couponatlas.

Гуру Грантх Сахиб (гурмукхи): Анг 1065

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਚੇਤਹਿ; ਤਿਨ ਬਲਿਹਾਰੈ ਜਾਉ ॥ ਗੁਰ ਕੈ ਸਬਦਿ; ਤਿਨ ਮੇਲਿ ਮਿਲਾਉ ॥ ਤਿਨ ਕੀ ਧੂਰਿ. ਲਾਈ ਮੁਖਿ ਮਸਤਕਿ; ਸਤਸੰਗਤਿ ਬਹਿ ਗੁਣ ਗਾਇਦਾ ॥੨॥ ਹਰਿ ਕੇ ਗੁਣ ਗਾਵਾ; ਜੇ ਹਰਿ ਪ੍ਰਭ ਭਾਵਾ ॥ ਅੰਤਰਿ ਹਰਿ ਨਾਮੁ ਸਬਦਿ ਸੁਹਾਵਾ ॥ ਗੁਰਬਾਣੀ. ਚਹੁ ਕੁੰਡੀ ਸੁਣੀਐ; ਸਾਚੈ ਨਾਮਿ ਸਮਾਇਦਾ ॥੩॥ ਸੋ ਜਨੁ ਸਾਚਾ; ਜਿ ਅੰਤਰੁ ਭਾਲੇ ॥ ਗੁਰ ਕੈ ਸਬਦਿ; ਹਰਿ ਨਦਰਿ ਨਿਹਾਲੇ ॥ ਗਿਆਨ ਅੰਜਨੁ ਪਾਏ ਗੁਰਸਬਦੀ; ਨਦਰੀ ਨਦਰਿ ਮਿਲਾਇਦਾ ॥੪॥ ਵਡੈ ਭਾਗਿ; ਇਹੁ ਸਰੀਰੁ ਪਾਇਆ ॥ ਮਾਣਸ ਜਨਮਿ; ਸਬਦਿ ਚਿਤੁ ਲਾਇਆ ॥ ਬਿਨੁ ਸਬਦੈ. ਸਭੁ ਅੰਧ ਅੰਧੇਰਾ; ਗੁਰਮੁਖਿ ਕਿਸਹਿ ਬੁਝਾਇਦਾ ॥੫॥ ਇਕਿ ਕਿਤੁ ਆਏ; ਜਨਮੁ ਗਵਾਏ ॥ ਮਨਮੁਖ ਲਾਗੇ ਦੂਜੈ ਭਾਏ ॥ ਏਹ ਵੇਲਾ ਫਿਰਿ ਹਾਥਿ. ਨ ਆਵੈ; ਪਗਿ ਖਿਸਿਐ ਪਛੁਤਾਇਦਾ ॥੬॥ ਗੁਰ ਕੈ ਸਬਦਿ; ਪਵਿਤ੍ਰੁ ਸਰੀਰਾ ॥ ਤਿਸੁ ਵਿਚਿ ਵਸੈ; ਸਚੁ ਗੁਣੀ ਗਹੀਰਾ ॥ ਸਚੋ ਸਚੁ ਵੇਖੈ ਸਭ ਥਾਈ; ਸਚੁ ਸੁਣਿ ਮੰਨਿ ਵਸਾਇਦਾ ॥੭॥ ਹਉਮੈ ਗਣਤ; ਗੁਰ ਸਬਦਿ ਨਿਵਾਰੇ ॥ ਹਰਿ ਜੀਉ; ਹਿਰਦੈ ਰਖਹੁ ਉਰ ਧਾਰੇ ॥ ਗੁਰ ਕੈ ਸਬਦਿ ਸਦਾ ਸਾਲਾਹੇ; ਮਿਲਿ ਸਾਚੇ ਸੁਖੁ ਪਾਇਦਾ ॥