couponatlas.

Гуру Грантх Сахиб (гурмукхи): Анг 1069

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਦ ਹੀ ਨੇੜੈ; ਦੂਰਿ. ਨ ਜਾਣਹੁ ॥ ਗੁਰ ਕੈ ਸਬਦਿ; ਨਜੀਕਿ ਪਛਾਣਹੁ ॥ ਬਿਗਸੈ ਕਮਲੁ ਕਿਰਣਿ ਪਰਗਾਸੈ; ਪਰਗਟੁ ਕਰਿ ਦੇਖਾਇਆ ॥੧੫॥ ਆਪੇ ਕਰਤਾ ਸਚਾ ਸੋਈ ॥ ਆਪੇ ਮਾਰਿ ਜੀਵਾਲੇ; ਅਵਰੁ. ਨ ਕੋਈ ॥ ਨਾਨਕ ਨਾਮੁ ਮਿਲੈ ਵਡਿਆਈ; ਆਪੁ ਗਵਾਇ. ਸੁਖੁ ਪਾਇਆ ॥੧੬॥੨॥੨੪॥ ਮਾਰੂ ਸੋਲਹੇ ਮਹਲਾ ੪ ॥ ੴ ਸਤਿਗੁਰ ਪ੍ਰਸਾਦਿ ॥ ਸਚਾ ਆਪਿ ਸਵਾਰਣਹਾਰਾ ॥ ਅਵਰ. ਨ ਸੂਝਸਿ; ਬੀਜੀ ਕਾਰਾ ॥ ਗੁਰਮੁਖਿ ਸਚੁ ਵਸੈ ਘਟ ਅੰਤਰਿ; ਸਹਜੇ ਸਚਿ ਸਮਾਈ ਹੇ ॥੧॥ ਸਭਨਾ ਸਚੁ ਵਸੈ ਮਨ ਮਾਹੀ ॥ ਗੁਰ ਪਰਸਾਦੀ; ਸਹਜਿ ਸਮਾਹੀ ॥ ਗੁਰੁ ਗੁਰੁ ਕਰਤ. ਸਦਾ ਸੁਖੁ ਪਾਇਆ; ਗੁਰ ਚਰਣੀ ਚਿਤੁ ਲਾਈ ਹੇ ॥੨॥ ਸਤਿਗੁਰੁ ਹੈ ਗਿਆਨੁ; ਸਤਿਗੁਰੁ ਹੈ ਪੂਜਾ ॥ ਸਤਿਗੁਰੁ ਸੇਵੀ; ਅਵਰੁ. ਨ ਦੂਜਾ ॥ ਸਤਿਗੁਰ ਤੇ. ਨਾਮੁ ਰਤਨ ਧਨੁ ਪਾਇਆ; ਸਤਿਗੁਰ ਕੀ ਸੇਵਾ ਭਾਈ ਹੇ ॥੩॥ ਬਿਨੁ ਸਤਿਗੁਰ; ਜੋ ਦੂਜੈ ਲਾਗੇ ॥ ਆਵਹਿ ਜਾਹਿ; ਭ੍ਰਮਿ ਮਰਹਿ ਅਭਾਗੇ ॥ ਨਾਨਕ ਤਿਨ ਕੀ ਫਿਰਿ ਗਤਿ ਹੋਵੈ; ਜਿ ਗੁਰਮੁਖਿ ਰਹਹਿ ਸਰਣਾਈ ਹੇ ॥੪॥ ਗੁਰਮੁਖਿ ਪ੍ਰੀਤਿ ਸਦਾ ਹੈ ਸਾਚੀ ॥ ਸਤਿਗੁਰ ਤੇ ਮਾਗਉ; ਨਾਮੁ ਅਜਾਚੀ ॥ ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ; ਰਖਿ ਲੇਵਹੁ ਗੁਰ ਸਰਣਾਈ ਹੇ ॥੫॥ ਅੰਮ੍ਰਿਤ ਰਸੁ; ਸਤਿਗੁਰੂ ਚੁਆਇਆ ॥ ਦਸਵੈ ਦੁਆਰਿ ਪ੍ਰਗਟੁ ਹੋਇ ਆਇਆ ॥ ਤਹ ਅਨਹਦ ਸਬਦ ਵਜਹਿ ਧੁਨਿ ਬਾਣੀ; ਸਹਜੇ ਸਹਜਿ ਸਮਾਈ ਹੇ ॥੬॥ ਜਿਨ ਕਉ ਕਰਤੈ ਧੁਰਿ ਲਿਖਿ ਪਾਈ ॥ ਅਨਦਿਨੁ; ਗੁਰੁ ਗੁਰੁ ਕਰਤ ਵਿਹਾਈ ॥ ਬਿਨੁ ਸਤਿਗੁਰ. ਕੋ ਸੀਝੈ ਨਾਹੀ; ਗੁਰ ਚਰਣੀ ਚਿਤੁ ਲਾਈ ਹੇ ॥੭॥ ਜਿਸੁ ਭਾਵੈ; ਤਿਸੁ ਆਪੇ ਦੇਇ ॥ ਗੁਰਮੁਖਿ ਨਾਮੁ ਪਦਾਰਥੁ ਲੇਇ ॥ ਆਪੇ ਕ੍ਰਿਪਾ ਕਰੇ ਨਾਮੁ ਦੇਵੈ; ਨਾਨਕ ਨਾਮਿ ਸਮਾਈ ਹੇ ॥੮॥ ਗਿਆਨ ਰਤਨੁ; ਮਨਿ ਪਰਗਟੁ ਭਇਆ ॥ ਨਾਮੁ ਪਦਾਰਥੁ ਸਹਜੇ ਲਇਆ ॥ ਏਹ ਵਡਿਆਈ. ਗੁਰ ਤੇ ਪਾਈ; ਸਤਿਗੁਰ ਕਉ ਸਦ ਬਲਿ ਜਾਈ ਹੇ ॥੯॥ ਪ੍ਰਗਟਿਆ ਸੂਰੁ; ਨਿਸਿ ਮਿਟਿਆ ਅੰਧਿਆਰਾ ॥ ਅਗਿਆਨੁ ਮਿਟਿਆ; ਗੁਰ ਰਤਨਿ ਅਪਾਰਾ ॥ ਸਤਿਗੁਰ ਗਿਆਨੁ ਰਤਨੁ ਅਤਿ ਭਾਰੀ; ਕਰਮਿ ਮਿਲੈ ਸੁਖੁ ਪਾਈ ਹੇ ॥੧੦॥ ਗੁਰਮੁਖਿ ਨਾਮੁ; ਪ੍ਰਗਟੀ ਹੈ ਸੋਇ ॥ ਚਹੁ ਜੁਗਿ ਨਿਰਮਲੁ; ਹਛਾ ਲੋਇ ॥ ਨਾਮੇ ਨਾਮਿ ਰਤੇ ਸੁਖੁ ਪਾਇਆ; ਨਾਮਿ ਰਹਿਆ ਲਿਵ ਲਾਈ ਹੇ ॥੧੧॥ ਗੁਰਮੁਖਿ ਨਾਮੁ ਪਰਾਪਤਿ ਹੋਵੈ ॥ ਸਹਜੇ ਜਾਗੈ. ਸਹਜੇ ਸੋਵੈ ॥
Источники и права