couponatlas.

Гуру Грантх Сахиб (гурмукхи): Анг 1077

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਇਕਿ ਭੂਖੇ. ਇਕਿ ਤ੍ਰਿਪਤਿ ਅਘਾਏ; ਸਭਸੈ ਤੇਰਾ ਪਾਰਣਾ ॥੩॥ ਆਪੇ ਸਤਿ ਸਤਿ ਸਤਿ ਸਾਚਾ ॥ ਓਤਿ ਪੋਤਿ; ਭਗਤਨ ਸੰਗਿ ਰਾਚਾ ॥ ਆਪੇ ਗੁਪਤੁ. ਆਪੇ ਹੈ ਪਰਗਟੁ; ਅਪਣਾ ਆਪੁ ਪਸਾਰਣਾ ॥੪॥ ਸਦਾ ਸਦਾ ਸਦ ਹੋਵਣਹਾਰਾ ॥ ਊਚਾ ਅਗਮੁ ਅਥਾਹੁ ਅਪਾਰਾ ॥ ਊਣੇ ਭਰੇ. ਭਰੇ ਭਰਿ ਊਣੇ; ਏਹਿ ਚਲਤ ਸੁਆਮੀ ਕੇ ਕਾਰਣਾ ॥੫॥ ਮੁਖਿ ਸਾਲਾਹੀ ਸਚੇ ਸਾਹਾ ॥ ਨੈਣੀ ਪੇਖਾ. ਅਗਮ ਅਥਾਹਾ ॥ ਕਰਨੀ ਸੁਣਿ ਸੁਣਿ ਮਨੁ ਤਨੁ ਹਰਿਆ; ਮੇਰੇ ਸਾਹਿਬ ਸਗਲ ਉਧਾਰਣਾ ॥੬॥ ਕਰਿ ਕਰਿ ਵੇਖਹਿ; ਕੀਤਾ ਅਪਣਾ ॥ ਜੀਅ ਜੰਤ; ਸੋਈ ਹੈ ਜਪਣਾ ॥ ਅਪਣੀ ਕੁਦਰਤਿ ਆਪੇ ਜਾਣੈ; ਨਦਰੀ ਨਦਰਿ ਨਿਹਾਲਣਾ ॥੭॥ ਸੰਤ ਸਭਾ ਜਹ ਬੈਸਹਿ ਪ੍ਰਭ ਪਾਸੇ ॥ ਅਨੰਦ ਮੰਗਲ ਹਰਿ ਚਲਤ ਤਮਾਸੇ ॥ ਗੁਣ ਗਾਵਹਿ ਅਨਹਦ ਧੁਨਿ ਬਾਣੀ; ਤਹ ਨਾਨਕ ਦਾਸੁ ਚਿਤਾਰਣਾ ॥੮॥ ਆਵਣੁ ਜਾਣਾ; ਸਭੁ ਚਲਤੁ ਤੁਮਾਰਾ ॥ ਕਰਿ ਕਰਿ ਦੇਖੈ; ਖੇਲੁ ਅਪਾਰਾ ॥ ਆਪਿ ਉਪਾਏ ਉਪਾਵਣਹਾਰਾ; ਅਪਣਾ ਕੀਆ ਪਾਲਣਾ ॥੯॥ ਸੁਣਿ ਸੁਣਿ ਜੀਵਾ; ਸੋਇ ਤੁਮਾਰੀ ॥ ਸਦਾ ਸਦਾ ਜਾਈ ਬਲਿਹਾਰੀ ॥ ਦੁਇ ਕਰ ਜੋੜਿ. ਸਿਮਰਉ ਦਿਨੁ ਰਾਤੀ; ਮੇਰੇ ਸੁਆਮੀ ਅਗਮ ਅਪਾਰਣਾ ॥