੮॥ ਸੋ ਚੇਤੇ; ਜਿਸੁ ਆਪਿ ਚੇਤਾਏ ॥ ਗੁਰ ਕੈ ਸਬਦਿ; ਵਸੈ ਮਨਿ ਆਏ ॥ ਆਪੇ ਵੇਖੈ ਆਪੇ ਬੂਝੈ; ਆਪੈ ਆਪੁ ਸਮਾਇਦਾ ॥੯॥ ਜਿਨਿ ਮਨ ਵਿਚਿ ਵਥੁ ਪਾਈ; ਸੋਈ ਜਾਣੈ ॥ ਗੁਰ ਕੈ ਸਬਦੇ; ਆਪੁ ਪਛਾਣੈ ॥ ਆਪੁ ਪਛਾਣੈ ਸੋਈ ਜਨੁ ਨਿਰਮਲੁ; ਬਾਣੀ ਸਬਦੁ ਸੁਣਾਇਦਾ ॥੧੦॥ ਏਹ ਕਾਇਆ ਪਵਿਤੁ ਹੈ ਸਰੀਰੁ ॥ ਗੁਰਸਬਦੀ ਚੇਤੈ ਗੁਣੀ ਗਹੀਰੁ ॥ ਅਨਦਿਨੁ ਗੁਣ ਗਾਵੈ ਰੰਗਿ ਰਾਤਾ; ਗੁਣ ਕਹਿ ਗੁਣੀ ਸਮਾਇਦਾ ॥੧੧॥ ਏਹੁ ਸਰੀਰੁ ਸਭ. ਮੂਲੁ ਹੈ ਮਾਇਆ ॥ ਦੂਜੈ ਭਾਇ ਭਰਮਿ ਭੁਲਾਇਆ ॥ ਹਰਿ. ਨ ਚੇਤੈ, ਸਦਾ ਦੁਖੁ ਪਾਏ; ਬਿਨੁ ਹਰਿ ਚੇਤੇ. ਦੁਖੁ ਪਾਇਦਾ ॥੧੨॥ ਜਿ ਸਤਿਗੁਰੁ ਸੇਵੇ; ਸੋ ਪਰਵਾਣੁ ॥ ਕਾਇਆ ਹੰਸੁ ਨਿਰਮਲੁ; ਦਰਿ ਸਚੈ ਜਾਣੁ ॥ ਹਰਿ ਸੇਵੇ. ਹਰਿ ਮੰਨਿ ਵਸਾਏ; ਸੋਹੈ ਹਰਿ ਗੁਣ ਗਾਇਦਾ ॥੧੩॥ ਬਿਨੁ ਭਾਗਾ; ਗੁਰੁ ਸੇਵਿਆ. ਨ ਜਾਇ ॥ ਮਨਮੁਖ ਭੂਲੇ; ਮੁਏ ਬਿਲਲਾਇ ॥ ਜਿਨ ਕਉ ਨਦਰਿ ਹੋਵੈ ਗੁਰ ਕੇਰੀ; ਹਰਿ ਜੀਉ ਆਪਿ ਮਿਲਾਇਦਾ ॥੧੪॥ ਕਾਇਆ ਕੋਟੁ ਪਕੇ ਹਟਨਾਲੇ ॥ ਗੁਰਮੁਖਿ ਲੇਵੈ; ਵਸਤੁ ਸਮਾਲੇ ॥ ਹਰਿ ਕਾ ਨਾਮੁ ਧਿਆਇ ਦਿਨੁ ਰਾਤੀ; ਊਤਮ ਪਦਵੀ ਪਾਇਦਾ ॥੧੫॥ ਆਪੇ ਸਚਾ ਹੈ ਸੁਖਦਾਤਾ ॥ ਪੂਰੇ ਗੁਰ ਕੈ ਸਬਦਿ ਪਛਾਤਾ ॥ ਨਾਨਕ ਨਾਮੁ ਸਲਾਹੇ ਸਾਚਾ; ਪੂਰੈ ਭਾਗਿ ਕੋ ਪਾਇਦਾ ॥੧੬॥੭॥੨੧॥
Источники и права