couponatlas.

Гуру Грантх Сахиб (гурмукхи): Анг 1063

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਤਿਗੁਰਿ ਸੇਵਿਐ; ਸਹਜ ਅਨੰਦਾ ॥ ਹਿਰਦੈ ਆਇ ਵੁਠਾ ਗੋਵਿੰਦਾ ॥ ਸਹਜੇ ਭਗਤਿ ਕਰੇ ਦਿਨੁ ਰਾਤੀ; ਆਪੇ ਭਗਤਿ ਕਰਾਇਦਾ ॥੪॥ ਸਤਿਗੁਰ ਤੇ ਵਿਛੁੜੇ; ਤਿਨੀ ਦੁਖੁ ਪਾਇਆ ॥ ਅਨਦਿਨੁ ਮਾਰੀਅਹਿ; ਦੁਖੁ ਸਬਾਇਆ ॥ ਮਥੇ ਕਾਲੇ. ਮਹਲੁ, ਨ ਪਾਵਹਿ; ਦੁਖ ਹੀ ਵਿਚਿ ਦੁਖੁ ਪਾਇਦਾ ॥੫॥ ਸਤਿਗੁਰੁ ਸੇਵਹਿ; ਸੇ ਵਡਭਾਗੀ ॥ ਸਹਜ ਭਾਇ; ਸਚੀ ਲਿਵ ਲਾਗੀ ॥ ਸਚੋ ਸਚੁ ਕਮਾਵਹਿ ਸਦ ਹੀ; ਸਚੈ ਮੇਲਿ ਮਿਲਾਇਦਾ ॥੬॥ ਜਿਸ ਨੋ ਸਚਾ ਦੇਇ ਸੁ ਪਾਏ ॥ ਅੰਤਰਿ ਸਾਚੁ; ਭਰਮੁ ਚੁਕਾਏ ॥ ਸਚੁ ਸਚੈ ਕਾ ਆਪੇ ਦਾਤਾ; ਜਿਸੁ ਦੇਵੈ ਸੋ ਸਚੁ ਪਾਇਦਾ ॥੭॥ ਆਪੇ ਕਰਤਾ ਸਭਨਾ ਕਾ ਸੋਈ ॥ ਜਿਸ ਨੋ ਆਪਿ ਬੁਝਾਏ; ਬੂਝੈ ਕੋਈ ॥ ਆਪੇ ਬਖਸੇ. ਦੇ ਵਡਿਆਈ; ਆਪੇ ਮੇਲਿ ਮਿਲਾਇਦਾ ॥੮॥ ਹਉਮੈ ਕਰਦਿਆ; ਜਨਮੁ ਗਵਾਇਆ ॥ ਆਗੈ ਮੋਹੁ ਨ ਚੂਕੈ ਮਾਇਆ ॥ ਅਗੈ ਜਮਕਾਲੁ ਲੇਖਾ ਲੇਵੈ; ਜਿਉ ਤਿਲ ਘਾਣੀ ਪੀੜਾਇਦਾ ॥੯॥ ਪੂਰੈ ਭਾਗਿ; ਗੁਰ ਸੇਵਾ ਹੋਈ ॥ ਨਦਰਿ ਕਰੇ; ਤਾ ਸੇਵੇ ਕੋਈ ॥ ਜਮਕਾਲੁ ਤਿਸੁ ਨੇੜਿ. ਨ ਆਵੈ; ਮਹਲਿ ਸਚੈ ਸੁਖੁ ਪਾਇਦਾ ॥੧੦॥ ਤਿਨ ਸੁਖੁ ਪਾਇਆ; ਜੋ ਤੁਧੁ ਭਾਏ ॥ ਪੂਰੈ ਭਾਗਿ; ਗੁਰ ਸੇਵਾ ਲਾਏ ॥ ਤੇਰੈ ਹਥਿ ਹੈ ਸਭ ਵਡਿਆਈ; ਜਿਸੁ ਦੇਵਹਿ ਸੋ ਪਾਇਦਾ ॥੧੧॥ ਅੰਦਰਿ ਪਰਗਾਸੁ; ਗੁਰੂ ਤੇ ਪਾਏ ॥ ਨਾਮੁ ਪਦਾਰਥੁ ਮੰਨਿ ਵਸਾਏ ॥ ਗਿਆਨ ਰਤਨੁ ਸਦਾ ਘਟਿ ਚਾਨਣੁ; ਅਗਿਆਨ ਅੰਧੇਰੁ ਗਵਾਇਦਾ ॥੧੨॥ ਅਗਿਆਨੀ ਅੰਧੇ ਦੂਜੈ ਲਾਗੇ ॥ ਬਿਨੁ ਪਾਣੀ; ਡੁਬਿ ਮੂਏ ਅਭਾਗੇ ॥ ਚਲਦਿਆ ਘਰੁ ਦਰੁ ਨਦਰਿ. ਨ ਆਵੈ; ਜਮ ਦਰਿ ਬਾਧਾ ਦੁਖੁ ਪਾਇਦਾ ॥੧੩॥ ਬਿਨੁ ਸਤਿਗੁਰ ਸੇਵੇ; ਮੁਕਤਿ. ਨ ਹੋਈ ॥ ਗਿਆਨੀ ਧਿਆਨੀ ਪੂਛਹੁ ਕੋਈ ॥ ਸਤਿਗੁਰੁ ਸੇਵੇ ਤਿਸੁ ਮਿਲੈ ਵਡਿਆਈ; ਦਰਿ ਸਚੈ ਸੋਭਾ ਪਾਇਦਾ ॥੧੪॥ ਸਤਿਗੁਰ ਨੋ ਸੇਵੇ; ਤਿਸੁ ਆਪਿ ਮਿਲਾਏ ॥ ਮਮਤਾ ਕਾਟਿ; ਸਚਿ ਲਿਵ ਲਾਏ ॥ ਸਦਾ ਸਚੁ ਵਣਜਹਿ ਵਾਪਾਰੀ; ਨਾਮੋ ਲਾਹਾ ਪਾਇਦਾ ॥੧੫॥ ਆਪੇ ਕਰੇ ਕਰਾਏ ਕਰਤਾ ॥ ਸਬਦਿ ਮਰੈ; ਸੋਈ ਜਨੁ ਮੁਕਤਾ ॥ ਨਾਨਕ ਨਾਮੁ ਵਸੈ ਮਨ ਅੰਤਰਿ; ਨਾਮੋ ਨਾਮੁ ਧਿਆਇਦਾ ॥੧੬॥੫॥੧੯॥ ਮਾਰੂ ਮਹਲਾ ੩ ॥ ਜੋ ਤੁਧੁ ਕਰਣਾ; ਸੋ ਕਰਿ ਪਾਇਆ ॥ ਭਾਣੇ ਵਿਚਿ; ਕੋ ਵਿਰਲਾ ਆਇਆ ॥ ਭਾਣਾ ਮੰਨੇ. ਸੋ ਸੁਖੁ ਪਾਏ; ਭਾਣੇ ਵਿਚਿ ਸੁਖੁ ਪਾਇਦਾ ॥੧॥ ਗੁਰਮੁਖਿ; ਤੇਰਾ ਭਾਣਾ ਭਾਵੈ ॥ ਸਹਜੇ ਹੀ ਸੁਖੁ ਸਚੁ ਕਮਾਵੈ ॥ ਭਾਣੇ ਨੋ ਲੋਚੈ ਬਹੁਤੇਰੀ; ਆਪਣਾ ਭਾਣਾ ਆਪਿ ਮਨਾਇਦਾ ॥੨॥ ਤੇਰਾ ਭਾਣਾ ਮੰਨੇ; ਸੁ ਮਿਲੈ ਤੁਧੁ ਆਏ ॥
Источники и права