੧੦॥ ਤੁਧੁ ਬਿਨੁ; ਦੂਜੇ ਕਿਸੁ ਸਾਲਾਹੀ ॥ ਏਕੋ ਏਕੁ ਜਪੀ. ਮਨ ਮਾਹੀ ॥ ਹੁਕਮੁ ਬੂਝਿ. ਜਨ ਭਏ ਨਿਹਾਲਾ; ਇਹ ਭਗਤਾ ਕੀ ਘਾਲਣਾ ॥੧੧॥ ਗੁਰ ਉਪਦੇਸਿ. ਜਪੀਐ ਮਨਿ ਸਾਚਾ ॥ ਗੁਰ ਉਪਦੇਸਿ; ਰਾਮ ਰੰਗਿ ਰਾਚਾ ॥ ਗੁਰ ਉਪਦੇਸਿ. ਤੁਟਹਿ ਸਭਿ ਬੰਧਨ; ਇਹੁ ਭਰਮੁ ਮੋਹੁ ਪਰਜਾਲਣਾ ॥੧੨॥ ਜਹ ਰਾਖੈ; ਸੋਈ ਸੁਖ ਥਾਨਾ ॥ ਸਹਜੇ ਹੋਇ; ਸੋਈ ਭਲ ਮਾਨਾ ॥ ਬਿਨਸੇ ਬੈਰ. ਨਾਹੀ ਕੋ ਬੈਰੀ; ਸਭੁ ਏਕੋ ਹੈ ਭਾਲਣਾ ॥੧੩॥ ਡਰ ਚੂਕੇ ਬਿਨਸੇ ਅੰਧਿਆਰੇ ॥ ਪ੍ਰਗਟ ਭਏ; ਪ੍ਰਭ ਪੁਰਖ ਨਿਰਾਰੇ ॥ ਆਪੁ ਛੋਡਿ ਪਏ ਸਰਣਾਈ; ਜਿਸ ਕਾ ਸਾ ਤਿਸੁ ਘਾਲਣਾ ॥੧੪॥ ਐਸਾ ਕੋ ਵਡਭਾਗੀ ਆਇਆ ॥ ਆਠ ਪਹਰ; ਜਿਨਿ ਖਸਮੁ ਧਿਆਇਆ ॥ ਤਿਸੁ ਜਨ ਕੈ ਸੰਗਿ ਤਰੈ ਸਭੁ ਕੋਈ; ਸੋ ਪਰਵਾਰ ਸਧਾਰਣਾ ॥੧੫॥ ਇਹ ਬਖਸੀਸ; ਖਸਮ ਤੇ ਪਾਵਾ ॥ ਆਠ ਪਹਰ; ਕਰ ਜੋੜਿ ਧਿਆਵਾ ॥ ਨਾਮੁ ਜਪੀ ਨਾਮਿ ਸਹਜਿ ਸਮਾਵਾ; ਨਾਮੁ ਨਾਨਕ. ਮਿਲੈ ਉਚਾਰਣਾ ॥੧੬॥੧॥੬॥ ਮਾਰੂ ਮਹਲਾ ੫ ॥ ਸੂਰਤਿ ਦੇਖਿ; ਨ ਭੂਲੁ ਗਵਾਰਾ ॥ ਮਿਥਨ ਮੋਹਾਰਾ; ਝੂਠੁ ਪਸਾਰਾ ॥ ਜਗ ਮਹਿ ਕੋਈ ਰਹਣੁ. ਨ ਪਾਏ; ਨਿਹਚਲੁ ਏਕੁ ਨਾਰਾਇਣਾ ॥੧॥ ਗੁਰ ਪੂਰੇ ਕੀ; ਪਉ ਸਰਣਾਈ ॥ ਮੋਹੁ ਸੋਗੁ ਸਭੁ ਭਰਮੁ ਮਿਟਾਈ ॥ ਏਕੋ ਮੰਤ੍ਰੁ ਦ੍ਰਿੜਾਏ ਅਉਖਧੁ; ਸਚੁ ਨਾਮੁ ਰਿਦ ਗਾਇਣਾ ॥੨॥
Источники и права