couponatlas.

Гуру Грантх Сахиб (гурмукхи): Анг 108

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਨਮ ਜਨਮ ਕਾ; ਰੋਗੁ ਗਵਾਇਆ ॥ ਹਰਿ ਕੀਰਤਨੁ ਗਾਵਹੁ ਦਿਨੁ ਰਾਤੀ; ਸਫਲ ਏਹਾ ਹੈ ਕਾਰੀ ਜੀਉ ॥੩॥ ਦ੍ਰਿਸਟਿ ਧਾਰਿ; ਅਪਨਾ ਦਾਸੁ ਸਵਾਰਿਆ ॥ ਘਟ ਘਟ ਅੰਤਰਿ; ਪਾਰਬ੍ਰਹਮੁ ਨਮਸਕਾਰਿਆ ॥ ਇਕਸੁ ਵਿਣੁ. ਹੋਰੁ ਦੂਜਾ ਨਾਹੀ; ਬਾਬਾ ਨਾਨਕ. ਇਹ ਮਤਿ ਸਾਰੀ ਜੀਉ ॥੪॥੩੯॥੪੬॥ ਮਾਝ ਮਹਲਾ ੫ ॥ ਮਨੁ ਤਨੁ ਰਤਾ; ਰਾਮ ਪਿਆਰੇ ॥ ਸਰਬਸੁ ਦੀਜੈ; ਅਪਨਾ ਵਾਰੇ ॥ ਆਠ ਪਹਰ ਗੋਵਿੰਦ ਗੁਣ ਗਾਈਐ; ਬਿਸਰੁ ਨ. ਕੋਈ ਸਾਸਾ ਜੀਉ ॥੧॥ ਸੋਈ ਸਾਜਨ ਮੀਤੁ ਪਿਆਰਾ ॥ ਰਾਮ ਨਾਮੁ; ਸਾਧਸੰਗਿ ਬੀਚਾਰਾ ॥ ਸਾਧੂ ਸੰਗਿ. ਤਰੀਜੈ ਸਾਗਰੁ; ਕਟੀਐ. ਜਮ ਕੀ ਫਾਸਾ ਜੀਉ ॥੨॥ ਚਾਰਿ ਪਦਾਰਥ; ਹਰਿ ਕੀ ਸੇਵਾ ॥ ਪਾਰਜਾਤੁ; ਜਪਿ ਅਲਖ ਅਭੇਵਾ ॥ ਕਾਮੁ ਕ੍ਰੋਧੁ ਕਿਲਬਿਖ. ਗੁਰਿ ਕਾਟੇ; ਪੂਰਨ ਹੋਈ ਆਸਾ ਜੀਉ ॥੩॥ ਪੂਰਨ ਭਾਗ ਭਏ ਜਿਸੁ ਪ੍ਰਾਣੀ ॥ ਸਾਧਸੰਗਿ; ਮਿਲੇ ਸਾਰੰਗਪਾਣੀ ॥ ਨਾਨਕ. ਨਾਮੁ ਵਸਿਆ ਜਿਸੁ ਅੰਤਰਿ; ਪਰਵਾਣੁ ਗਿਰਸਤ ਉਦਾਸਾ ਜੀਉ ॥੪॥੪੦॥੪੭॥ ਮਾਝ ਮਹਲਾ ੫ ॥ ਸਿਮਰਤ ਨਾਮੁ; ਰਿਦੈ ਸੁਖੁ ਪਾਇਆ ॥ ਕਰਿ ਕਿਰਪਾ; ਭਗਤਂ‍ੀ ਪ੍ਰਗਟਾਇਆ ॥ ਸੰਤਸੰਗਿ ਮਿਲਿ. ਹਰਿ ਹਰਿ ਜਪਿਆ; ਬਿਨਸੇ. ਆਲਸ ਰੋਗਾ ਜੀਉ ॥੧॥ ਜਾ ਕੈ ਗ੍ਰਿਹਿ; ਨਵ ਨਿਧਿ ਹਰਿ ਭਾਈ ॥ ਤਿਸੁ ਮਿਲਿਆ; ਜਿਸੁ ਪੁਰਬ ਕਮਾਈ ॥ ਗਿਆਨ ਧਿਆਨ ਪੂਰਨ ਪਰਮੇਸੁਰ; ਪ੍ਰਭੁ ਸਭਨਾ ਗਲਾ ਜੋਗਾ ਜੀਉ ॥੨॥ ਖਿਨ ਮਹਿ; ਥਾਪਿ ਉਥਾਪਨਹਾਰਾ ॥ ਆਪਿ ਇਕੰਤੀ; ਆਪਿ ਪਸਾਰਾ ॥ ਲੇਪੁ ਨਹੀ. ਜਗਜੀਵਨ ਦਾਤੇ; ਦਰਸਨ ਡਿਠੇ. ਲਹਨਿ ਵਿਜੋਗਾ ਜੀਉ ॥੩॥ ਅੰਚਲਿ ਲਾਇ; ਸਭ ਸਿਸਟਿ ਤਰਾਈ ॥ ਆਪਣਾ ਨਾਉ; ਆਪਿ ਜਪਾਈ ॥ ਗੁਰ ਬੋਹਿਥੁ. ਪਾਇਆ ਕਿਰਪਾ ਤੇ; ਨਾਨਕ. ਧੁਰਿ ਸੰਜੋਗਾ ਜੀਉ ॥੪॥੪੧॥੪੮॥ ਮਾਝ ਮਹਲਾ ੫ ॥ ਸੋਈ ਕਰਣਾ; ਜਿ ਆਪਿ ਕਰਾਏ ॥ ਜਿਥੈ ਰਖੈ; ਸਾ ਭਲੀ ਜਾਏ ॥ ਸੋਈ ਸਿਆਣਾ. ਸੋ ਪਤਿਵੰਤਾ; ਹੁਕਮੁ ਲਗੈ. ਜਿਸੁ ਮੀਠਾ ਜੀਉ ॥੧॥ ਸਭ ਪਰੋਈ; ਇਕਤੁ ਧਾਗੈ ॥ ਜਿਸੁ ਲਾਇ ਲਏ; ਸੋ ਚਰਣੀ ਲਾਗੈ ॥ ਊਂਧ ਕਵਲੁ ਜਿਸੁ ਹੋਇ ਪ੍ਰਗਾਸਾ; ਤਿਨਿ ਸਰਬ ਨਿਰੰਜਨੁ ਡੀਠਾ ਜੀਉ ॥੨॥ ਤੇਰੀ ਮਹਿਮਾ; ਤੂੰਹੈ ਜਾਣਹਿ ॥ ਅਪਣਾ ਆਪੁ ਤੂੰ ਆਪਿ ਪਛਾਣਹਿ ॥ ਹਉ ਬਲਿਹਾਰੀ ਸੰਤਨ ਤੇਰੇ; ਜਿਨਿ ਕਾਮੁ ਕ੍ਰੋਧੁ ਲੋਭੁ ਪੀਠਾ ਜੀਉ ॥੩॥ ਤੂੰ ਨਿਰਵੈਰੁ; ਸੰਤ ਤੇਰੇ ਨਿਰਮਲ ॥ ਜਿਨ ਦੇਖੇ; ਸਭ ਉਤਰਹਿ ਕਲਮਲ ॥ ਨਾਨਕ ਨਾਮੁ ਧਿਆਇ ਧਿਆਇ ਜੀਵੈ; ਬਿਨਸਿਆ ਭ੍ਰਮੁ ਭਉ ਧੀਠਾ ਜੀਉ ॥੪॥੪੨॥੪੯॥
Источники и права