ਪਾਏ; ਗੁਰਸਬਦੀ ਮੇਲਾਇਦਾ ॥੨॥ ਚਉਦਹ ਭਵਣ ਤੇਰੇ ਹਟਨਾਲੇ ॥ ਸਤਿਗੁਰਿ ਦਿਖਾਏ ਅੰਤਰਿ ਨਾਲੇ ॥ ਨਾਵੈ ਕਾ ਵਾਪਾਰੀ ਹੋਵੈ; ਗੁਰਸਬਦੀ ਕੋ ਪਾਇਦਾ ॥੩॥
Источники и права