couponatlas.

Гуру Грантх Сахиб (гурмукхи): Анг 1074

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਪੇ ਸਚੁ. ਧਾਰਿਓ ਸਭੁ ਸਾਚਾ; ਸਚੇ ਸਚਿ ਵਰਤੀਜਾ ਹੇ ॥੪॥ ਸਚੁ ਤਪਾਵਸੁ. ਸਚੇ ਕੇਰਾ ॥ ਸਾਚਾ ਥਾਨੁ ਸਦਾ ਪ੍ਰਭ ਤੇਰਾ ॥ ਸਚੀ ਕੁਦਰਤਿ ਸਚੀ ਬਾਣੀ; ਸਚੁ ਸਾਹਿਬ ਸੁਖੁ ਕੀਜਾ ਹੇ ॥੫॥ ਏਕੋ ਆਪਿ ਤੂਹੈ ਵਡ ਰਾਜਾ ॥ ਹੁਕਮਿ ਸਚੇ ਕੈ; ਪੂਰੇ ਕਾਜਾ ॥ ਅੰਤਰਿ ਬਾਹਰਿ ਸਭੁ ਕਿਛੁ ਜਾਣੈ; ਆਪੇ ਹੀ ਆਪਿ ਪਤੀਜਾ ਹੇ ॥੬॥ ਤੂ ਵਡ ਰਸੀਆ. ਤੂ ਵਡ ਭੋਗੀ ॥ ਤੂ ਨਿਰਬਾਣੁ; ਤੂਹੈ ਹੀ ਜੋਗੀ ॥ ਸਰਬ ਸੂਖ ਸਹਜ ਘਰਿ ਤੇਰੈ; ਅਮਿਉ ਤੇਰੀ ਦ੍ਰਿਸਟੀਜਾ ਹੇ ॥੭॥ ਤੇਰੀ ਦਾਤਿ; ਤੁਝੈ ਤੇ ਹੋਵੈ ॥ ਦੇਹਿ ਦਾਨੁ; ਸਭਸੈ ਜੰਤ ਲੋਐ ॥ ਤੋਟਿ. ਨ ਆਵੈ, ਪੂਰ ਭੰਡਾਰੈ; ਤ੍ਰਿਪਤਿ ਰਹੇ ਆਘੀਜਾ ਹੇ ॥੮॥ ਜਾਚਹਿ; ਸਿਧ ਸਾਧਿਕ ਬਨਵਾਸੀ ॥ ਜਾਚਹਿ; ਜਤੀ ਸਤੀ ਸੁਖਵਾਸੀ ॥ ਇਕੁ ਦਾਤਾਰੁ. ਸਗਲ ਹੈ ਜਾਚਿਕ; ਦੇਹਿ ਦਾਨੁ ਸ੍ਰਿਸਟੀਜਾ ਹੇ ॥੯॥ ਕਰਹਿ ਭਗਤਿ ਅਰੁ ਰੰਗ ਅਪਾਰਾ ॥ ਖਿਨ ਮਹਿ; ਥਾਪਿ ਉਥਾਪਨਹਾਰਾ ॥ ਭਾਰੋ ਤੋਲੁ ਬੇਅੰਤ ਸੁਆਮੀ; ਹੁਕਮੁ ਮੰਨਿ ਭਗਤੀਜਾ ਹੇ ॥੧੦॥ ਜਿਸੁ ਦੇਹਿ ਦਰਸੁ; ਸੋਈ ਤੁਧੁ ਜਾਣੈ ॥ ਓਹੁ ਗੁਰ ਕੈ ਸਬਦਿ; ਸਦਾ ਰੰਗ ਮਾਣੈ ॥ ਚਤੁਰੁ ਸਰੂਪੁ ਸਿਆਣਾ ਸੋਈ; ਜੋ ਮਨਿ ਤੇਰੈ ਭਾਵੀਜਾ ਹੇ ॥੧੧॥ ਜਿਸੁ ਚੀਤਿ ਆਵਹਿ; ਸੋ ਵੇਪਰਵਾਹਾ ॥ ਜਿਸੁ ਚੀਤਿ ਆਵਹਿ; ਸੋ ਸਾਚਾ ਸਾਹਾ ॥ ਜਿਸੁ ਚੀਤਿ ਆਵਹਿ. ਤਿਸੁ ਭਉ ਕੇਹਾ; ਅਵਰੁ ਕਹਾ ਕਿਛੁ ਕੀਜਾ ਹੇ ॥੧੨॥ ਤ੍ਰਿਸਨਾ ਬੂਝੀ; ਅੰਤਰੁ ਠੰਢਾ ॥ ਗੁਰਿ ਪੂਰੈ ਲੈ ਤੂਟਾ ਗੰਢਾ ॥ ਸੁਰਤਿ ਸਬਦੁ ਰਿਦ ਅੰਤਰਿ ਜਾਗੀ; ਅਮਿਉ ਝੋਲਿ ਝੋਲਿ ਪੀਜਾ ਹੇ ॥੧੩॥ ਮਰੈ ਨਾਹੀ; ਸਦ ਸਦ ਹੀ ਜੀਵੈ ॥ ਅਮਰੁ ਭਇਆ; ਅਬਿਨਾਸੀ ਥੀਵੈ ॥ ਨਾ ਕੋ ਆਵੈ. ਨਾ ਕੋ ਜਾਵੈ; ਗੁਰਿ. ਦੂਰਿ ਕੀਆ ਭਰਮੀਜਾ ਹੇ ॥੧੪॥ ਪੂਰੇ ਗੁਰ ਕੀ ਪੂਰੀ ਬਾਣੀ ॥ ਪੂਰੈ ਲਾਗਾ ਪੂਰੇ ਮਾਹਿ ਸਮਾਣੀ ॥ ਚੜੈ ਸਵਾਇਆ ਨਿਤ ਨਿਤ ਰੰਗਾ; ਘਟੈ ਨਾਹੀ. ਤੋਲੀਜਾ ਹੇ ॥੧੫॥ ਬਾਰਹਾ ਕੰਚਨੁ; ਸੁਧੁ ਕਰਾਇਆ ॥ ਨਦਰਿ ਸਰਾਫ; ਵੰਨੀ ਸਚੜਾਇਆ ॥ ਪਰਖਿ ਖਜਾਨੈ ਪਾਇਆ ਸਰਾਫੀ; ਫਿਰਿ. ਨਾਹੀ ਤਾਈਜਾ ਹੇ ॥੧੬॥ ਅੰਮ੍ਰਿਤ ਨਾਮੁ ਤੁਮਾਰਾ ਸੁਆਮੀ ॥ ਨਾਨਕ ਦਾਸ ਸਦਾ ਕੁਰਬਾਨੀ ॥ ਸੰਤਸੰਗਿ ਮਹਾ ਸੁਖੁ ਪਾਇਆ; ਦੇਖਿ ਦਰਸਨੁ ਇਹੁ ਮਨੁ ਭੀਜਾ ਹੇ ॥੧੭॥੧॥੩॥ ਮਾਰੂ ਮਹਲਾ ੫ ਸੋਲਹੇ ॥ ੴ ਸਤਿਗੁਰ ਪ੍ਰਸਾਦਿ ॥ ਗੁਰੁ ਗੋਪਾਲੁ. ਗੁਰੁ ਗੋਵਿੰਦਾ ॥ ਗੁਰੁ ਦਇਆਲੁ ਸਦਾ ਬਖਸਿੰਦਾ ॥ ਗੁਰੁ ਸਾਸਤ ਸਿਮ੍ਰਿਤਿ ਖਟੁ ਕਰਮਾ; ਗੁਰੁ ਪਵਿਤ੍ਰੁ ਅਸਥਾਨਾ ਹੇ ॥੧॥
Источники и права