couponatlas.

Гуру Грантх Сахиб (гурмукхи): Анг 1073

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਧਨ ਅੰਧੀ; ਪਿਰੁ ਚਪਲੁ ਸਿਆਨਾ ॥ ਪੰਚ ਤਤੁ ਕਾ ਰਚਨੁ ਰਚਾਨਾ ॥ ਜਿਸੁ ਵਖਰ ਕਉ ਤੁਮ ਆਏ ਹਹੁ; ਸੋ ਪਾਇਓ ਸਤਿਗੁਰ ਪਾਸਾ ਹੇ ॥੬॥ ਧਨ ਕਹੈ. ਤੂ ਵਸੁ ਮੈ ਨਾਲੇ ॥ ਪ੍ਰਿਅ ਸੁਖਵਾਸੀ; ਬਾਲ ਗੁਪਾਲੇ ॥ ਤੁਝੈ ਬਿਨਾ. ਹਉ ਕਿਤ ਹੀ, ਨ ਲੇਖੈ; ਵਚਨੁ ਦੇਹਿ ਛੋਡਿ. ਨ ਜਾਸਾ ਹੇ ॥੭॥ ਪਿਰਿ ਕਹਿਆ; ਹਉ ਹੁਕਮੀ ਬੰਦਾ ॥ ਓਹੁ ਭਾਰੋ ਠਾਕੁਰੁ; ਜਿਸੁ. ਕਾਣਿ ਨ ਛੰਦਾ ॥ ਜਿਚਰੁ ਰਾਖੈ ਤਿਚਰੁ ਤੁਮ ਸੰਗਿ ਰਹਣਾ; ਜਾ ਸਦੇ ਤ ਊਠਿ ਸਿਧਾਸਾ ਹੇ ॥੮॥ ਜਉ ਪ੍ਰਿਅ ਬਚਨ ਕਹੇ; ਧਨ ਸਾਚੇ ॥ ਧਨ ਕਛੂ. ਨ ਸਮਝੈ; ਚੰਚਲਿ ਕਾਚੇ ॥ ਬਹੁਰਿ ਬਹੁਰਿ ਪਿਰ ਹੀ ਸੰਗੁ ਮਾਗੈ; ਓਹੁ ਬਾਤ ਜਾਨੈ ਕਰਿ ਹਾਸਾ ਹੇ ॥੯॥ ਆਈ ਆਗਿਆ; ਪਿਰਹੁ ਬੁਲਾਇਆ ॥ ਨਾ ਧਨ ਪੁਛੀ; ਨ ਮਤਾ ਪਕਾਇਆ ॥ ਊਠਿ ਸਿਧਾਇਓ ਛੂਟਰਿ ਮਾਟੀ; ਦੇਖੁ ਨਾਨਕ. ਮਿਥਨ ਮੋਹਾਸਾ ਹੇ ॥੧੦॥ ਰੇ ਮਨ ਲੋਭੀ; ਸੁਣਿ ਮਨ ਮੇਰੇ ॥ ਸਤਿਗੁਰੁ ਸੇਵਿ; ਦਿਨੁ ਰਾਤਿ ਸਦੇਰੇ ॥ ਬਿਨੁ ਸਤਿਗੁਰ. ਪਚਿ ਮੂਏ ਸਾਕਤ; ਨਿਗੁਰੇ ਗਲਿ ਜਮ ਫਾਸਾ ਹੇ ॥੧੧॥ ਮਨਮੁਖਿ ਆਵੈ; ਮਨਮੁਖਿ ਜਾਵੈ ॥ ਮਨਮੁਖਿ; ਫਿਰਿ ਫਿਰਿ ਚੋਟਾ ਖਾਵੈ ॥ ਜਿਤਨੇ ਨਰਕ. ਸੇ ਮਨਮੁਖਿ ਭੋਗੈ; ਗੁਰਮੁਖਿ ਲੇਪੁ. ਨ ਮਾਸਾ ਹੇ ॥੧੨॥ ਗੁਰਮੁਖਿ ਸੋਇ; ਜਿ ਹਰਿ ਜੀਉ ਭਾਇਆ ॥ ਤਿਸੁ ਕਉਣੁ ਮਿਟਾਵੈ; ਜਿ ਪ੍ਰਭਿ ਪਹਿਰਾਇਆ ॥ ਸਦਾ ਅਨੰਦੁ ਕਰੇ ਆਨੰਦੀ; ਜਿਸੁ ਸਿਰਪਾਉ ਪਇਆ, ਗਲਿ ਖਾਸਾ ਹੇ ॥੧੩॥ ਹਉ ਬਲਿਹਾਰੀ ਸਤਿਗੁਰ ਪੂਰੇ ॥ ਸਰਣਿ ਕੇ ਦਾਤੇ; ਬਚਨ ਕੇ ਸੂਰੇ ॥ ਐਸਾ ਪ੍ਰਭੁ ਮਿਲਿਆ ਸੁਖਦਾਤਾ; ਵਿਛੁੜਿ. ਨ ਕਤ ਹੀ ਜਾਸਾ ਹੇ ॥੧੪॥ ਗੁਣ ਨਿਧਾਨ; ਕਿਛੁ ਕੀਮ. ਨ ਪਾਈ ॥ ਘਟਿ ਘਟਿ ਪੂਰਿ ਰਹਿਓ ਸਭ ਠਾਈ ॥ ਨਾਨਕ ਸਰਣਿ ਦੀਨ ਦੁਖ ਭੰਜਨ; ਹਉ ਰੇਣ. ਤੇਰੇ ਜੋ ਦਾਸਾ ਹੇ ॥੧੫॥੧॥੨॥ ਮਾਰੂ ਸੋਲਹੇ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਕਰੈ ਅਨੰਦੁ ਅਨੰਦੀ ਮੇਰਾ ॥ ਘਟਿ ਘਟਿ ਪੂਰਨੁ; ਸਿਰ ਸਿਰਹਿ ਨਿਬੇਰਾ ॥ ਸਿਰਿ ਸਾਹਾ ਕੈ ਸਚਾ ਸਾਹਿਬੁ; ਅਵਰੁ. ਨਾਹੀ ਕੋ ਦੂਜਾ. ਹੇ ॥੧॥ ਹਰਖਵੰਤ; ਆਨੰਤ ਦਇਆਲਾ ॥ ਪ੍ਰਗਟਿ ਰਹਿਓ; ਪ੍ਰਭੁ ਸਰਬ ਉਜਾਲਾ ॥ ਰੂਪ ਕਰੇ ਕਰਿ ਵੇਖੈ ਵਿਗਸੈ; ਆਪੇ ਹੀ ਆਪਿ ਪੂਜਾ ਹੇ ॥੨॥ ਆਪੇ ਕੁਦਰਤਿ ਕਰੇ ਵੀਚਾਰਾ ॥ ਆਪੇ ਹੀ ਸਚੁ ਕਰੇ ਪਸਾਰਾ ॥ ਆਪੇ ਖੇਲ ਖਿਲਾਵੈ ਦਿਨੁ ਰਾਤੀ; ਆਪੇ ਸੁਣਿ ਸੁਣਿ ਭੀਜਾ ਹੇ ॥੩॥ ਸਾਚਾ ਤਖਤੁ ਸਚੀ ਪਾਤਿਸਾਹੀ ॥ ਸਚੁ ਖਜੀਨਾ ਸਾਚਾ ਸਾਹੀ ॥
Источники и права