couponatlas.

Гуру Грантх Сахиб (гурмукхи): Анг 1070

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰਮੁਖਿ ਨਾਮਿ ਸਮਾਇ ਸਮਾਵੈ; ਨਾਨਕ ਨਾਮੁ ਧਿਆਈ ਹੇ ॥੧੨॥ ਭਗਤਾ ਮੁਖਿ; ਅੰਮ੍ਰਿਤ ਹੈ ਬਾਣੀ ॥ ਗੁਰਮੁਖਿ ਹਰਿ ਨਾਮੁ ਆਖਿ ਵਖਾਣੀ ॥ ਹਰਿ ਹਰਿ ਕਰਤ. ਸਦਾ ਮਨੁ ਬਿਗਸੈ; ਹਰਿ ਚਰਣੀ ਮਨੁ ਲਾਈ ਹੇ ॥੧੩॥ ਹਮ ਮੂਰਖ ਅਗਿਆਨ; ਗਿਆਨੁ ਕਿਛੁ ਨਾਹੀ ॥ ਸਤਿਗੁਰ ਤੇ; ਸਮਝ ਪੜੀ ਮਨ ਮਾਹੀ ॥ ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ; ਸਤਿਗੁਰ ਕੀ ਸੇਵਾ ਲਾਈ ਹੇ ॥੧੪॥ ਜਿਨਿ ਸਤਿਗੁਰੁ ਜਾਤਾ; ਤਿਨਿ ਏਕੁ ਪਛਾਤਾ ॥ ਸਰਬੇ ਰਵਿ ਰਹਿਆ ਸੁਖਦਾਤਾ ॥ ਆਤਮੁ ਚੀਨਿ. ਪਰਮ ਪਦੁ ਪਾਇਆ; ਸੇਵਾ ਸੁਰਤਿ ਸਮਾਈ ਹੇ ॥੧੫॥ ਜਿਨ ਕਉ ਆਦਿ ਮਿਲੀ ਵਡਿਆਈ ॥ ਸਤਿਗੁਰੁ ਮਨਿ ਵਸਿਆ; ਲਿਵ ਲਾਈ ॥ ਆਪਿ ਮਿਲਿਆ ਜਗਜੀਵਨੁ ਦਾਤਾ; ਨਾਨਕ. ਅੰਕਿ ਸਮਾਈ ਹੇ ॥੧੬॥੧॥ ਮਾਰੂ ਮਹਲਾ ੪ ॥ ਹਰਿ ਅਗਮ ਅਗੋਚਰੁ; ਸਦਾ ਅਬਿਨਾਸੀ ॥ ਸਰਬੇ ਰਵਿ ਰਹਿਆ; ਘਟ ਵਾਸੀ ॥ ਤਿਸੁ ਬਿਨੁ ਅਵਰੁ. ਨ ਕੋਈ ਦਾਤਾ; ਹਰਿ ਤਿਸਹਿ ਸਰੇਵਹੁ ਪ੍ਰਾਣੀ ਹੇ ॥੧॥ ਜਾ ਕਉ ਰਾਖੈ; ਹਰਿ ਰਾਖਣਹਾਰਾ ॥ ਤਾ ਕਉ ਕੋਇ, ਨ ਸਾਕਸਿ ਮਾਰਾ ॥ ਸੋ ਐਸਾ ਹਰਿ ਸੇਵਹੁ ਸੰਤਹੁ; ਜਾ ਕੀ ਊਤਮ ਬਾਣੀ ਹੇ ॥੨॥ ਜਾ ਜਾਪੈ; ਕਿਛੁ ਕਿਥਾਊ ਨਾਹੀ ॥ ਤਾ ਕਰਤਾ ਭਰਪੂਰਿ ਸਮਾਹੀ ॥ ਸੂਕੇ ਤੇ ਫੁਨਿ ਹਰਿਆ ਕੀਤੋਨੁ; ਹਰਿ ਧਿਆਵਹੁ ਚੋਜ ਵਿਡਾਣੀ ਹੇ ॥੩॥ ਜੋ ਜੀਆ ਕੀ; ਵੇਦਨ ਜਾਣੈ ॥ ਤਿਸੁ ਸਾਹਿਬ ਕੈ; ਹਉ ਕੁਰਬਾਣੈ ॥ ਤਿਸੁ ਆਗੈ ਜਨ ਕਰਿ ਬੇਨੰਤੀ; ਜੋ ਸਰਬ ਸੁਖਾ ਕਾ ਦਾਣੀ ਹੇ ॥੪॥ ਜੋ ਜੀਐ ਕੀ ਸਾਰ; ਨ ਜਾਣੈ ॥ ਤਿਸੁ ਸਿਉ ਕਿਛੁ. ਨ ਕਹੀਐ ਅਜਾਣੈ ॥ ਮੂਰਖ ਸਿਉ, ਨਹ ਲੂਝੁ ਪਰਾਣੀ; ਹਰਿ ਜਪੀਐ ਪਦੁ ਨਿਰਬਾਣੀ ਹੇ ॥੫॥ ਨਾ ਕਰਿ ਚਿੰਤ; ਚਿੰਤਾ ਹੈ ਕਰਤੇ ॥ ਹਰਿ ਦੇਵੈ; ਜਲਿ ਥਲਿ ਜੰਤਾ ਸਭਤੈ ॥ ਅਚਿੰਤ ਦਾਨੁ ਦੇਇ ਪ੍ਰਭੁ ਮੇਰਾ; ਵਿਚਿ ਪਾਥਰ ਕੀਟ ਪਖਾਣੀ ਹੇ ॥੬॥ ਨਾ ਕਰਿ ਆਸ; ਮੀਤ ਸੁਤ ਭਾਈ ॥ ਨਾ ਕਰਿ ਆਸ; ਕਿਸੈ ਸਾਹ ਬਿਉਹਾਰ ਕੀ ਪਰਾਈ ॥ ਬਿਨੁ ਹਰਿ ਨਾਵੈ. ਕੋ ਬੇਲੀ ਨਾਹੀ; ਹਰਿ ਜਪੀਐ ਸਾਰੰਗਪਾਣੀ ਹੇ ॥੭॥ ਅਨਦਿਨੁ ਨਾਮੁ ਜਪਹੁ ਬਨਵਾਰੀ ॥ ਸਭ ਆਸਾ ਮਨਸਾ ਪੂਰੈ ਥਾਰੀ ॥ ਜਨ ਨਾਨਕ ਨਾਮੁ ਜਪਹੁ ਭਵ ਖੰਡਨੁ; ਸੁਖਿ ਸਹਜੇ ਰੈਣਿ ਵਿਹਾਣੀ ਹੇ ॥੮॥ ਜਿਨਿ ਹਰਿ ਸੇਵਿਆ; ਤਿਨਿ ਸੁਖੁ ਪਾਇਆ ॥ ਸਹਜੇ ਹੀ; ਹਰਿ ਨਾਮਿ ਸਮਾਇਆ ॥ ਜੋ ਸਰਣਿ ਪਰੈ. ਤਿਸ ਕੀ ਪਤਿ ਰਾਖੈ; ਜਾਇ ਪੂਛਹੁ ਵੇਦ ਪੁਰਾਣੀ ਹੇ ॥੯॥ ਜਿਸੁ ਹਰਿ ਸੇਵਾ ਲਾਏ; ਸੋਈ ਜਨੁ ਲਾਗੈ ॥ ਗੁਰ ਕੈ ਸਬਦਿ; ਭਰਮ ਭਉ ਭਾਗੈ ॥ ਵਿਚੇ ਗ੍ਰਿਹ. ਸਦਾ ਰਹੈ ਉਦਾਸੀ; ਜਿਉ ਕਮਲੁ ਰਹੈ ਵਿਚਿ ਪਾਣੀ ਹੇ ॥੧੦॥
Источники и права