couponatlas.

Гуру Грантх Сахиб (гурмукхи): Анг 1079

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਿਮਰਹਿ; ਖੰਡ ਦੀਪ ਸਭਿ ਲੋਆ ॥ ਸਿਮਰਹਿ; ਪਾਤਾਲ ਪੁਰੀਆ ਸਚੁ ਸੋਆ ॥ ਸਿਮਰਹਿ ਖਾਣੀ. ਸਿਮਰਹਿ ਬਾਣੀ; ਸਿਮਰਹਿ ਸਗਲੇ ਹਰਿ ਜਨਾ ॥੨॥ ਸਿਮਰਹਿ; ਬ੍ਰਹਮੇ ਬਿਸਨ ਮਹੇਸਾ ॥ ਸਿਮਰਹਿ; ਦੇਵਤੇ ਕੋੜਿ ਤੇਤੀਸਾ ॥ ਸਿਮਰਹਿ ਜਖੵਿ, ਦੈਤ ਸਭਿ ਸਿਮਰਹਿ; ਅਗਨਤੁ. ਨ ਜਾਈ ਜਸੁ ਗਨਾ ॥੩॥ ਸਿਮਰਹਿ; ਪਸੁ ਪੰਖੀ ਸਭਿ ਭੂਤਾ ॥ ਸਿਮਰਹਿ; ਬਨ ਪਰਬਤ ਅਉਧੂਤਾ ॥ ਲਤਾ ਬਲੀ, ਸਾਖ ਸਭ ਸਿਮਰਹਿ; ਰਵਿ ਰਹਿਆ ਸੁਆਮੀ, ਸਭ ਮਨਾ ॥੪॥ ਸਿਮਰਹਿ; ਥੂਲ ਸੂਖਮ ਸਭਿ ਜੰਤਾ ॥ ਸਿਮਰਹਿ ਸਿਧ ਸਾਧਿਕ; ਹਰਿ ਮੰਤਾ ॥ ਗੁਪਤ ਪ੍ਰਗਟ ਸਿਮਰਹਿ ਪ੍ਰਭ ਮੇਰੇ; ਸਗਲ ਭਵਨ ਕਾ ਪ੍ਰਭ ਧਨਾ ॥੫॥ ਸਿਮਰਹਿ; ਨਰ ਨਾਰੀ ਆਸਰਮਾ ॥ ਸਿਮਰਹਿ; ਜਾਤਿ ਜੋਤਿ ਸਭਿ ਵਰਨਾ ॥ ਸਿਮਰਹਿ ਗੁਣੀ ਚਤੁਰ ਸਭਿ ਬੇਤੇ; ਸਿਮਰਹਿ ਰੈਣੀ ਅਰੁ ਦਿਨਾ ॥੬॥ ਸਿਮਰਹਿ ਘੜੀ ਮੂਰਤ ਪਲ ਨਿਮਖਾ ॥ ਸਿਮਰੈ; ਕਾਲੁ ਅਕਾਲੁ ਸੁਚਿ ਸੋਚਾ ॥ ਸਿਮਰਹਿ ਸਉਣ ਸਾਸਤ੍ਰ ਸੰਜੋਗਾ; ਅਲਖੁ. ਨ ਲਖੀਐ ਇਕੁ ਖਿਨਾ ॥੭॥ ਕਰਨ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਕਰਿ ਕਿਰਪਾ. ਜਿਸੁ ਭਗਤੀ ਲਾਵਹੁ; ਜਨਮੁ ਪਦਾਰਥੁ ਸੋ ਜਿਨਾ ॥੮॥ ਜਾ ਕੈ ਮਨਿ ਵੂਠਾ; ਪ੍ਰਭੁ ਅਪਨਾ ॥ ਪੂਰੈ ਕਰਮਿ; ਗੁਰ ਕਾ ਜਪੁ ਜਪਨਾ ॥ ਸਰਬ ਨਿਰੰਤਰਿ. ਸੋ ਪ੍ਰਭੁ ਜਾਤਾ; ਬਹੁੜਿ. ਨ ਜੋਨੀ ਭਰਮਿ ਰੁਨਾ ॥੯॥ ਗੁਰ ਕਾ ਸਬਦੁ; ਵਸੈ ਮਨਿ ਜਾ ਕੈ ॥ ਦੂਖੁ ਦਰਦੁ ਭ੍ਰਮੁ; ਤਾ ਕਾ ਭਾਗੈ ॥ ਸੂਖ ਸਹਜ ਆਨੰਦ ਨਾਮ ਰਸੁ; ਅਨਹਦ ਬਾਣੀ ਸਹਜ ਧੁਨਾ ॥੧੦॥ ਸੋ ਧਨਵੰਤਾ; ਜਿਨਿ ਪ੍ਰਭੁ ਧਿਆਇਆ ॥ ਸੋ ਪਤਿਵੰਤਾ; ਜਿਨਿ ਸਾਧਸੰਗੁ ਪਾਇਆ ॥ ਪਾਰਬ੍ਰਹਮੁ. ਜਾ ਕੈ ਮਨਿ ਵੂਠਾ; ਸੋ ਪੂਰ ਕਰੰਮਾ, ਨਾ ਛਿਨਾ ॥੧੧॥ ਜਲਿ ਥਲਿ ਮਹੀਅਲਿ ਸੁਆਮੀ ਸੋਈ ॥ ਅਵਰੁ. ਨ ਕਹੀਐ; ਦੂਜਾ ਕੋਈ ॥ ਗੁਰ ਗਿਆਨ ਅੰਜਨਿ ਕਾਟਿਓ ਭ੍ਰਮੁ ਸਗਲਾ; ਅਵਰੁ. ਨ ਦੀਸੈ, ਏਕ ਬਿਨਾ ॥੧੨॥ ਊਚੇ ਤੇ ਊਚਾ ਦਰਬਾਰਾ ॥ ਕਹਣੁ. ਨ ਜਾਈ; ਅੰਤੁ ਨ ਪਾਰਾ ॥ ਗਹਿਰ ਗੰਭੀਰ. ਅਥਾਹ ਸੁਆਮੀ; ਅਤੁਲੁ. ਨ ਜਾਈ ਕਿਆ ਮਿਨਾ ॥੧੩॥ ਤੂ ਕਰਤਾ; ਤੇਰਾ ਸਭੁ ਕੀਆ ॥ ਤੁਝੁ ਬਿਨੁ; ਅਵਰੁ. ਨ ਕੋਈ ਬੀਆ ॥ ਆਦਿ ਮਧਿ ਅੰਤਿ ਪ੍ਰਭੁ ਤੂਹੈ; ਸਗਲ ਪਸਾਰਾ ਤੁਮ ਤਨਾ ॥੧੪॥ ਜਮਦੂਤੁ; ਤਿਸੁ ਨਿਕਟਿ. ਨ ਆਵੈ ॥ ਸਾਧਸੰਗਿ; ਹਰਿ ਕੀਰਤਨੁ ਗਾਵੈ ॥ ਸਗਲ ਮਨੋਰਥ ਤਾ ਕੇ ਪੂਰਨ; ਜੋ ਸ੍ਰਵਣੀ ਪ੍ਰਭ ਕਾ ਜਸੁ ਸੁਨਾ ॥੧੫॥ ਤੂ ਸਭਨਾ ਕਾ; ਸਭੁ ਕੋ ਤੇਰਾ ॥ ਸਾਚੇ ਸਾਹਿਬ ਗਹਿਰ ਗੰਭੀਰਾ ॥
Источники и права